29-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-11-2025

ਜੀਤ ਮਹਿੰਦਰ ਸਿੰਘ ਸਿੱਧੂ ਵਲੋਂ ਹਲਕਾ ਮੌੜ ਦੇ ਵੱਖ-ਵੱਖ ਪਿੰਡਾਂ ਅੰਦਰ ਵਰਕਰ ਮੀਟਿੰਗਾਂ <br/>

ਅਜੀਤ ਡੈਸਕ 26-11-2025
ਮੌੜ ਮੰਡੀ, 25 ਨਵੰਬਰ (ਗੁਰਜੀਤ ਸਿੰਘ ਕਮਾਲੂ)-ਕਾਂਗਰਸ ਦੇ ਸਾਬਕਾ ਵਿਧਾਇਕ ਜੀਤਮਹਿੰਦਰ ਸਿੰਘ ਸਿੱਧੂ ਵਲੋਂ ਹਲਕਾ ਮੌੜ ਅੰਦਰ ਆਪਣੀ ਸਰਗਰਮੀ ਨੂੰ ਜਾਰੀ ਰੱਖਿਆ ਹੋਇਆ ਹੈ, ਜਿਸ ਦੇ ਚੱਲਦਿਆਂ ਉਨ੍ਹਾਂ ਵਲੋਂ ਅੱਜ ਪਿੰਡ ਮਾਈਸਰਖਾਨਾ, ਕੋਟਭਾਰਾ ਅਤੇ ਮਾਈਸਰਖਾਨਾ ਆਦਿ ਪਿੰਡਾਂ ਵਿਚ ਵਰਕਰਾਂ ਨਾਲ ਮੀਟਿੰਗਾਂ ਕੀਤੀਆਂ | ਇਨ੍ਹਾਂ ਮੀਟਿੰਗਾਂ ਵਿਚ ਆਉਣ ਵਾਲੀਆਂ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ਨੂੰ ਲੈ ਕੇ ਵੀ ਵਿਚਾਰ ਵਟਾਂਦਰਾ ਕੀਤਾ ਗਿਆ | ਇਸ ਮੌਕੇ ਜੀਤ ਮਹਿੰਦਰ ਸਿੱਧੂ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਤੋਂ ਪੰਜਾਬ ਦੇ ਲੋਕ ਪੂਰੀ ਤਰ੍ਹਾਂ ਅੱਕ ਚੁੱਕੇ ਹਨ ਅਤੇ ਇਸ ਸਰਕਾਰ ਨੂੰ ਸੱਤਾ ਤੋਂ ਲਾਂਭੇ ਕਰਨਾ ਚਾਹੁੰਦੇ ਹਨ | ਉਨ੍ਹਾਂ ਕਿਹਾ ਕਿ ਭਗਵੰਤ ਮਾਨ ਸਰਕਾਰ ਦੇ ਵਿਚ ਲੋਕ ਆਪਣੇ ਆਪ ਨੂੰ ਸੁਰੱਖਿਅਤ ਮਹਿਸੂਸ ਨਹੀਂ ਕਰਦੇ ਕਿਉਂਕਿ ਹਰ ਰੋਜ਼ ਹੀ ਗੈਂਗਸਟਰਾਂ ਵਲੋਂ ਲੋਕਾਂ ਤੋਂ ਫਿਰੌਤੀਆਂ ਮੰਗੀਆਂ ਜਾ ਰਹੀਆਂ ਹਨ ਅਤੇ ਗੋਲੀਆਂ ਚਲਾਈਆਂ ਜਾ ਰਹੀਆਂ ਹਨ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਤਾਂ ਸਿਰਫ਼ ਆਮ ਆਦਮੀ ਪਾਰਟੀ ਦੇ ਦਿੱਲੀ ਵਾਲਿਆਂ ਆਕਾਵਾਂ ਦੀ ਆਉ ਭਗਤ ਵਿਚ ਹੀ ਲੱਗੀ ਹੋਈ ਹੈ | ਇਸ ਨੂੰ ਪੰਜਾਬ ਦੇ ਲੋਕਾਂ ਜਾ ਪੰਜਾਬ ਦੇ ਵਿਕਾਸ ਦਾ ਕੋਈ ਵੀ ਧਿਆਨ ਨਹੀਂ ਹੈ | ਉਨ੍ਹਾਂ ਕਿਹਾ ਕਿ 2027 ਦੀਆਂ ਚੋਣਾਂ ਵਿਚ ਲੋਕ ਕਾਂਗਰਸ ਪਾਰਟੀ ਨੂੰ ਸੱਤਾ ਵਿਚ ਲਿਆ ਰਹੇ ਹਨ | ਇਸ ਮੌਕੇ ਸੁਖਦੀਪ ਸਿੰਘ ਰਾਮਨਗਰ ਬਲਾਕ ਪ੍ਰਧਾਨ, ਸੁਖਮੰਦਰ ਸਿੰਘ ਜੋਧਪੁਰ, ਰਜਿੰਦਰ ਸਿੰਘ ਜੋਧਪੁਰ, ਧੰਨਾ ਸਿੰਘ ਡਾਕਟਰ, ਬੂਟਾ ਸਿੰਘ ਘੁੰਮਣ, ਭਿੰਦਰ ਸ਼ਰਮਾ ਮਾਈਸਰਖਾਨਾ, ਗੁਰਾਂਦਿੱਤਾ ਸਿੰਘ ਮਾਈਸਰਖਾਨਾ, ਸਤਨਾਮ ਸਿੰਘ ਮਾਈਸਰਖਾਨਾ ਤੋਂ ਇਲਾਵਾ ਮੇਜਰ ਸਿੰਘ ਗਹਿਰੀ ਆਦਿ ਵੀ ਹਾਜ਼ਰ ਸਨ |

ਪਿਛਲੀ ਖ਼ਬਰ ਪੋਸਟ ਗ੍ਰੈਜੂਏਟ ਪੰਜਾਬੀ ਵਿਭਾਗ ਵਲੋਂ ਵਿਸ਼ੇਸ਼ ਲੈਕਚਰ ਕਰਵਾਇਆ <br/> ਅਗਲੀ ਖ਼ਬਰ ਕੇਂਦਰ ਸਰਕਾਰਾਂ ਪੰਜਾਬ ਨਾਲ ਹਮੇਸ਼ਾ ਮਤਰੇਈ ਮਾਂ ਵਾਲਾ ਸਲੂਕ ਕਰਦੀਆਂ ਰਹੀਆਂ-ਡਿੱਖ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।