19-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-12-2025

ਫੀਲਡ ਕਾਮਿਆਂ ਵਲੋਂ ਸੀਵਰੇਜ ਬੋਰਡ ਦੇ ਕਾਰਜਕਾਰੀ ਇੰਜੀਨੀਅਰ ਦੇ ਖਿਲਾਫ਼ ਰੋਸ ਰੈਲੀ <br/>

ਅਜੀਤ ਡੈਸਕ 24-12-2025

ਬਠਿੰਡਾ, 23 ਦਸੰਬਰ (ਸੱਤਪਾਲ ਸਿੰਘ ਸਿਵੀਆਂ)-ਆਪਣੀਆਂ ਮੰਗਾਂ ਦੀ ਪੂਰਤੀ ਲਈ ਪੀ.ਡਬਲਿਯੂ.ਡੀ. ਫੀਲਡ ਐਂਡ ਵਰਕਸ਼ਾਪ ਵਰਕਰਜ ਯੂਨੀਅਨ ਬ੍ਰਾਂਚ ਸੀਵਰੇਜ ਬੋਰਡ ਬਠਿੰਡਾ ਦੇ ਫ਼ੀਲਡ ਕਾਮਿਆਂ ਵਲੋਂ ਪੰਜਾਬ ਵਾਟਰ ਸਪਲਾਈ ਅਤੇ ਸੀਵਰੇਜ ਬੋਰਡ ਬਠਿੰਡਾ ਦੇ ਮੰਡਲ ਨੰਬਰ ਦੋ ਦੇ ਕਾਰਜਕਾਰੀ ਇੰਜੀਨੀਅਰ ਦੇ ਖਿਲਾਫ਼ ਰੋਸ ਰੈਲੀ ਕੀਤੀ ਗਈ | ਰੈਲੀ ਦੀ ਅਗਵਾਈ ਕਰਦਿਆਂ ਬ੍ਰਾਂਚ ਪ੍ਰਧਾਨ ਦਰਸ਼ਨ ਸ਼ਰਮਾ, ਜਨਰਲ ਸਕੱਤਰ ਹਰਪ੍ਰੀਤ ਸਿੰਘ, ਜਿਲਾ ਆਗੂ ਹਰਨੇਕ ਸਿੰਘ ਗਹਿਰੀ, ਸੁਖਚੈਨ ਸਿੰਘ, ਕਿਸ਼ੋਰ ਚੰਦ ਗਾਜ, ਗੁਰਮੀਤ ਸਿੰਘ ਭੋਡੀਪੁਰਾ, ਸੁਨੀਲ ਕੁਮਾਰ, ਸੁਖਮੰਦਰ ਸਿੰਘ, ਕਿ੍ਸ਼ਨ ਕੁਮਾਰ ਕੋਟਫੱਤਾ, ਕੁਲਦੀਪ ਸਿੰਘ ਤੇ ਗੁਰਚਰਨ ਸਿੰਘ ਨੇ ਕਿਹਾ ਕਿ ਵਿਭਾਗ ਵਲੋਂ ਫ਼ੀਲਡ ਕਰਮਚਾਰੀਆਂ ਦੀਆਂ ਮੰਗਾਂ ਦਾ ਨਿਪਟਾਰਾ ਨਹੀਂ ਕੀਤਾ ਜਾ ਰਿਹਾ, ਕੋਟਫੱਤਾ ਮੰਡੀ ਦੇ ਕਰਮਚਾਰੀਆਂ ਨੂੰ ਅੱਠ-ਅੱਠ ਮਹੀਨਿਆਂ ਤੋਂ ਤਨਖਾਹਾਂ ਨਹੀਂ ਦਿੱਤੀਆਂ ਅਤੇ ਦੋ ਸਾਲ ਦਾ ਜੀ ਪੀ ਐਫ ਵੀ ਜਮ੍ਹਾਂ ਨਹੀਂ ਕਰਵਾਇਆ, 50, 30, 20 ਅਨੁਪਾਤ ਅਨੁਸਾਰ ਗਰੇਡੇਸ਼ਨ ਨਹੀਂ ਕੀਤੀ ਜਾ ਰਹੀ, ਕੇਡਰ ਬਦਲਣ ਸਬੰਧੀ ਆਡਿਟ ਇਤਰਾਜਾਂ ਨੂੰ ਜਾਣ ਬੁਝ ਕੇ ਦੂਰ ਨਹੀਂ ਕਰਵਾਇਆ ਜਾ ਰਿਹਾ, ਰਿਟਾਇਰਡ ਕਰਮਚਾਰੀਆਂ ਦੇ ਬਕਾਏ ਨਹੀਂ ਦਿੱਤੇ ਜਾ ਰਹੇ, ਜਿਸ ਕਾਰਨ ਕਾਮਿਆਂ 'ਚ ਭਾਰੀ ਰੋਸ ਹੈ | ਰੈਲੀ ਤੋਂ ਬਾਅਦ ਮੁੱਖ ਇੰਜਨੀਅਰ ਦੱਖਣ ਸੀਵਰੇਜ ਬੋਰਡ ਬਠਿੰਡਾ ਦੇ ਦਫ਼ਤਰ ਤੱਕ ਰੋਸ ਮਾਰਚ ਕਰਕੇ ਮੁੱਖ ਇੰਜਨੀਅਰ ਨੂੰ ਮੰਗ ਪੱਤਰ ਸੌਂਪਿਆ ਗਿਆ | ਕਾਮਿਆਂ ਦੇ ਰੋਹ ਨੂੰ ਦੇਖਦਿਆਂ ਆਖਰ ਮੁੱਖ ਇੰਜਨੀਅਰ ਤੇ ਕਾਰਜਕਾਰੀ ਇੰਜੀਨੀਅਰ ਨੇ ਜਥੇਬੰਦੀ ਨੂੰ ਵਿਸ਼ਵਾਸ ਦਵਾਇਆ ਕਿ ਕੇਸ ਮੁੱਖ ਦਫਤਰ ਨੂੰ ਤਨਖਾਹਾਂ ਦੇ ਨਿਪਟਾਰੇ ਲਈ ਭੇਜਿਆ ਗਿਆ ਹੈ ਅਤੇ ਹੋਰ ਮੰਗਾਂ ਵੀ ਉੱਚ ਅਧਿਕਾਰੀਆਂ ਨਾਲ ਤਾਲਮੇਲ ਕਰਕੇ ਛੇਤੀ ਹੱਲ ਕਰਵਾ ਦਿੱਤੀਆਂ ਜਾਣਗੀਆਂ, ਜਿਸ ਬਾਅਦ ਰੈਲੀ ਖ਼ਤਮ ਕੀਤੀ ਗਈ | ਆਗੂਆਂ ਨੇ ਵਿਭਾਗ ਨੂੰ ਚੇਤਾਵਨੀ ਦਿੰਦੇ ਹੋਏ ਕਿ ਜੇਕਰ 15 ਦਿਨਾਂ ਦੇ ਅੰਦਰ ਮੁਲਾਜ਼ਮਾਂ ਦੇ ਮਸਲੇ ਹੱਲ ਨਾ ਕੀਤੇ ਗਏ ਤਾਂ ਮੁੜ ਕਾਰਜਕਾਰੀ ਇੰਜਨੀਅਰ, ਨਿਗਰਾਨ ਦਫ਼ਤਰ ਤੇ ਮੁੱਖ ਇੰਜਨੀਅਰ ਦੱਖਣ ਬਠਿੰਡਾ ਮੂਹਰੇ ਪੱਕਾ ਮੋਰਚਾ ਲਗਾਇਆ ਜਾਵੇਗਾ |

ਪਿਛਲੀ ਖ਼ਬਰ ਮਨਰੇਗਾ ਮਜ਼ਦੂਰਾਂ ਨੇ ਕੇਂਦਰ ਦੀ ਮੋਦੀ ਸਰਕਾਰ ਦਾ ਪੁਤਲਾ ਫੂਕ ਕੇ ਕੀਤਾ ਵਿਰੋਧ ਪ੍ਰਦਰਸ਼ਨ <br/> ਅਗਲੀ ਖ਼ਬਰ ਇਨਕਲਾਬੀ ਕੇਂਦਰ ਪੰਜਾਬ ਅਤੇ ਲੋਕ ਮੋਰਚਾ ਵਲੋਂ ਨਿੱਜੀਕਰਨ ਦੇ ਖ਼ਿਲਾਫ਼ ਕਨਵੈੱਨਸ਼ਨ ਤੇ ਰੋਸ ਮੁਜ਼ਾਹਰਾ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।