19-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-12-2025

ਚੋਰੀਆਂ ਅਤੇ ਕਤਲਾਂ ਦੀਆਂ ਵਾਰਦਾਤਾਂ ਲਈ ਸਰਕਾਰਾਂ ਨੂੰ ਜੁਆਬਦੇਹ ਬਣਾਇਆ ਜਾਵੇ-ਸਰੂਪ ਸਿੰਘ <br/>

ਅਜੀਤ ਡੈਸਕ 24-12-2025
ਰਾਮਾਂ ਮੰਡੀ, 23 ਦਸੰਬਰ (ਤਰਸੇਮ ਸਿੰਗਲਾ)-ਰੋਜ਼ਾਨਾ ਦੇਸ਼ ਵਿਚ ਹੋ ਰਹੀਆਂ ਚੋਰੀਆਂ ਅਤੇ ਕਤਲਾਂ ਦੀਆਂ ਵਾਰਦਾਤਾਂ ਕਾਰਨ ਲੋਕਾਂ ਦਾ ਸਰਕਾਰਾਂ ਤੋਂ ਭਰੋਸਾ ਪੂਰੀ ਤਰ੍ਹਾਂ ਉੱਠ ਚੁੱਕਿਆ ਹੈ | ਇਹ ਬਿਆਨ ਦਿੰਦੇ ਹੋਏ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਟਿਕੈਤ ਦੇ ਸੂਬਾ ਜਨਰਲ ਸਕੱਤਰ ਸਰੂਪ ਸਿੰਘ ਸਿੱਧੂ ਨੇ ਕਿਹਾ ਕਿ ਉਕਤ ਵਾਰਦਾਤਾਂ ਰੋਕਣ ਵਿਚ ਅਸਫ਼ਲ ਸਰਕਾਰਾਂ ਦੀ ਅੱਜ ਸਮਾਜ ਪ੍ਰਤੀ ਕੀ ਜ਼ਿੰਮੇਵਾਰੀ ਰਹਿ ਗਈ ਹੈ | ਚੋਰੀਆਂ, ਲੁੱਟਾਂ, ਖੋਹਾਂ ਅਤੇ ਕਤਲਾਂ ਦੀਆਂ ਵਾਰਦਾਤਾਂ ਰੋਜ਼ਾਨਾ ਅਖ਼ਬਾਰਾਂ ਦੀਆਂ ਸੁਰਖੀਆਂ ਬਣ ਚੁੱਕੇ ਹਨ | ਸਿੱਧੂ ਨੇ ਕਿਹਾ ਕਿ ਅੱਜ ਭਾਰਤ ਦੇਸ਼ ਵਿਚ ਵਪਾਰ ਕਰਨਾ ਜਾਨਮਾਲ ਲਈ ਖਤਰਾ ਬਣ ਚੁੱਕਿਆ ਹੈ, ਪਰ ਸਰਕਾਰਾਂ ਵਾਰਦਾਤਾਂ ਨੂੰ ਅੰਜ਼ਾਮ ਦੇਣ ਵਾਲੇ ਅਪਰਾਧੀਆਂ ਵਿਰੁੱਧ ਸਿਰਫ਼ ਮੁਕੱਦਮੇ ਦਰਜ ਕਰਨ ਤੱਕ ਹੀ ਸੀਮਤ ਹੋ ਕੇ ਰਹਿ ਗਈਆਂ ਹਨ | ਚੋਰੀਆਂ ਅਤੇ ਕਤਲ ਕਰਨ ਵਾਲੇ ਅਪਰਾਧੀਆਂ ਨੂੰ ਅੱਜ ਸਰਕਾਰਾਂ, ਜੇਲ੍ਹਾਂ ਇੱਥੋਂ ਤੱਕ ਕਿ ਨਿਆਂ ਪਾਲਿਕਾ ਦਾ ਵੀ ਕੋਈ ਡਰ ਨਹੀਂ ਰਿਹਾ | ਸਿੱਧੂ ਨੇ ਕਿਹਾ ਕਿ ਸਰਕਾਰਾਂ ਲੋਕਾਂ ਨੂੰ ਇਨਸਾਫ਼ ਦੇਣ ਦੀ ਬਜਾਏ ਸਿਰਫ਼ ਮੁਫ਼ਤ ਦੀਆਂ ਰਿਊੜੀਆਂ ਵੰਡਣ ਤੱਕ ਹੀ ਸੀਮਤ ਹੋ ਕੇ ਰਹਿ ਗਈਆਂ ਹਨ, ਜਿਸ ਕਾਰਨ ਭਾਰਤ ਦੇ ਲੋਕ ਵਿਦੇਸ਼ਾਂ ਵਿਚ ਸੈੱਟ ਹੋ ਕੇ ਆਪਣੇ ਕਾਰੋਬਾਰ ਕਰਨ ਨੂੰ ਪਹਿਲ ਦੇ ਰਹੇ ਹਨ | ਸਿੱਧੂ ਨੇ ਚੀਫ਼ ਜਸਟਿਸ ਆਫ਼ ਇੰਡੀਆ ਤੋਂ ਮੰਗ ਕੀਤੀ ਹੈ ਕਿ ਕਤਲ ਅਤੇ ਚੋਰੀਆਂ ਦੀਆਂ ਵਾਰਦਾਤਾਂ ਲਈ ਸਰਕਾਰਾਂ ਦੀ ਜੁਆਬਦੇਹੀ ਤੈਅ ਕੀਤੀ ਜਾਵੇ |

ਪਿਛਲੀ ਖ਼ਬਰ ਬਿਜਲੀ ਮੁਲਾਜ਼ਮਾਂ ਨੇ ਸ਼ਾਂਤੀ ਬਿੱਲ ਦੀਆਂ ਕਾਪੀਆਂ ਸਾੜੀਆਂ <br/> ਅਗਲੀ ਖ਼ਬਰ ਭਾਰਤੀ ਜਨਤਾ ਪਾਰਟੀ ਵਲੋਂ ਮਾ. ਚਰਨਜੀਤ ਸਿੰਘ ਲਹਿਰਾ ਮੁਹੱਬਤ ਮੰਡਲ ਪ੍ਰਧਾਨ ਨਿਯੁਕਤ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।