20-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-12-2025

ਹਰਗੋਬਿੰਦ ਪਬਲਿਕ ਸਕੂਲ ਕਾਂਗੜ 'ਚ ਸ਼ਰਧਾ ਨਾਲ ਮਨਾਇਆ ਸਫ਼ਰ-ਏ-ਸ਼ਹਾਦਤ

ਅਜੀਤ ਡੈਸਕ 24-12-2025
ਭਾਈਰੂਪਾ, 23 ਦਸੰਬਰ (ਵਰਿੰਦਰ ਲੱਕੀ)-ਹਰਗੋਬਿੰਦ ਪਬਲਿਕ ਸਕੂਲ ਕਾਂਗੜ ਵਿਖੇ ਸਫ਼ਰ-ਏ-ਸ਼ਹਾਦਤ ਸ਼ਰਧਾ ਪੂਰਵਕ ਮਨਾਇਆ ਗਿਆ | ਇਸ ਮੌਕੇ ਸਾਹਿਬਜ਼ਾਦਿਆਂ ਦੀ ਯਾਦ 'ਚ ਸਕੂਲ 'ਚ ਸ੍ਰੀ ਸੁਖਮਨੀ ਸਾਹਿਬ, ਚੌਪਈ ਸਾਹਿਬ ਅਤੇ ਆਨੰਦ ਸਾਹਿਬ ਦਾ ਪਾਠ ਕੀਤਾ ਗਿਆ ਉਪਰੰਤ ਅਰਦਾਸ ਕੀਤੀ ਗਈ | ਇਸ ਮੌਕੇ ਨੂੰ ਮੁੱਖ ਰੱਖਦੇ ਹੋਏ ਅਲੱਗ-ਅਲੱਗ ਜਮਾਤ ਦੇ ਬੱਚਿਆਂ ਵਲੋਂ ਕਵਿਤਾ, ਗੀਤ ਅਤੇ ਕਵੀਸ਼ਰੀਆਂ ਪੇਸ਼ ਕੀਤੀਆਂ | ਸਕੂਲ ਦੇ ਪਿ੍ੰਸੀਪਲ ਸੋਨੂੰ ਕੁਮਾਰ ਕਾਂਗੜ ਨੇ ਬੱਚਿਆਂ ਦਾ ਧੰਨਵਾਦ ਕਰਦੇ ਕਿਹਾ ਕਿ ਸਾਨੂੰ ਹਮੇਸ਼ਾ ਗੁਰੂਆਂ-ਪੀਰਾਂ ਅਤੇ ਸ਼ਹੀਦਾਂ ਦੇ ਸ਼ਹੀਦੀ ਦਿਹਾੜੇ ਮਨਾਉਂਦੇ ਰਹਿਣਾ ਚਾਹੀਦਾ ਹੈ | ਇਸ ਤਰ੍ਹਾਂ ਬੱਚੇ ਆਪਣੇ ਇਤਿਹਾਸ ਨਾਲ ਜੁੜੇ ਰਹਿਣਗੇ | ਧਾਰਮਿਕ ਅਧਿਆਪਕਾ ਪਲਵਿੰਦਰ ਕੌਰ ਜਲਾਲ ਨੇ ਬੱਚਿਆਂ ਨੂੰ ਗੁਰੂ ਜੀ ਦੇ ਜੀਵਨ ਅਤੇ ਬੱਚਿਆਂ ਦੀ ਸ਼ਹੀਦੀ ਬਾਰੇ ਜਾਣੂ ਕਰਵਾਇਆ | ਸਮੂਹ ਸਟਾਫ਼ ਵਲੋਂ ਸਾਹਿਬਜ਼ਾਦਿਆਂ ਦੀ ਸ਼ਹੀਦੀ ਤੇ ਫੁੱਲ ਭੇਟ ਕਰਦਿਆਂ ਦੁੱਧ ਦਾ ਲੰਗਰ ਅਤੁੱਟ ਵਰਤਾਇਆ ਗਿਆ | ਇਸ ਮੌਕੇ 'ਤੇ ਨੀਤੂ ਸ਼ਰਮਾ, ਬਲਵਿੰਦਰ ਕੌਰ, ਰਣਜੀਤ ਕੌਰ, ਗੁਰਪ੍ਰੀਤ ਕੌਰ, ਤਰਨਵੀਰ ਕੌਰ, ਪਵਨਪ੍ਰੀਤ ਕੌਰ, ਰਣਦੀਪ ਕੌਰ, ਜਸਵੀਰ ਕੌਰ, ਸਵਰਨਜੀਤ ਕੌਰ, ਅਮਨਦੀਪ ਕੌਰ, ਜਸਪ੍ਰੀਤ ਕੌਰ, ਲਵਪ੍ਰੀਤ ਕੌਰ, ਮੰਦਰ ਸਿੰਘ, ਦਵਿੰਦਰ ਕੁਮਾਰ ਆਦਿ ਹਾਜ਼ਰ ਸਨ |


ਪਿਛਲੀ ਖ਼ਬਰ ਦਿਹਾਤੀ ਮਜ਼ਦੂਰ ਸਭਾ ਵਲੋਂ ਨਵੇਂ ਮਗਨਰੇਗਾ ਕਾਨੂੰਨ ਦੇ ਵਿਰੁੱਧ ਰੋਸ ਪ੍ਰਦਰਸ਼ਨ <br/> ਅਗਲੀ ਖ਼ਬਰ ਰੇਲਵੇ ਸਟੇਸ਼ਨ 'ਤੇ ਬਰੈੱਡ ਪਕÏੜੇ, ਬਿਸਕੁਟ ਅਤੇ ਚਾਹ ਦਾ ਤਿੰਨ ਰੋਜ਼ਾ ਲੰਗਰ ਲਗਾਇਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।