ਬਠਿੰਡਾ, 6 ਨਵੰਬਰ(ਸੱਤਪਾਲ ਸਿੰਘ ਸਿਵੀਆਂ)-ਪੰਜਾਬ ਕਾਂਗਰਸ ਦੇ ਪ੍ਰਧਾਨ ਤੇ ਸੰਸਦ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ ਵਲੋਂ ਦਲਿਤ ਸਮਾਜ ਨਾਲ ਸਬੰਧਿਤ ਦੇਸ਼ ਦੇ ਸਾਬਕਾ ਗ੍ਰਹਿ ਮੰਤਰੀ ਬੂਟਾ ਸਿੰਘ (ਮਰਹੂਮ) ਦੇ ਖ਼ਿਲਾਫ਼ ਕੀਤੀ ਗਈ ਨਸਲੀ ਟਿੱਪਣੀ ਨੂੰ ਲੈ ਕੇ ਲਗਾਤਾਰ ਵਿਵਾਦ ਭਖਿਆ ਹੋਇਆ ਤੇ ਵੜਿੰਗ ਖ਼ਿਲਾਫ਼ ਕਾਰਵਾਈ ਦੀ ਮੰਗ ਕੀਤੀ ਜਾ ਰਹੀ ਹੈ | ਇਸੇ ਤਹਿਤ ਸਾਬਕਾ ਕੇਂਦਰੀ ਮੰਤਰੀ ਪਸੂਪਤੀ ਪਾਰਸ ਕੁਮਾਰ ਪਾਸਵਾਨ ਦੀ ਅਗਵਾਈ ਵਾਲੀ ਦਲਿਤ ਸੈਨਾ ਪੰਜਾਬ ਵਲੋਂ ਵੜਿੰਗ ਖ਼ਿਲਾਫ਼ ਕਾਰਵਾਈ ਕਰਨ ਲਈ ਅਨੁਸੂਚਿਤ ਜਾਤੀਆਂ ਕਮਿਸ਼ਨ ਪੰਜਾਬ ਦੇ ਚੇਅਰਮੈਨ ਜਸਵੀਰ ਸਿੰਘ ਗੜੀ ਨੂੰ ਮੰਗ-ਪੱਤਰ ਸੌਂਪਿਆ ਗਿਆ | ਇਸ ਸੰਬੰਧੀ ਦਲਿਤ ਸੈਨਾ ਪੰਜਾਬ ਦੇ ਸੂਬਾ ਪ੍ਰਧਾਨ ਗੁਰਤੇਜ ਸਿੰਘ ਜੋਧਪੁਰੀ ਨੇ ਕਿਹਾ ਕਿ ਰਾਜਾ ਵੜਿੰਗ ਦੇ ਖ਼ਿਲਾਫ਼ ਅਨੁਸੂਚਿਤ ਜਾਤੀ ਕਮਿਸ਼ਨ ਵਲੋਂ ਤੁਰੰਤ ਐੱਸ.ਸੀ. ਐਕਟ ਤਹਿਤ ਮੁਕੱਦਮਾ ਦਰਜ ਕੀਤਾ ਜਾਵੇ |