19-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-12-2025

ਪਦਮਸ਼੍ਰੀ ਜਤਿੰਦਰ ਸਿੰਘ ਸ਼ੰਟੀ ਵਲੋਂ 'ਸਾਡੀਆਂ ਰੋਜ਼ਾਨਾ ਜ਼ਰੂਰਤਾਂ ਅਤੇ ਪੰਜਾਬ ਰਾਜ ਵਿਚ ਮਨੁੱਖੀ ਅਧਿਕਾਰ' ਵਿਸ਼ੇ 'ਤੇ ਵਿਸ਼ੇਸ਼ ਭਾਸ਼ਨ <br/>

ਅਜੀਤ ਡੈਸਕ 24-12-2025
ਬਠਿੰਡਾ, 23 ਦਸੰਬਰ (ਅੰਮਿ੍ਤਪਾਲ ਸਿੰਘ ਵਲ੍ਹਾਣ)-ਪੰਜਾਬ ਕੇਂਦਰੀ ਯੂਨੀਵਰਸਿਟੀ ਦੀ ਡਾ. ਅੰਬੇਦਕਰ ਚੇਅਰ ਆਨ ਹਿਊਮਨ ਰਾਈਟਸ ਐਂਡ ਐਨਵਾਇਰੋਮੈਂਟਲ ਵੈਲਿਊਜ਼ ਵਲੋਂ ਕੁਲਪਤੀ ਪ੍ਰੋ. ਰਾਘਵੇਂਦਰ ਪ੍ਰਸਾਦ ਤਿਵਾਰੀ ਦੀ ਸਰਪ੍ਰਸਤੀ ਅਤੇ ਪ੍ਰੋ-ਵਾਇਸ ਚਾਂਸਲਰ ਪ੍ਰੋ. ਕਿਰਣ ਹਜ਼ਾਰਿਕਾ ਦੀ ਅਗਵਾਈ ਹੇਠ 'ਸਾਡੀਆਂ ਰੋਜ਼ਾਨਾ ਜ਼ਰੂਰਤਾਂ ਅਤੇ ਪੰਜਾਬ ਰਾਜ ਵਿਚ ਮਨੁੱਖੀ ਅਧਿਕਾਰ' ਵਿਸ਼ੇ 'ਤੇ ਇਕ ਵਿਸ਼ੇਸ਼ ਭਾਸ਼ਣ ਦਿੱਤਾ ਗਿਆ | ਇਸ ਮੌਕੇ 'ਤੇ ਪੰਜਾਬ ਰਾਜ ਮਨੁੱਖੀ ਅਧਿਕਾਰ ਕਮਿਸ਼ਨ ਦੇ ਮੈਂਬਰ ਅਤੇ ਪਦਮਸ਼੍ਰੀ ਨਾਲ ਸਨਮਾਨਿਤ ਸਮਾਜ ਸੇਵੀ ਜਤਿੰਦਰ ਸਿੰਘ ਸ਼ੰਟੀ ਮੁੱਖ ਵਕਤਾ ਵਜੋਂ ਸ਼ਾਮਲ ਹੋਏ | ਉਨ੍ਹਾਂ ਕਿਹਾ ਕਿ ਮਨੁੱਖੀ ਅਧਿਕਾਰ ਕੇਵਲ ਕਾਨੂੰਨੀ ਪ੍ਰਬੰਧਾਂ ਤੱਕ ਸੀਮਿਤ ਨਹੀਂ ਹਨ, ਸਗੋਂ ਇਹ ਰੋਜ਼ਾਨਾ ਜੀਵਨ ਦੀਆਂ ਬੁਨਿਆਦੀ ਲੋੜਾਂ ਜਿਵੇਂ ਸਿਹਤ, ਮਨੁੱਖੀ ਗੌਰਵ, ਐਮਰਜੈਂਸੀ ਸੇਵਾਵਾਂ, ਮਰੀਜ਼ਾਂ ਦੇ ਅਧਿਕਾਰ ਅਤੇ ਮਿ੍ਤਕ ਦੇਹ ਦੀ ਸਨਮਾਨਜਨਕ ਸੰਭਾਲ ਨਾਲ ਗਹਿਰਾਈ ਨਾਲ ਜੁੜੇ ਹੋਏ ਹਨ | ਪ੍ਰੋਗਰਾਮ ਦੀ ਪ੍ਰਧਾਨਗੀ ਕਰਦੇ ਹੋਏ ਪ੍ਰੋ-ਵਾਇਸ ਚਾਂਸਲਰ ਪ੍ਰੋ. ਕਿਰਣ ਹਜ਼ਾਰਿਕਾ ਨੇ ਕਿਹਾ ਕਿ ਮਨੁੱਖੀ ਅਧਿਕਾਰਾਂ ਦੀ ਸੁਰੱਖਿਆ ਸਿਰਫ਼ ਸੰਸਥਾਵਾਂ ਜਾਂ ਕਾਨੂੰਨਾਂ ਦੀ ਜ਼ਿੰਮੇਵਾਰੀ ਨਹੀਂ, ਸਗੋਂ ਇਹ ਹਰ ਨਾਗਰਿਕ ਦਾ ਨੈਤਿਕ ਫ਼ਰਜ਼ ਹੈ | ਪ੍ਰੋਗਰਾਮ ਦੀ ਸ਼ੁਰੂਆਤ ਡਾ. ਅੰਬੇਦਕਰ ਚੇਅਰ ਪ੍ਰੋਫ਼ੇਸਰ ਡਾ. ਕਨ੍ਹੈਯਾ ਤਿ੍ਪਾਠੀ ਦੇ ਸਵਾਗਤੀ ਭਾਸ਼ਣ ਨਾਲ ਹੋਈ | ਇਸ ਮੌਕੇ 'ਤੇ ਕਾਨੂੰਨ ਵਿਭਾਗ ਦੇ ਮੁਖੀ ਡਾ. ਪੁਨੀਤ ਪਾਠਕ, ਡਾ. ਅੰਬੇਦਕਰ ਚੇਅਰ ਦੇ ਸਹਾਇਕ ਪ੍ਰੋਫੈਸਰ ਡਾ. ਅਸ਼ਵਨੀ ਕੁਮਾਰ, ਯੂਨੀਵਰਸਿਟੀ ਦੇ ਅਧਿਕਾਰੀ, ਖੋਜਾਰਥੀ ਅਤੇ ਵਿਦਿਆਰਥੀ ਵੱਡੀ ਗਿਣਤੀ ਵਿਚ ਮੌਜੂਦ ਰਹੇ |

ਪਿਛਲੀ ਖ਼ਬਰ ਰੈਵੇਨਿਊ ਕੋਰਟ ਮੈਨੇਜਮੈਂਟ ਸਿਸਟਮ-2.0 ਸੰਬੰਧੀ ਦਿੱਤੀ ਆਨਲਾਈਨ ਸਿਖਲਾਈ ਅਗਲੀ ਖ਼ਬਰ ਚੱਕ ਫਤਹਿ ਸਿੰਘ ਵਾਲਾ ਦੀਆਂ ਦੋਵੇਂ ਪੰਚਾਇਤਾਂ ਦੀ ਨਗਰ ਕੌਂਸਲ ਭੁੱਚੋ ਨੂੰ ਚਿਤਾਵਨੀ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।