16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-11-2025

ਗੁਰਦੁਆਰਿਆਂ ਦੀਆਂ ਗੋਲਕਾਂ ਸੰਬੰਧੀ ਦਿੱਤੇ ਵਿਵਾਦਿਤ ਬਿਆਨ ਲਈ ਮੁੱਖ ਮੰਤਰੀ ਮੁਆਫ਼ੀ ਮੰਗਣ - ਜਥੇਦਾਰ ਬਾਬਾ ਟੇਕ ਸਿੰਘ <br/>

ਅਜੀਤ ਡੈਸਕ 07-11-2025
ਤਲਵੰਡੀ ਸਾਬੋ, 6 ਨਵੰਬਰ (ਰਣਜੀਤ ਸਿੰਘ ਰਾਜੂ/ਰਵਜੋਤ ਰਾਹੀ)- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਗੁਰਦੁਆਰਾ ਸਾਹਿਬਾਨ 'ਚੋਂ ਗੋਲਕਾਂ ਚੁੱਕੇ ਜਾਣ 'ਤੇ 90 ਪ੍ਰਤੀਸ਼ਤ ਪ੍ਰਬੰਧਕ ਸੇਵਾ ਕਰਨੀ ਛੱਡ ਜਾਣਗੇ' ਵਰਗਾ ਵਿਵਾਦਿਤ ਬਿਆਨ ਦੇਣਾ ਮੰਦਭਾਗਾ ਵਰਤਾਰਾ ਹੈ ਤੇ ਗੁਰਮਤਿ ਗਿਆਨ ਤੋਂ ਕੋਰੇ ਮੁੱਖ ਮੰਤਰੀ ਨੂੰ ਚਾਹੀਦਾ ਹੈ ਕਿ ਉਹ ਇਸ ਬਿਆਨ 'ਤੇ ਤੁਰੰਤ ਸਮੁੱਚੇ ਪੰਥ ਤੋਂ ਮੁਆਫ਼ੀ ਮੰਗੇ | ਉਕਤ ਵਿਚਾਰਾਂ ਦਾ ਪ੍ਰਗਟਾਵਾ ਤਖਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਬਾਬਾ ਟੇਕ ਸਿੰਘ ਧਨੌਲਾ ਨੇ ਗੁਰਪੁਰਬ ਸਮਾਗਮਾਂ ਦੌਰਾਨ ਸੰਗਤਾਂ ਦੇ ਵੱਡੇ ਇਕੱਠ ਨੂੰ ਸੰਬੋਧਨ ਦੌਰਾਨ ਕੀਤਾ | ਸਿੰਘ ਸਾਹਿਬ ਨੇ ਕਿਹਾ ਕਿ ਦਸਵੰਧ ਕੱਢਣਾ ਸਿੱਖ ਧਰਮ ਦਾ ਇੱਕ ਅਹਿਮ ਅੰਗ ਹੈ ਤੇ ਇਹ ਰਵਾਇਤ ਗੁਰੂ ਸਾਹਿਬਾਨ ਵੇਲੇ ਤੋਂ ਹੀ ਚੱਲੀ ਆ ਰਹੀ ਹੈ | ਇਸ ਦਸਵੰਧ ਦੇ ਸਿਰ 'ਤੇ ਨਾ ਕੇਵਲ ਗੁਰੂ ਕੇ ਲੰਗਰ ਚੱਲਦੇ ਹਨ ਸਗੋਂ ਹੋਰ ਵੀ ਅਨੇਕਾਂ ਸਮਾਜਿਕ ਕਾਰਜ ਗੁਰਦੁਆਰਾ ਪ੍ਰਬੰਧਕ ਕਮੇਟੀਆਂ ਵੱਲੋਂ ਚਲਾਏ ਜਾ ਰਹੇ ਹਨ | ਸਿੰਘ ਸਾਹਿਬ ਨੇ ਕਿਹਾ ਕਿ ਕਿਉਂਕਿ ਮੁੱਖ ਮੰਤਰੀ ਨੇ ਸਿੱਖ ਧਰਮ ਦੀ ਪੁਰਾਤਨ ਰਵਾਇਤ 'ਤੇ ਸਵਾਲ ਚੁੱਕੇ ਹਨ ਇਸ ਲਈ ਸਿੱਖ ਭਾਵਨਾਵਾਂ ਦਾ ਖਿਆਲ ਰੱਖਦਿਆਂ ਉਨ੍ਹਾਂ ਨੂੰ ਆਪਣੇ ਬਿਆਨ ਲਈ ਤੁਰੰਤ ਸਮੁੱਚੀ ਕੌਮ ਤੋਂ ਮੁਆਫ਼ੀ ਮੰਗਣੀ ਚਾਹੀਦੀ ਹੈ |


ਪਿਛਲੀ ਖ਼ਬਰ ਪੀ. ਐਮ. ਸ੍ਰੀ. ਸਕੂਲ ਤੁੰਗਵਾਲੀ ਵਿਖੇ ਮਨਾਇਆ ਨਵਾਂ ਪੰਜਾਬ ਦਿਵਸ <br/> ਅਗਲੀ ਖ਼ਬਰ ਗੁਰਪੁਰਬ ਮੌਕੇ ਲੇਖਕਾ ਅਮਨਦੀਪ ਕੌਰ ਵਲੋਂ ਆਪਣੀ ਕਿਤਾਬ 'ਹਵਾ ਦੀ ਬੁੱਕਲ' ਡੀ.ਸੀ. ਨੂੰ ਕੀਤੀ ਭੇਟ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।