ਕੋਟਫੱਤਾ, 25 ਨਵੰਬਰ (ਰਣਜੀਤ ਸਿੰਘ ਬੁੱਟਰ)-ਐੱਸ.ਐੱਸ.ਪੀ. ਬਠਿੰਡਾ ਦੇ ਦਿਸ਼ਾ ਨਿਰਦੇਸ਼ਾਂ ਤੇ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਪੁਲਿਸ ਥਾਣਾ ਕੋਟਫੱਤਾ ਦੇ ਐੱਸ ਐਚ ਓ ਮੇਜਰ ਸਿੰਘ ਸੇਖੋਂ ਦੀ ਅਗਵਾਈ ਵਿਚ ਨਸ਼ਿਆਂ ਵਿਰੁੱਧ ਵਿੱਢੀ ਮੁਹਿੰਮ ਨੂੰ ਉਸ ਸਮੇਂ ਸਫ਼ਲਤਾ ਹੱਥ ਲੱਗੀ ਜਦ ਵਿਸ਼ੇਸ਼ ਚੈਕਿੰਗ ਮੁਹਿੰਮ ਦੌਰਾਨ ਪਿੰਡ ਕੋਟਭਾਰਾ ਦੇ ਇਕ ਵਿਅਕਤੀ ਨੂੰ ਹੈਰੋਇਨ ਸਮੇਤ ਕਾਬੂ ਕਰ ਲਿਆ | ਸਹਾਇਕ ਥਾਣੇਦਾਰ ਸੁਖਪਾਲ ਸਿੰਘ ਵਲੋਂ ਲਈ ਤਲਾਸ਼ੀ ਦੌਰਾਨ ਮਨਪ੍ਰੀਤ ਸਿੰਘ ਵਾਸੀ ਕੋਟ ਭਾਰਾ ਤੋਂ 06 ਗ੍ਰਾਮ ਹੈਰੋਇਨ ਬਰਾਮਦ ਹੋਈ | ਕਥਿਤ ਮੁਲਜ਼ਮ ਤੇ ਮੁਕੱਦਮਾ ਨੰਬਰ 125 ਐਨ ਡੀ ਪੀ ਐੱਸ ਐਕਟ ਤਹਿਤ ਦਰਜ ਕਰਕੇ ਉਸ ਨੂੰ ਹਵਾਲਾਤ ਵਿਚ ਬੰਦ ਕਰ ਦਿੱਤਾ |