19-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-12-2025

ਹੈਰੋਇਨ ਸਮੇਤ ਵੱਖ-ਵੱਖ ਥਾਵਾਂ 'ਤੋਂ ਅੱਠ ਜਣੇ ਗਿ੍ਫ਼ਤਾਰ, ਦੋ ਜਣੇ ਜ਼ਮਾਨਤ 'ਤੇ ਕੀਤੇ ਰਿਹਾਅ <br/>

ਅਜੀਤ ਡੈਸਕ 24-12-2025
ਬਠਿੰਡਾ, 23 ਦਸੰਬਰ (ਪੱਤਰ ਪ੍ਰੇਰਕ)- ਜ਼ਿਲ੍ਹਾ ਪੁਲਿਸ ਵਲੋਂ ਨਸ਼ਿਆਂ ਦੇ ਖਿਲਾਫ ਚਲਾਈ ਗਈ ਮੁਹਿੰਮ ਦੇ ਤਹਿਤ ਵੱਖ-ਵੱਖ ਥਾਵਾਂ ਤੋਂ ਅੱਠ ਜਣਿਆਂ ਨੂੰ ਹੈਰੋਇਨ ਸਮੇਤ ਗਿ੍ਫ਼ਤਾਰ ਕਰਨ ਦਾ ਦਾਅਵਾ ਕੀਤਾ ਗਿਆ, ਜਿਨ੍ਹਾਂ ਦੇ ਖਿਲਾਫ਼ ਸਬੰਧਿਤ ਪੁਲਿਸ ਥਾਣਿਆਂ ਵਿਚ ਨਸ਼ਾ ਰੋਕੂ ਕਾਨੰੂਨ ਤਹਿਤ ਵੱਖ-ਵੱਖ ਮੁਕੱਦਮੇ ਦਰਜ ਕੀਤੇ ਗਏ ਹਨ | ਪਹਿਲੇ ਮਾਮਲੇ ਸਬੰਧੀ ਥਾਣਾ ਕੋਤਵਾਲੀ ਦੇ ਮੁੱਖ ਅਧਿਕਾਰੀ ਨੇ ਦੱਸਿਆ ਕਿ ਜਦੋਂ ਸਹਾਇਕ ਥਾਣੇਦਾਰ ਜਸਕਰਨ ਸਿੰਘ ਦੀ ਅਗਵਾਈ ਵਾਲੀ ਪੁਲਿਸ ਪਾਰਟੀ ਵਲੋਂ ਸਥਾਨਕ ਬੱਸ ਅੱਡੇ ਨਜ਼ਦੀਕ ਗਸ਼ਤ ਕੀਤੀ ਜਾ ਰਹੀ ਸੀ ਤਾਂ ਸ਼ੱਕ ਦੇ ਆਧਾਰ 'ਤੇ ਦੋ ਵਿਅਕਤੀਆਂ ਨੂੰ ਰੋਕ ਕੇ ਜਦੋਂ ਉਨ੍ਹਾਂ ਦੀ ਤਲਾਸ਼ੀ ਲਈ ਗਈ ਤਾਂ ਉਨ੍ਹਾਂ ਕੋਲੋਂ 50 ਗ੍ਰਾਮ ਹੈਰੋਇਨ ਬਰਾਮਦ ਹੋਈ | ਉਨ੍ਹਾਂ ਦੱਸਿਆ ਕਿ ਸਬੰਧਿਤ ਵਿਅਕਤੀਆਂ ਦੀ ਪਹਿਚਾਣ ਸ਼ਿਵਾ ਵਾਸੀ ਬੰਗੀ ਨਗਰ ਅਤੇ ਨਵੀਨ ਵਾਸੀ ਪਰਸਰਾਮ ਨਗਰ ਬਠਿੰਡਾ ਵਜੋਂ ਹੋਈ ਹੈ, ਜਿਨ੍ਹਾਂ ਦੇ ਖਿਲਾਫ਼ ਨਸ਼ਾ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕੀਤਾ ਹੈ | ਇਸੇ ਤਰ੍ਹਾਂ ਥਾਣਾ ਸਿਵਲ ਲਾਈਨ ਦੀ ਪੁਲਿਸ ਨੇ ਸਥਾਨਕ ਭਾਗੂ ਰੋਡ ਤੋਂ ਪਵਨਦੀਪ ਸਿੰਘ ਵਾਸੀ ਉੱਧਮ ਸਿੰਘ ਨਗਰ ਨੂੰ 9.72 ਗ੍ਰਾਮ ਹੈਰੋਇਨ ਸਮੇਤ ਅਤੇ ਥਾਣਾ ਸਦਰ ਬਠਿੰਡਾ ਦੀ ਪੁਲਿਸ ਨੇ ਵੱਖ-ਵੱਖ ਥਾਵਾਂ ਤੋਂ ਕ੍ਰਮਵਾਰ ਖੁਸ਼ਪ੍ਰੀਤ ਸਿੰਘ ਵਾਸੀ ਬੀੜ ਤਲਾਬ ਨੂੰ 17 ਗ੍ਰਾਮ ਹੈਰੋਇਨ ਸਮੇਤ, ਵਿਨੋਦ ਕੁਮਾਰ ਵਾਸੀ ਬੀੜ ਤਲਾਬ ਨੂੰ 16 ਗ੍ਰਾਮ ਹੈਰੋਇਨ ਸਮੇਤ ਅਤੇ ਸੁਖਜਿੰਦਰ ਵਾਸੀ ਕੋਟਸ਼ਮੀਰ ਨੂੰ 10 ਗ੍ਰਾਮ ਹੈਰੋਇਨ ਸਮੇਤ ਗਿ੍ਫ਼ਤਾਰ ਕਰਨ ਦਾ ਦਾਅਵਾ ਕੀਤਾ ਹੈ, ਜਿਨ੍ਹਾਂ ਦੇ ਖਿਲਾਫ ਨਸ਼ਾ ਰੋਕੂ ਕਾਨੰੂਨ ਤਹਿਤ ਵੱਖ-ਵੱਖ ਮੁਕੱਦਮੇ ਦਰਜ ਕੀਤੇ ਹਨ | ਥਾਣਾ ਕੈਨਾਲ ਕਾਲੋਨੀ ਦੀ ਪੁਲਿਸ ਨੇ ਵੀ ਗੁਰਪ੍ਰੀਤ ਸਿੰਘ ਤੇ ਸਤਪਾਲ ਸਿੰਘ ਵਾਸੀ ਬੀੜ ਤਲਾਬ ਨੂੰ 2 ਗ੍ਰਾਮ ਹੈਰੋਇਨ ਸਮੇਤ ਗਿ੍ਫ਼ਤਾਰ ਕਰਨ ਦਾ ਦਾਅਵਾ ਕੀਤਾ ਹੈ, ਜਿਨ੍ਹਾਂ ਦੇ ਖਿਲਾਫ ਨਸ਼ਾ ਰੋਕੂ ਕਾਨੰੂਨ ਤਹਿਤ ਮੁਕੱਦਮਾ ਦਰਜ ਕਰਨ ਬਾਅਦ ਉਨ੍ਹਾਂ ਨੂੰ ਜ਼ਮਾਨਤ 'ਤੇ ਰਿਹਾਅ ਕਰ ਦਿੱਤਾ ਗਿਆ |
ਚੋਰਾਂ ਨੇ ਘਰ 'ਚੋਂ ਸੋਨਾ-ਚਾਂਦੀ ਦੇ ਗਹਿਣੇ ਅਤੇ 80 ਹਜ਼ਾਰ ਰੁਪਏ ਉਡਾਏ
ਸਥਾਨਕ ਲਾਲ ਸਿੰਘ ਨਗਰ ਦੇ ਇਕ ਘਰ 'ਚੋਂ ਚੋਰਾਂ ਵਲੋਂ ਸੋਨਾ-ਚਾਂਦੀ ਦੇ ਗਹਿਣੇ ਅਤੇ ਨਗਦੀ ਚੋਰੀ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ, ਜਿਸ ਸਬੰਧੀ ਥਾਣਾ ਕੈਨਾਲ ਕਾਲੋਨੀ ਦੀ ਪੁਲਿਸ ਨੇ ਅਣਪਛਾਤੇ ਚੋਰਾਂ ਦੇ ਖਿਲਾਫ ਮੁਕੱਦਮਾ ਦਰਜ ਕਰਦੇ ਹੋਏ ਉਨ੍ਹਾਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ | ਥਾਣਾ ਕੈਨਾਲ ਕਾਲੋਨੀ ਦੇ ਮੁੱਖ ਅਧਿਕਾਰੀ ਨੇ ਦੱਸਿਆ ਕਿ ਉਨ੍ਹਾਂ ਕੋਲ ਦਰਜ ਕਰਵਾਏ ਬਿਆਨ ਵਿਚ ਗੁਰਬਾਜ ਸਿੰਘ ਵਾਸੀ ਲਾਲ ਸਿੰਘ ਨਗਰ ਬਠਿੰਡਾ ਨੇ ਦੱਸਿਆ ਕਿ ਬੀਤੇ 19 ਦਸੰਬਰ ਨੂੰ ਉਹ ਆਪਣੇ ਘਰ ਤੋਂ ਬਾਹਰ ਗਿਆ ਸੀ ਤੇ ਜਦੋਂ 21 ਦਸੰਬਰ ਨੂੰ ਘਰ ਵਾਪਸ ਆਇਆ ਤਾਂ ਦੇਖਿਆ ਕਿ ਉਸ ਦੇ ਘਰ ਵਿਚ ਰੱਖੇ ਸੋਨੇ-ਚਾਂਦੀ ਦੇ ਗਹਿਣੇ ਅਤੇ 80 ਹਜ਼ਾਰ ਰੁਪਏ ਗ਼ਾਇਬ ਸਨ, ਜਿਨ੍ਹਾਂ ਨੂੰ ਕੋਈ ਅਣਪਛਾਤੇ ਚੋਰ ਚੋਰੀ ਕਰਕੇ ਲੈ ਗਏ ਹਨ | ਥਾਣਾ ਮੁਖੀ ਨੇ ਦੱਸਿਆ ਕਿ ਪੀੜਤ ਦੇ ਬਿਆਨ ਦੇ ਆਧਾਰ 'ਤੇ ਅਣਪਛਾਤੇ ਚੋਰਾਂ ਦੇ ਖਿਲਾਫ ਮੁਕੱਦਮਾ ਦਰਜ ਕਰਨ ਬਾਅਦ ਚੋਰਾਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ |

ਪਿਛਲੀ ਖ਼ਬਰ ਵੈਟਰਨਰੀ ਡਾਕਟਰਾਂ ਵਲੋਂ ਜ਼ਿਲ੍ਹਾ ਪੱਧਰੀ ਧਰਨਾ ਸ਼ੁਰੂ, ਵੈਟਰਨਰੀ ਸੇਵਾਵਾਂ ਮੁਕੰਮਲ ਤੌਰ 'ਤੇ ਠੱਪ ਅਗਲੀ ਖ਼ਬਰ ਮਨਰੇਗਾ ਮਜ਼ਦੂਰਾਂ ਨੇ ਕੇਂਦਰ ਦੀ ਮੋਦੀ ਸਰਕਾਰ ਦਾ ਪੁਤਲਾ ਫੂਕ ਕੇ ਕੀਤਾ ਵਿਰੋਧ ਪ੍ਰਦਰਸ਼ਨ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।