29-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-12-2025

ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀ ਚੋਣਾਂ :ਚੋਣ ਨਿਰੀਖਕ ਵਲੋਂ ਨਾਮਜ਼ਦਗੀ ਕੇਂਦਰਾਂ ਦਾ ਦੌਰਾ ਕਰ ਕੇ ਚੋਣ ਪ੍ਰਬੰਧਾਂ ਦਾ ਜਾਇਜ਼ਾ <br/>

ਅਜੀਤ ਡੈਸਕ 06-12-2025
ਮਾਨਸਾ, 5 ਦਸੰਬਰ (ਬਲਵਿੰਦਰ ਸਿੰਘ ਧਾਲੀਵਾਲ)- ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਚੋਣਾਂ ਦੇ ਮੱਦੇਨਜ਼ਰ ਜ਼ਿਲ੍ਹੇ 'ਚ ਨਿਯੁਕਤ ਕੀਤੇ ਚੋਣ ਨਿਰੀਖਕ ਗੁਲਪ੍ਰੀਤ ਸਿੰਘ ਅÏਲਖ ਨੇ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਦੀਆਂ 14 ਦਸੰਬਰ ਨੂੰ ਪੈਣ ਵਾਲੀਆਂ ਵੋਟਾਂ ਸਬੰਧੀ ਨਾਮਜ਼ਦਗੀ ਕੇਂਦਰ ਜ਼ਿਲ੍ਹਾ ਪ੍ਰੀਸ਼ਦ ਮਾਨਸਾ, ਐਸ.ਡੀ.ਐੱਮ. ਦਫ਼ਤਰ ਮਾਨਸਾ ਅਤੇ ਬੀ.ਡੀ.ਪੀ.ਓ. ਦਫ਼ਤਰ ਝੁਨੀਰ ਦਾ ਦੌਰਾ ਕਰ ਕੇ ਜਾਇਜ਼ਾ ਲਿਆ | ਉਨ੍ਹਾਂ ਚੋਣ ਅਫ਼ਸਰਾਂ ਨੂੰ ਲੋੜੀਦੇ ਦਿਸ਼ਾ-ਨਿਰਦੇਸ਼ ਦਿੱਤੇ | ਸ: ਔਲਖ ਨੇ ਹਦਾਇਤ ਕੀਤੀ ਕਿ ਚੋਣਾਂ ਨੂੰ ਬਿਨਾਂ ਡਰ ਭੈਅ ਤੇ ਪਾਰਦਰਸ਼ੀ ਢੰਗ ਨਾਲ ਨੇਪਰੇ ਚੜ੍ਹਾਉਣਾ ਯਕੀਨੀ ਬਣਾਇਆ ਜਾਵੇ | ਉਨ੍ਹਾਂ ਨੋਮੀਨੇਸ਼ਨ ਪ੍ਰਕਿਰਿਆ, ਸੁਰੱਖਿਆ ਪ੍ਰਬੰਧਾਂ, ਚੋਣ ਸਮਗਰੀ ਅਤੇ ਵੀਡੀਓਗਰਾਫੀ ਆਦਿ ਸੁਵਿਧਾਵਾਂ ਦੀ ਵੀ ਸਮੀਖਿਆ ਕੀਤੀ | ਉਨ੍ਹਾਂ ਦੱਸਿਆ ਕਿ ਚੋਣਾਂ ਸਬੰਧੀ ਕਿਸੇ ਵੀ ਤਰ੍ਹਾਂ ਦੀ ਜਾਣਕਾਰੀ ਜਾਂ ਸ਼ਿਕਾਇਤ ਲਈ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਮਾਨਸਾ ਦੇ ਕਮਰਾ ਨੰਬਰ 10 (ਗਰਾਊਾਡ ਫਲੋਰ) ਵਿਚ ਸ਼ਿਕਾਇਤ ਸੈੱਲ ਸਥਾਪਿਤ ਕੀਤਾ ਗਿਆ ਹੈ, ਜਿਸ ਦਾ ਸੰਪਰਕ ਨੰਬਰ 98154-68932 ਹੈ | ਇਸ ਤੋਂ ਇਲਾਵਾ ਉਨ੍ਹਾਂ ਲਾਇਨਜ਼ ਅਫ਼ਸਰ ਜਸਪ੍ਰੀਤ ਸਿੰਘ ਬਰਾੜ (ਏ. ਐਫ. ਐੱਸ. ਓ. ਮਾਨਸਾ) ਨਾਲ 98550-07878 'ਤੇ ਵੀ ਸੰਪਰਕ ਕੀਤਾ ਜਾ ਸਕਦਾ ਹੈ | ਇਸ ਮੌਕੇ ਕਾਲਾ ਰਾਮ ਕਾਂਸਲ ਐਸ.ਡੀ.ਐਮ. ਮਾਨਸਾ ਤੇ ਹੋਰ ਅਧਿਕਾਰੀ ਹਾਜ਼ਰ ਸਨ |

ਪਿਛਲੀ ਖ਼ਬਰ ਜ਼ਿਲ੍ਹਾ ਪ੍ਰੀਸ਼ਦ ਤੇ ਸੰਮਤੀ ਚੋਣਾਂ : ਮਾਨਸਾ ਜ਼ਿਲੇ੍ਹ 'ਚ 11 ਪ੍ਰੀਸ਼ਦ ਜ਼ੋਨਾਂ ਲਈ 59 ਨਾਮਜ਼ਦਗੀਆਂ ਸਹੀ ਪਾਈਆਂ <b... ਅਗਲੀ ਖ਼ਬਰ ਮੋਟਰਸਾਈਕਲ ਚੋਰੀ ਕਰਕੇ ਅੱਗੇ ਵੇਚਣ ਵਾਲਾ ਗਿ੍ਫ਼ਤਾਰ ਬਿਨ੍ਹਾਂ ਨੰਬਰੀ ਮੋਟਰਸਾਈਕਲ ਬਰਾਮਦ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।