18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-11-2025

ਮਨੂ ਵਾਟਿਕਾ ਸਕੂਲ ਦੇ ਖਿਡਾਰੀਆਂ ਨੇ ਕਿੱਕ ਬਾਕਸਿੰਗ ਚੈਂਪੀਅਨਸ਼ਿਪ 'ਚ ਮੈਡਲ ਜਿੱਤੇ

ਅਜੀਤ ਡੈਸਕ 25-11-2025
ਬੁਢਲਾਡਾ 24 ਨਵੰਬਰ (ਮਨਚੰਦਾ)- ਸਟੇਟ ਪੱਧਰੀ ਕਿੱਕ ਬਾਕਸਿੰਗ ਚੈਂਪੀਅਨਸ਼ਿਪ ਵਿਚ ਮਨੂ ਵਾਟਿਕਾ ਸਕੂਲ ਦੇ ਖਿਡਾਰੀਆਂ ਨੇ ਤਗਮੇ ਜਿੱਤ ਕੇ ਸਕੂਲ ਦਾ ਨਾਂਅ ਰੌਸ਼ਨ ਕੀਤਾ ਹੈ | ਜੇਤੂਆਂ ਦਾ ਸਕੂਲ ਪਹੁੰਚਣ 'ਤੇ ਪ੍ਰਬੰਧਕ ਕਮੇਟੀ ਵਲੋਂ ਸ਼ਾਨਦਾਰ ਸਵਾਗਤ ਕੀਤਾ ਗਿਆ | ਕੋਚ ਅਰਸ਼ਦੀਪ ਸਿੰਘ ਗਿੱਲ ਨੇ ਦੱਸਿਆ ਕਿ ਕਿੱਕ ਬਾਕਸਿੰਗ ਵਿਚ ਸਕੂਲ ਦੇ ਖਿਡਾਰੀਆਂ ਦਾ ਚੰਗਾ ਪ੍ਰਦਰਸ਼ਨ ਰਿਹਾ ਅਤੇ ਵੱਖ-ਵੱਖ ਮੁਕਾਬਲਿਆਂ 'ਚ 4 ਤਗਮੇ ਹਾਸਲ ਕੀਤੇ | ਸਕੂਲ ਚੇਅਰਮੈਨ ਭਾਰਤ ਭੂਸ਼ਨ ਸਰਾਫ ਨੇ ਕਿਹਾ ਕਿ ਸਕੂਲ ਦੇ ਵਿਦਿਆਰਥੀ ਸਿੱਖਿਆ ਦੇ ਨਾਲ-ਨਾਲ ਖੇਡਾਂ 'ਚ ਵੀ ਮੱਲਾਂ ਮਾਰ ਰਹੇ ਹਨ | ਇਸ ਮੌਕੇ ਪਿ੍ੰਸੀਪਲ ਓਮੇਸ਼ ਗਰਗ, ਸਤੀਸ਼ ਸਿੰਗਲਾ, ਖੇਡ ਵਿਭਾਗ ਦੇ ਮੁਖੀ ਅਮਨਦੀਪ ਸਿੰਘ ਸਿੱਧੂ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ 27 ਨੂੰ ਅਗਲੀ ਖ਼ਬਰ ਲੱਖੋਂ ਕੇ ਬਹਿਰਾਮ ਵਿਖੇ ਬਰਾਤੀਆਂ ਦੀ ਗੱਡੀ ਦੀ ਭੰਨਤੋੜ, ਕੁਝ ਔਰਤਾਂ ਜ਼ਖ਼ਮੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।