18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-11-2025

ਇਕ ਦਰਜਨ ਤੋਂ ਵੱਧ ਸਨਮਾਨਯੋਗ ਨਾਗਰਿਕਾਂ ਵਲੋਂ ਪੂਰੇ ਸਰੀਰ ਦੇ ਅੰਗਦਾਨ ਦੀ ਚੁੱਕੀ ਸਹੁੰ

ਅਜੀਤ ਡੈਸਕ 25-11-2025
ਬਠਿੰਡਾ, 24 ਨਵੰਬਰ (ਅੰਮਿ੍ਤਪਾਲ ਸਿੰਘ ਵਲ੍ਹਾਣ)-ਸਿਵਲ ਸਰਜਨ ਡਾ: ਤਪਿੰਦਰਜੋਤ ਦੀ ਅਗਵਾਈ ਹੇਠ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਵਸ ਨੂੰ ਸਮਰਪਿਤ ਅੰਗਦਾਨ ਜਾਗਰੂਕਤਾ ਮੁਹਿੰਮ ਸਬੰਧੀ ਇਕ ਦਰਜਨ ਤੋਂ ਵੱਧ ਸਨਮਾਨਯੋਗ ਨਾਗਰਿਕਾਂ ਵਲੋਂ ਪੂਰੇ ਸਰੀਰ ਦੇ ਅੰਗਦਾਨ ਦੀ ਸਹੁੰ ਚੁੱਕੀ ਗਈ, ਜੋ ਕਿ ਮਨੁੱਖਤਾ ਦੀ ਸੇਵਾ ਵੱਲ ਇਕ ਮਹਾਨ ਕਦਮ ਹੈ | ਸਿਵਲ ਸਰਜਨ ਡਾ: ਤਪਿੰਦਰਜੋਤ ਨੇ ਸੰਬੋਧਨ ਕਰਦਿਆਂ ਕਿਹਾ ਕਿ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਸ਼ਹੀਦੀ ਸਾਨੂੰ ਮਨੁੱਖਤਾ, ਹਮਦਰਦੀ ਅਤੇ ਬਲੀਦਾਨ ਦਾ ਰਾਹ ਦਿਖਾਉਂਦੀ ਹੈ | ਉਨ੍ਹਾਂ ਕਿਹਾ ਕਿ ਅੰਗਦਾਨ ਇਕ ਐਸਾ ਕਾਰਜ ਹੈ, ਜਿਸ ਨਾਲ ਕਈ ਜ਼ਿੰਦਗੀਆਂ ਬਚਾਈਆਂ ਜਾ ਸਕਦੀਆਂ ਹਨ | ਇਹ ਮੁਹਿੰਮ 19 ਤੋਂ 29 ਨਵੰਬਰ 2025 ਤੱਕ ਸਿਹਤ ਵਿਭਾਗ ਦੁਆਰਾ ਚਲਾਈ ਜਾ ਰਹੀ ਹੈ | ਉਨ੍ਹਾਂ ਦੱਸਿਆ ਕਿ ਇਸ ਮੁਹਿੰਮ ਤਹਿਤ ਜ਼ਿਲ੍ਹੇ ਦੇ ਵੱਖ-ਵੱਖ ਸਥਾਨਾਂ 'ਤੇ ਜਾਗਰੂਕਤਾ ਸੈਮੀਨਾਰ, ਪ੍ਰੋਗਰਾਮ ਅਤੇ ਕੈਂਪ ਲਗਾਏ ਜਾ ਰਹੇ ਹਨ, ਤਾਂ ਜੋ ਲੋਕਾਂ ਨੂੰ ਅੰਗਦਾਨ ਦੇ ਮਹੱਤਵ ਬਾਰੇ ਜਾਣੂ ਕਰਵਾਇਆ ਜਾ ਸਕੇ ਤੇ ਵੱਧ ਤੋਂ ਵੱਧ ਲੋਕ ਇਸ ਵਿਚ ਭਾਗ ਲੈਣ | ਉਨ੍ਹਾਂ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਵੱਧ ਤੋਂ ਵੱਧ ਗਿਣਤੀ ਵਿਚ ਇਸ ਮੁਹਿੰਮ ਦਾ ਹਿੱਸਾ ਬਣ ਕੇ ਮਨੁੱਖਤਾ ਦੀ ਸੇਵਾ ਵਿਚ ਯੋਗਦਾਨ ਪਾਇਆ ਜਾਵੇ | ਉਨ੍ਹਾਂ ਦੱਸਿਆ ਕਿ ਲਿੰਕ 'ਤੇ ਜਾ ਕੇ, ਆਪਣਾ ਜੋ ਵੀ ਅੰਗ ਦਾਨ ਕਰਨਾ ਚਾਹੁੰਦੇ ਹੋ, ਸਬੰਧੀ ਭਰਕੇ ਆਪਣੇ ਆਪ ਨੂੰ ਰਜਿਸਟਰਡ ਕੀਤਾ ਜਾ ਸਕਦਾ ਹੈ | ਇਸਦੇ ਲਈ ਵਿਅਕਤੀ ਵਿਸ਼ੇਸ਼ ਦਾ ਆਧਾਰ ਕਾਰਡ ਅਤੇ ਆਧਾਰ ਨਾਲ ਲਿੰਕ ਮੋਬਾਈਲ ਨੰਬਰ ਹੀ ਲੋੜੀਂਦਾ ਹੋਵੇਗਾ | ਇਸ ਮੌਕੇ, ਡਿਪਟੀ ਮਾਸ ਮੀਡੀਆ ਅਫ਼ਸਰ ਰੋਹਿਤ ਜਿੰਦਲ ਤੇ ਬੀ.ਈ.ਈ. ਗਗਨਦੀਪ ਸਿੰਘ ਭੁੱਲਰ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਮਜ਼ਦੂਰ-ਮੁਲਾਜ਼ਮ ਕਾਂਗਰਸ ਪੰਜਾਬ ਵਲੋਂ ਮਜ਼ਦੂਰ ਵਿਰੋਧੀ ਕਿਰਤ ਕੋਡ ਰੱਦ ਕਰਨ ਦੀ ਮੰਗ ਅਗਲੀ ਖ਼ਬਰ ਟਰਾਂਸਪੋਰਟਰ ਅਮਰਜੀਤ ਸਿੱਧੂ ਗੋਰਾ ਨੂੰ ਵੱਖ-ਵੱਖ ਸ਼ਖ਼ਸੀਅਤਾਂ ਵਲੋਂ ਸ਼ਰਧਾ ਦੇ ਫੁੱਲ ਭੇਟ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।