ਕੋਟਫੱਟਾ, 25 ਨਵੰਬਰ (ਰਣਜੀਤ ਸਿੰਘ ਬੁੱਟਰ)-ਪਿੰਡ ਕੋਟ ਸ਼ਮੀਰ ਦੇ ਸਰਕਾਰੀ ਸਕੂਲ, ਸਕੂਲ ਆਫ਼ ਐਮੀਨੈਂਸ ਵਿਖੇ ਸਪੈਸ਼ਲ ਸੈਕਟਰੀ ਵਿੱਤ ਵਿਭਾਗ ਪੰਜਾਬ ਅਤੇ ਸੀ ਈ ਓ ਵਕਫ ਬੋਰਡ ਪੰਜਾਬ, ਸ਼ੌਕਤ ਅਹਿਮਦ ਪਰੇ ਵਲੋਂ ਸਕੂਲ ਦਾ ਦੌਰਾ ਕੀਤਾ ਗਿਆ | ਜ਼ਿਕਰਯੋਗ ਹੈ ਕਿ ਪੰਜਾਬ ਸਰਕਾਰ ਵਲੋਂ ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕਣ ਲਈ ਹਰ ਵਿਧਾਨ ਸਭਾ ਹਲਕੇ ਵਿਚ ਇਕ ਸਕੂਲ ਨੂੰ ਸਕੂਲ ਆਫ਼ ਐਂਮੀਨੈਂਸ ਵਜੋਂ ਵਿਕਸਿਤ ਕੀਤਾ ਗਿਆ ਹੈ ਅਤੇ ਕੋਟਸ਼ਮੀਰ ਦਾ ਇਹ ਸਕੂਲ ਸ਼ੌਕਤ ਅਹਿਮਦ ਪਰੇ ਵਲੋਂ ਗੋਦ ਲਿਆ ਗਿਆ ਹੈ | ਸਕੂਲ ਪਿ੍ੰਸੀਪਲ ਨਿਸ਼ਾ ਬਾਂਸਲ ਅਤੇ ਸਮੂਹ ਸਟਾਫ਼ ਵਲੋਂ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸਿੱਖਿਆ ਚਮਕੌਰ ਸਿੰਘ ਦੀ ਅਗਵਾਈ ਵਿਚ ਸ੍ਰੀ ਪਰੇ ਦਾ ਬੁੱਕੇ ਭੇਟ ਕਰਕੇ ਸਵਾਗਤ ਕੀਤਾ | ਇਸ ਦੌਰਾਨ ਸ੍ਰੀ ਸ਼ੌਕਤ ਅਹਿਮਦ ਪਰੇ ਵਲੋਂ ਸਕੂਲ ਦਾ ਨਿਰੀਖਣ ਕੀਤਾ ਗਿਆ ਅਤੇ ਸਕੂਲ ਦੀਆਂ ਜ਼ਰੂਰਤਾਂ ਨੂੰ ਮੌਕੇ 'ਤੇ ਹੀ ਪੂਰਾ ਕਰਵਾਉਣ ਦਾ ਯਤਨ ਕੀਤਾ ਗਿਆ | ਇਸ ਦੌਰੇ ਦੌਰਾਨ ਉਨ੍ਹਾਂ ਨੇ ਜ਼ਿਆਦਾ ਸਮਾਂ ਵਿਦਿਆਰਥੀਆਂ ਨਾਲ ਗੁਜ਼ਾਰਿਆ, ਬੱਚਿਆਂ ਨਾਲ ਉਨ੍ਹਾਂ ਦੇ ਭਵਿੱਖ ਬਾਰੇ ਗੱਲਬਾਤ ਕਰਦਿਆਂ ਬੱਚਿਆਂ ਨੂੰ ਸਾਇੰਸ ਵਿਸ਼ੇ ਦੇ ਕੁਝ ਟੌਪਿਕ ਪੜ੍ਹਾਏ ਅਤੇ ਸਟਾਫ਼ ਨੂੰ ਪੂਰੀ ਮਿਹਨਤ ਕਰਨ ਲਈ ਪ੍ਰੇਰਿਤ ਕੀਤਾ | ਉਨ੍ਹਾਂ ਆਪਣੇ ਸੰਬੋਧਨ ਦੌਰਾਨ ਦੱਸਿਆ ਕਿ ਪੰਜਾਬ ਸਰਕਾਰ ਸਿੱਖਿਆ ਦਾ ਮਿਆਰ ਉੱਚਾ ਚੁੱਕਣ ਲਈ ਯਤਨਸ਼ੀਲ ਹੈ ਅਤੇ ਉਨ੍ਹਾਂ ਵਲੋਂ ਕੋਟਸ਼ਮੀਰ ਸਕੂਲ ਦੇ ਵਿਦਿਆਰਥੀਆਂ ਨੂੰ ਉਨ੍ਹਾਂ ਦੇ ਟੀਚੇ 'ਤੇ ਪਹੁੰਚਾਉਣ ਲਈ ਲੋੜੀਂਦੀਆਂ ਸੁਵਿਧਾਵਾਂ ਦੀ ਘਾਟ ਨਹੀਂ ਰਹਿਣ ਦਿੱਤੀ ਜਾਵੇਗੀ | ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਚਮਕੌਰ ਸਿੰਘ ਵਲੋਂ ਅਹਿਮਦ ਪਰੇ ਨੂੰ ਸਕੂਲ ਦੀਆਂ ਪ੍ਰਾਪਤੀਆਂ ਤੋਂ ਜਾਣੂ ਕਰਵਾਇਆ ਗਿਆ | ਸਕੂਲ ਪਿ੍ੰਸੀਪਲ ਨਿਸ਼ਾ ਬਾਂਸਲ ਵਲੋਂ ਬੱਚਿਆਂ ਪ੍ਰਤੀ ਆਪਣੀ ਜ਼ਿੰਮੇਵਾਰੀ ਦਿ੍ੜ੍ਹਤਾ ਨਾਲ ਨਿਭਾਉਣ ਲਈ ਆਪਣੀ ਵਚਨਬੱਧਤਾ ਦੁਹਰਾਉਂਦਿਆਂ ਹੋਇਆਂ ਕਿਹਾ ਕਿ ਸਾਡੇ ਸਕੂਲ ਦੇ ਵਿਦਿਆਰਥੀ ਸਿੱਖਿਆ ਦੇ ਨਾਲ-ਨਾਲ ਖੇਡਾਂ ਅਤੇ ਹੋਰ ਖੇਤਰਾਂ ਵਿਚ ਵੀ ਸਕੂਲ ਦਾ ਨਾਂਅ ਰੌਸ਼ਨ ਕਰ ਰਹੇ ਹਨ | ਇਸ ਮੌਕੇ ਵਿਸ਼ਾਲ ਬਾਂਸਲ, ਅਲਪਨਾ ਚੋਪੜਾ, ਹਰਬਖਸ਼ ਸਿੰਘ, ਕਿਰਨਪਾਲ ਕੌਰ, ਸੀਨਮ, ਸੁਮਨ ਕਾਂਸਲ, ਮਲਕੀਤ ਸਿੰਘ ਆਹਲੂਵਾਲੀਆ, ਡਾ: ਰਵਨੀਤ ਸਿੰਘ ਮਾਨ, ਸੋਮਾ ਸਿੰਘ ਝੰਡੂਕੇ, ਅਸ਼ੋਕ ਕੁਮਾਰ, ਗੁਰਦੀਪ ਸਿੰਘ ਪਥਰਾਲਾ, ਸਕੂਲ ਦੇ ਮੀਡੀਆ ਇੰਚਾਰਜ ਦਵਿੰਦਰ ਸਿੰਘ ਕੋਟਸ਼ਮੀਰ,ਅਮਰੀਕ ਸਿੰਘ, ਅਮਰਜੀਤ ਕੌਰ, ਸੋਨਪ੍ਰੀਤ ਕੌਰ, ਨਿਸ਼ਾ ਅਰੋੜਾ, ਅੰਜੂ ਰਾਣੀ, ਅੰਜਲੀ ਜੁਨੇਜਾ, ਰਣਜੀਤ ਕੌਰ, ਪ੍ਰਤਿਭਾ ਸ਼ਰਮਾਂ, ਬਲਜੀਤ ਕੌਰ, ਸ਼ਿਵਾਨੀ ਗੁਪਤਾ, ਪਰਮਜੀਤ ਕੌਰ, ਕੰਚਨ ਨਾਰੰਗ, ਰਚਨਾ ਗੋਇਲ, ਰੀਤੂ ਰਾਣੀ, ਪਰਮਜੀਤ ਕੌਰ, ਜੋਤੀ ਸੱਚਦੇਵਾ, ਕਮਲਜੀਤ ਕੌਰ, ਸ਼ਿਵਾਨੀ ਜਿੰਦਲ, ਗੁਰਦੀਪ ਸਿੰਘ ਕੋਟਸ਼ਮੀਰ, ਰਣਜੀਤ ਰਾਮ, ਅੰਮਿ੍ਤਪਾਲ ਸਿੰਘ ਜੋਧਪੁਰ ਆਦਿ ਕਰਮਚਾਰੀ ਹਾਜ਼ਰ ਸਨ |