19-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-12-2025

ਸਾਹਿਬਜ਼ਾਦਿਆਂ, ਮਾਤਾ ਗੁਜਰ ਕੌਰ ਜੀ ਦੇ ਸ਼ਹੀਦੀ ਦਿਵਸ ਨੂੰ ਸਮਰਪਿਤ ਚੇਤਨਾ ਮਾਰਚ <br/>

ਅਜੀਤ ਡੈਸਕ 24-12-2025
ਭਗਤਾ ਭਾਈਕਾ, 23 ਦਸੰਬਰ (ਸੁਖਪਾਲ ਸਿੰਘ ਸੋਨੀ)- ਗੁਰੂ ਗੋਬਿੰਦ ਸਿੰਘ ਪਬਲਿਕ ਸਕੂਲ ਮਲੂਕਾ ਵਲੋਂ ਚਾਰ ਸਾਹਿਬਜ਼ਾਦਿਆਂ ਅਤੇ ਮਾਤਾ ਗੁਜ਼ਰ ਕੌਰ ਜੀ ਦੀ ਸ਼ਹਾਦਤ ਨੂੰ ਸਮਰਪਿਤ ਸ਼ਹੀਦੀ ਪੰਦ੍ਹਰਵਾੜਾ ਮਨਾਇਆ ਗਿਆ¢ ਸਕੂਲ ਵਿਚ ਹਰ ਰੋਜ਼ ਸਵੇਰ ਦੀ ਸਭਾ ਵਿਚ ਦਸਮੇਸ਼ ਪਿਤਾ ਦੇ ਚਾਰ ਸਾਹਿਬਜ਼ਾਦਿਆਂ ਅਤੇ ਮਾਤਾ ਗੁਜ਼ਰ ਕੌਰ ਜੀ ਦੀ ਸ਼ਹਾਦਤ ਨੂੰ ਸਮਰਪਿਤ ਇਤਿਹਾਸ ਬਾਰੇ ਅਧਿਆਪਕਾਂ ਵਲੋਂ ਜਾਣਕਾਰੀ ਦਿੱਤੀ ਗਈ¢ ਅਧਿਆਪਕ ਹਰਜੋਤ ਕੌਰ, ਸੁਖਪਾਲ ਕੌਰ, ਲਖਵੀਰ ਕੌਰ, ਛਿੰਦਰਪਾਲ ਕੌਰ ਅਤੇ ਇੰਦਰਜੀਤ ਸਿੰਘ ਨੇ ਵਿਦਿਆਰਥੀਆਂ ਨੂੰ ਸਿੱਖ ਇਤਿਹਾਸ ਬਾਰੇ ਜਾਣੂ ਕਰਵਾਇਆ¢ ਸਕੂਲ ਵਿਚ ਸ਼ਹੀਦੀ ਦਿਹਾੜਿਆਂ ਨੂੰ ਸਮਰਪਿਤ ਵਿਸ਼ਾਲ ਪੱਧਰ 'ਤੇ ਸਮਾਗਮ ਸ਼ਰਧਾ ਨਾਲ ਕਰਵਾਏ ਗਏ¢ ਸਮਾਗਮ ਦੀ ਸ਼ੁਰੂਆਤ ਵਿਚ ਜਪੁਜੀ ਸਾਹਿਬ ਅਤੇ ਚੌਪਈ ਸਾਹਿਬ ਦੇ ਪਾਠ ਹੋਏ, ਜਿਸ ਤੋਂ ਬਾਅਦ ਗੁਰਬਾਣੀ ਕੀਰਤਨ ਅਤੇ ਸ਼ਬਦ ਗਾਇਨ ਰਾਹੀਂ ਪੂਰਾ ਮਾਹੌਲ ਗੁਰਮਈ ਬਣ ਗਿਆ¢ ਮਿਊਜ਼ਿਕ ਅਧਿਆਪਕ ਸੁਖਜਿੰਦਰ ਸਿੰਘ ਅਤੇ ਉਨ੍ਹਾਂ ਦੇ ਵਿਦਿਆਰਥੀਆਂ ਵਲੋਂ ਕਵਿਤਾ ਪਾਠ ਅਤੇ ਕਵੀਸ਼ਰੀ ਪੇਸ਼ ਕਰਕੇ ਗੁਰੂ ਸਾਹਿਬਾਨ ਅਤੇ ਸ਼ਹੀਦਾਂ ਦੀ ਸੂਰਵੀਰਤਾ, ਧਰਮ ਨਿਸ਼ਠਾ ਅਤੇ ਦੇਸ਼ ਪ੍ਰਤੀ ਸਮਰਪਣ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਦਰਸਾਇਆ ਗਿਆ¢ ਇਸ ਮੌਕੇ ਸਕੂਲ ਵਿਚ ਪ੍ਰਸ਼ਨੋਤਰੀ ਮੁਕਾਬਲਾ ਵੀ ਕਰਵਾਇਆ ਗਿਆ ਅਤੇ ਵਿਦਿਆਰਥੀਆਂ ਨੂੰ ਸਿੱਖ ਇਤਿਹਾਸ ਨਾਲ ਸੰਬੰਧਿਤ ਪ੍ਰਸ਼ਨ ਪੁੱਛੇ ਗਏ¢ ਇਸੇ ਤਹਿਤ ਵਿਦਿਆਰਥੀਆਂ ਵਲੋਂ ਸ਼ਹੀਦੀ ਨੂੰ ਸਮਰਪਿਤ ਕਵਿਤਾ ਅਤੇ ਕਵੀਸ਼ਰੀ ਦੀ ਪੇਸ਼ਕਾਰੀ ਪੇਸ਼ ਕੀਤੀ ਗਈ¢ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਹੁਕਮਾਂ ਅਨੁਸਾਰ ਸ਼ਹੀਦੀ ਸਮਾਗਮ ਨੂੰ ਸਮਰਪਿਤ ਗੁਰਮਤਿ ਚੇਤਨਾ ਮਾਰਚ ਪਿੰਡ ਕੋਠਾ ਗੁਰੂ ਕਾ ਅਤੇ ਪਿੰਡ ਡੋਡ ਕੱਢਿਆ ਗਿਆ¢ ਪਿੰਡ ਦੇ ਲੋਕਾਂ ਨੇ ਚੇਤਨਾ ਮਾਰਚ ਵਿਚ ਵੱਧ-ਚੜ੍ਹ ਕੇ ਭਾਗਲਿਆ ਅਤੇ ਸਾਹਿਬਜ਼ਾਦਿਆਂ ਅਤੇ ਮਾਤਾ ਗੁਜ਼ਰ ਕÏਰ ਜੀ ਦੀ ਸ਼ਹਾਦਤ ਨੂੰ ਯਾਦ ਕੀਤਾ¢ ਚੇਤਨਾ ਮਾਰਚ ਵਿਚ ਵਿਦਿਆਰਥੀਆਂ ਨੇ ਸ਼ਹੀਦਾਂ ਦੁਆਰਾ ਦੱਸੇ ਗਏ ਮਾਰਗ 'ਤੇ ਚੱਲਣ ਦਾ ਸੰਦੇਸ਼ ਦਿੱਤਾ¢ ਸਮਾਗਮ ਦੇ ਪਿ੍ੰਸੀਪਲ ਗੁਰਿੰਦਰ ਕÏਰ ਨੇ ਵਿਦਿਆਰਥੀਆਂ ਨੂੰ ਚਾਰ ਸਾਹਿਬਜ਼ਾਦਿਆਂ ਦੇ ਜੀਵਨ ਤੋਂ ਸੇਧ ਲੈ ਕੇ ਧਰਮ ਵਿਚ ਪਰਪੱਕ ਹੋਣ, ਬਹਾਦੁਰੀ, ਇਕਾਗਰਤਾ ਅਤੇ ਵਾਹਿਗੁਰੂ ਜੀ ਦਾ ਸ਼ੁਕਰਾਨਾ ਕਰਨ ਦੀ ਪੇ੍ਰਰਨਾ ਲੈਣ ਲਈ ਪ੍ਰੇਰਿਤ ਕੀਤਾ¢

ਪਿਛਲੀ ਖ਼ਬਰ ਐਚ ਐਮ ਈ ਐਲ ਵਲੋਂ ਗੁਰੂ ਗੋਬਿੰਦ ਸਿੰਘ ਰਿਫ਼ਾਇਨਰੀ ਫੱੁਲੋਖਾਰੀ ਵਿਚ ਕੀਤਾ ਜਾਵੇਗਾ 2,600 ਕਰੋੜ ਰੁਪਏ ਦਾ ਨਵਾਂ ਨਿਵੇਸ... ਅਗਲੀ ਖ਼ਬਰ ਗੁਰੂ ਗੋਬਿੰਦ ਸਿੰਘ ਸਕੂਲ ਮਲੂਕਾ ਵਿਚ ਮਾਪੇ-ਅਧਿਆਪਕ ਮਿਲਣੀ ਮੌਕੇ ਪ੍ਰਦਰਸ਼ਨੀ ਲਗਾਈ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।