19-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-12-2025

ਵੈਟਰਨਰੀ ਡਾਕਟਰਾਂ ਵਲੋਂ ਜ਼ਿਲ੍ਹਾ ਪੱਧਰੀ ਧਰਨਾ ਸ਼ੁਰੂ, ਵੈਟਰਨਰੀ ਸੇਵਾਵਾਂ ਮੁਕੰਮਲ ਤੌਰ 'ਤੇ ਠੱਪ

ਅਜੀਤ ਡੈਸਕ 24-12-2025

ਬਠਿੰਡਾ, 23 ਦਸੰਬਰ (ਅੰਮ੍ਰਿਤਪਾਲ ਸਿੰਘ ਵਲ੍ਹਾਣ)- ਜੁਆਇੰਟ ਐਕਸ਼ਨ ਕਮੇਟੀ ਆਫ਼ ਵੈਟਸ ਫ਼ਾਰ ਪੇਅ ਪੈਰਿਟੀ ਦੇ ਸੱਦੇ 'ਤੇ ਜ਼ਿਲ੍ਹਾ ਬਠਿੰਡਾ ਦੇ ਵੈਟਰਨਰੀ ਡਾਕਟਰਾਂ ਵਲੋਂ ਅੱਜ ਪਸ਼ੂ ਪਾਲਣ ਵਿਭਾਗ ਦੀਆਂ ਵੈਟਰਨਰੀ ਸੇਵਾਵਾਂ ਨੂੰ ਮੁਕੰਮਲ ਤੌਰ 'ਤੇ ਰੋਕ ਦਿੱਤਾ ਗਿਆ ਅਤੇ ਜ਼ਿਲ੍ਹਾ ਪੱਧਰ 'ਤੇ ਧਰਨਾ ਸ਼ੁਰੂ ਕਰ ਦਿੱਤਾ। ਡਾਕਟਰਾਂ ਦੀ ਹੜਤਾਲ ਕਾਰਨ ਸਮੂਹ ਪਸ਼ੂ ਹਸਪਤਾਲਾਂ ਵਿਚ ਓਪੀਡੀ, ਐਮਰਜੈਂਸੀ, ਲੈਬਾਰਟਰੀ ਸੇਵਾਵਾਂ ਠੱਪ ਰਹੀਆਂ, ਜਿਸ ਕਾਰਨ ਪਸ਼ੂ ਪਾਲਕਾਂ ਨੂੰ ਭਾਰੀ ਦਿੱਕਤਾਂ ਦਾ ਸਾਹਮਣਾ ਕਰਨਾ ਪਿਆ। ਇਸ ਦੌਰਾਨ ਧਰਨੇ ਨੂੰ ਸੰਬੋਧਨ ਕਰਦਿਆਂ ਡਾ: ਨਰੇਸ਼ ਮੰਗਲਾ, ਡਾ: ਉਮੇਸ਼ ਪੁਰੀ, ਡਾ: ਅਨਿਲ ਨਾਮਾ, ਡਾ: ਦਲਜੀਤ ਸਿੰਘ, ਡਾ: ਬਲਜਿੰਦਰ ਮੱਕੜ, ਡਾ: ਅਸ਼ੀਸ਼ ਬਾਹੀਆ ਅਤੇ ਡਾ: ਰਾਜਦੀਪ ਬਰਾੜ ਨੇ ਕਿਹਾ ਕਿ ਪੰਜਾਬ ਦੇ ਵੈਟਰਨਰੀ ਡਾਕਟਰ ਪਿਛਲੇ ਕਰੀਬ 5 ਸਾਲਾਂ ਤੋਂ ਆਪਣੀਆਂ ਜਾਇਜ਼ ਮੰਗਾਂ, ਜਿਨ੍ਹਾਂ ਵਿਚ 42 ਸਾਲ ਚੱਲੀ ਮੈਡੀਕੋਜ਼ ਨਾਲ ਪੇਅ-ਪੈਰਿਟੀ ਦੀ ਬਹਾਲੀ, ਡੀ.ਏ.ਸੀ.ਪੀ. (ਡਾਇਨਾਮਿਕ ਅਸ਼ੋਰਡ ਕੈਰੀਅਰ ਪ੍ਰੋਗਰੈਸ਼ਨ) 4-9-14 ਸਕੀਮ ਦੀ ਬਹਾਲੀ, ਐਚ.ਆਰ.ਏ. ਆਨ ਐਨ.ਪੀ.ਏ. ਮੁੜ ਲਾਗੂ ਕਰਵਾਉਣਾ ਅਤੇ ਪ੍ਰੋਬੇਸ਼ਨ ਦੌਰਾਨ ਪੂਰੀ ਤਨਖ਼ਾਹ ਨੂੰ ਲੈ ਕੇ ਸੰਘਰਸ਼ ਦੇ ਰਾਹ 'ਤੇ ਹਨ, ਪਰ ਮੌਜੂਦਾ ਪੰਜਾਬ ਸਰਕਾਰ ਲਗਾਤਾਰ ਲਾਰੇ ਲਗਾਉਂਦੀ ਆ ਰਹੀ ਹੈ। ਜਿਸ ਦੇ ਰੋਸ ਵਜੋਂ ਦੋ ਦਿਨਾਂ ਲਈ ਜ਼ਿਲ੍ਹੇ ਵਿਚ ਸਾਰੀਆਂ ਵੈਟਰਨਰੀ ਸੇਵਾਵਾਂ ਠੱਪ ਕੀਤੀਆਂ ਗਈਆਂ ਹਨ। ਡਾਕਟਰਾਂ ਨੇ ਮੁੱਖ ਮੰਤਰੀ ਪੰਜਾਬ ਤੋਂ ਮੰਗ ਕੀਤੀ ਕਿ ਡਾਕਟਰਾਂ ਦੀਆਂ ਮੰਗਾਂ ਨੂੰ ਪਹਿਲ ਦੇ ਆਧਾਰ 'ਤੇ ਹੱਲ ਕੀਤਾ ਜਾਵੇ।

 

ਪਿਛਲੀ ਖ਼ਬਰ ਮੰਡੇਰ ਵਿਖੇ ਗੁਰਮਤਿ ਸਮਾਗਮ 10 ਤੋਂ ਅਗਲੀ ਖ਼ਬਰ ਹੈਰੋਇਨ ਸਮੇਤ ਵੱਖ-ਵੱਖ ਥਾਵਾਂ 'ਤੋਂ ਅੱਠ ਜਣੇ ਗਿ੍ਫ਼ਤਾਰ, ਦੋ ਜਣੇ ਜ਼ਮਾਨਤ 'ਤੇ ਕੀਤੇ ਰਿਹਾਅ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।