18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-11-2025

ਧਾਰਮਿਕ ਸਮਾਗਮ 1 ਦਸੰਬਰ ਨੂੰ - ਬੱਲੋ

ਅਜੀਤ ਡੈਸਕ 25-11-2025
ਚਾਉਕੇ, 24 ਨਵੰਬਰ (ਮਨਜੀਤ ਸਿੰਘ ਘੜੈਲੀ)-ਨੇੜਲੇ ਪਿੰਡ ਬੱਲੋ ਵਿਖੇ ਗੁਰਦੁਆਰਾ ਅਕਾਲਸਰ ਸਾਹਿਬ ਪਾਤਸ਼ਾਹੀ ਛੇਵੀਂ ਦੇ ਨਵੇਂ ਬਣੇ ਦਰਬਾਰ ਸਾਹਿਬ ਦਾ ਅਦੁੱਤੀ ਇਮਾਰਤ ਦਾ ਕਾਰਜ ਸੰਪੂਰਨ ਹੋਣ 'ਤੇ ਅਖੰਡ ਪਾਠ ਦਾ ਪ੍ਰਕਾਸ਼ 29 ਨਵੰਬਰ ਨੂੰ ਹੋਵੇਗਾ ਤੇ ਭੋਗ 1 ਦਸੰਬਰ ਨੂੰ ਸਵੇਰੇ 11 ਵਜੇ ਭੋਗ ਪਾਇਆ ਜਾਵੇਗਾ | ਇਹ ਜਾਣਕਾਰੀ ਗੁਰਦੁਆਰਾ ਅਕਾਲਸਰ ਸਾਹਿਬ ਛੇਵੀਂ ਪਾਤਸ਼ਾਹੀ ਪਿੰਡ ਬੱਲੋ ਦੇ ਪ੍ਰਧਾਨ ਰਣਜੀਤ ਸਿੰਘ ਬੱਲੋ ਤੇ ਖ਼ਜ਼ਾਨਚੀ ਕਰਮਜੀਤ ਸਿੰਘ ਪੰਚ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਹ ਸਮਾਗਮ ਗ੍ਰਾਮ ਪੰਚਾਇਤ, ਤਰਨਜੋਤ ਵੈਲਫ਼ੇਅਰ ਸੁਸਾਇਟੀ ਤੇ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਕਰਵਾਇਆ ਜਾ ਰਿਹਾ ਹੈ | 1 ਦਸੰਬਰ ਨੂੰ ਭੋਗ ਉਪਰੰਤ ਕੀਰਤਨ ਜਥੇ ਵਲੋਂ ਰਸਭਿੰਨਾ ਕੀਰਤਨ ਵੀ ਕੀਤਾ ਜਾਵੇਗਾ | ਧਾਰਮਿਕ ਸਮਾਗਮ ਮੌਕੇ ਕਥਾ ਵਾਚਕ, ਸੰਤ-ਮਹਾਂਪੁਰਸ਼ ਵੀ ਪਹੁੰਚ ਰਹੇ ਹਨ | ਇਸ ਮੌਕੇ ਗੁਰਦੁਆਰਾ ਸਾਹਿਬ ਜੀ ਦੀ ਪ੍ਰਬੰਧਕ ਕਮੇਟੀ, ਨਗਰ ਨਿਵਾਸੀ ਅਤੇ ਹੋਰ ਪਤਵੰਤੇ ਹਾਜ਼ਰ ਸਨ |
ਪਿਛਲੀ ਖ਼ਬਰ ਨੌਜਵਾਨ ਨਸ਼ੇ ਦੀ ਓਵਰ ਡੋਜ਼ ਕਾਰਨ ਹੋਇਆ ਬੇਹੋਸ਼ ਅਗਲੀ ਖ਼ਬਰ ਮਾਲਵਾ ਕਾਲਜ ਬਠਿੰਡਾ ਦੇ ਖਿਡਾਰੀ ਅਬੀਰ ਕੋਹਲੀ ਦੀ ਪੰਜਾਬੀ ਯੂਨੀਵਰਸਿਟੀ ਪਟਿਆਲਾ ਟੀਮ ਲਈ ਹੋਈ ਚੋਣ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।