20-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-12-2025

ਦੂਨ ਸਕੂਲ ਕਰਾੜਵਾਲਾ ਵਿਖੇ ਸਾਹਿਬਜ਼ਾਦਿਆਂ ਦਾ ਸ਼ਹੀਦੀ ਦਿਹਾੜਾ ਮਨਾਇਆ <br/>

ਅਜੀਤ ਡੈਸਕ 24-12-2025
ਚਾਉਕੇ, 23 ਦਸੰਬਰ (ਮਨਜੀਤ ਸਿੰਘ ਘੜੈਲੀ)- ਦੂਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਕਰਾੜਵਾਲਾ ਵਿਖੇ ਸਾਹਿਬਜ਼ਾਦਿਆਂ ਦਾ ਸ਼ਹੀਦੀ ਦਿਹਾੜਾ ਸ਼ਰਧਾ ਅਤੇ ਸਤਿਕਾਰ ਨਾਲ ਮਨਾਇਆ ਗਿਆ¢ ਇਸ ਮÏਕੇ ਵਿਦਿਆਰਥੀਆਂ ਨੂੰ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪਰਿਵਾਰ ਦੀ ਸ਼ਹੀਦੀ ਬਾਰੇ ਜਾਣਕਾਰੀ ਦਿੱਤੀ ਗਈ¢ ਸਕੂਲ ਦੇ ਪਿ੍ੰ: ਨੀਤਿਸ਼ ਸੋਢੀ, ਵਾਈਸ ਪਿ੍ੰ: ਮਨਪ੍ਰੀਤ ਸਿੰਘ, ਸਟਾਫ਼ ਅਤੇ ਵਿਦਿਆਰਥੀਆਂ ਨੇ ਇਕੱਠੇ ਹੋ ਕੇ ਗੁਰੂ ਸਾਹਿਬ ਦੇ ਸਾਹਿਬਜ਼ਾਦਿਆਂ ਦੀ ਲਾਸਾਨੀ ਕੁਰਬਾਨੀ ਨੂੰ ਯਾਦ ਕੀਤਾ¢ ਸਕੂਲ 'ਚ ਵਿਦਿਆਰਥੀਆਂ ਵਲੋਂ ਸ਼ਬਦ ਕੀਰਤਨ ਕੀਤਾ ਗਿਆ¢ ਇਸ ਦੌਰਾਨ ਬੱਚਿਆਂ ਨੇ ਧਾਰਮਿਕ ਕਵਿਤਾਵਾਂ ਅਤੇ ਵਿਚਾਰਾਂ ਰਾਹੀਂ ਚਾਰ ਸਾਹਿਬਜ਼ਾਦਿਆਂ ਦੀ ਬਹਾਦਰੀ ਅਤੇ ਸ਼ਹੀਦੀ ਦੇ ਇਤਿਹਾਸ ਨੂੰ ਉਜਾਗਰ ਕੀਤਾ¢ ਸਕੂਲ ਦੇ ਅਧਿਆਪਕ ਕੁਲਦੀਪ ਸਿੰਘ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪਰਿਵਾਰ ਦੀ ਸ਼ਹੀਦੀ ਬਾਰੇ ਜਾਣਕਾਰੀ ਦਿੰਦੇ ਹੋਏ ਬੱਚਿਆਂ ਨੂੰ ਦੱਸਿਆ ਕਿ ਸਾਨੂੰ ਆਪਣੇ ਧਰਮ, ਸੱਭਿਆਚਾਰ ਅਤੇ ਦੇਸ਼ ਲਈ ਹਮੇਸ਼ਾ ਸੱਚ ਅਤੇ ਇਨਸਾਫ਼ ਦੇ ਰਾਹ 'ਤੇ ਤੁਰਨਾ ਚਾਹੀਦਾ ਹੈ¢ ਇਸ ਮੌਕੇ ਸਕੂਲ ਦੇ ਚੇਅਰਪਰਸਨ ਡਾ: ਚਰਨਜੀਤ ਕੌਰ ਢਿੱਲੋਂ ਨੇ ਕਿਹਾ ਕਿ ਚਾਰ ਸਾਹਿਬਜ਼ਾਦਿਆਂ ਦੀ ਸ਼ਹੀਦੀ ਸਾਨੂੰ ਸੱਚਾਈ, ਹਿੰਮਤ ਅਤੇ ਕੁਰਬਾਨੀ ਦੀ ਪੇ੍ਰਰਨਾ ਦਿੰਦੀ ਹੈ¢ ਉਨ੍ਹਾਂ ਨੇ ਵਿਦਿਆਰਥੀਆਂ ਨੂੰ ਆਪਣੇ ਜੀਵਨ 'ਚ ਗੁਰੂ ਸਾਹਿਬ ਦੇ ਦਰਸਾਏ ਮਾਰਗ 'ਤੇ ਚੱਲਣ ਦੀ ਅਪੀਲ ਕੀਤੀ¢ ਸਮਾਗਮ ਦੇ ਅੰਤ 'ਚ ਸਾਰੇ ਵਿਦਿਆਰਥੀਆਂ ਨੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀ¢

ਪਿਛਲੀ ਖ਼ਬਰ ਇਨਕਲਾਬੀ ਕੇਂਦਰ ਪੰਜਾਬ ਅਤੇ ਲੋਕ ਮੋਰਚਾ ਵਲੋਂ ਨਿੱਜੀਕਰਨ ਦੇ ਖ਼ਿਲਾਫ਼ ਕਨਵੈੱਨਸ਼ਨ ਤੇ ਰੋਸ ਮੁਜ਼ਾਹਰਾ <br/> ਅਗਲੀ ਖ਼ਬਰ ਮੁਲਤਾਨੀਆਂ ਪੁਲ ਚਲਾਉਣ ਨੂੰ ਲੈ ਕੇ ਸ਼ਹਿਰ ਵਾਸੀਆਂ ਨੇ ਧਰਨਾ ਲਗਾ ਕੀਤਾ ਰੋਸ ਪ੍ਰਦਰਸ਼ਨ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।