10-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-12-2025

ਲੋਕ ਭਲਾਈ ਸਕੀਮਾਂ ਦਾ ਆਮ ਲੋਕਾਂ ਨੂੰ ਵੱਧ ਤੋਂ ਵੱਧ ਕਰਵਾਇਆ ਜਾਵੇ ਜਾਣੂੰ <br/>

ਅਜੀਤ ਡੈਸਕ 25-12-2025
ਬਠਿੰਡਾ, 24 ਦਸੰਬਰ (ਅੰਮਿ੍ਤਪਾਲ ਸਿੰਘ ਵਲ੍ਹਾਣ)- ਸਰਕਾਰ ਵਲੋਂ ਸਮੇਂ-ਸਮੇਂ ਤੇ ਸ਼ੁਰੂ ਕੀਤੀਆਂ ਜਾ ਰਹੀਆਂ ਲੋਕ ਭਲਾਈ ਸਕੀਮਾਂ ਸਬੰਧੀ ਆਮ ਲੋਕਾਂ ਨੂੰ ਵੱਧ ਤੋਂ ਵੱਧ ਜਾਣੂੰ ਕਰਵਾਇਆ ਜਾਵੇ ਤਾਂ ਕਿ ਕੋਈ ਵੀ ਨਾਗਰਿਕ ਇਨ੍ਹਾਂ ਸਕੀਮਾਂ ਤੋਂ ਵਾਂਝਾ ਨਾ ਰਹਿ ਸਕੇ¢ ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਵਧੀਕ ਡਿਪਟੀ ਕਮਿਸ਼ਨਰ (ਜ) ਮੈਡਮ ਪੂਨਮ ਸਿੰਘ ਵਲੋਂ 19 ਤੋਂ 25 ਦਸੰਬਰ ਤੱਕ ਮਨਾਏ ਜਾ ਗੁੱਡ ਗਵਰਨੈਂਸ ਵੀਕ ਸਬੰਧੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕੀਤਾ¢ ਇਸ ਮੌਕੇ ਸਹਾਇਕ ਕਮਿਸ਼ਨਰ (ਸ਼ਿਕਾਇਤਾਂ) ਮੈਡਮ ਹਰਸ਼ਿਤਾ ਸ਼ਰਮਾ ਵੀ ਵਿਸ਼ੇਸ਼ ਤੌਰ 'ਤੇ ਹਾਜ਼ਰ ਰਹੇ¢
ਮੀਟਿੰਗ ਦੌਰਾਨ ਵਧੀਕ ਡਿਪਟੀ ਕਮਿਸ਼ਨਰ ਮੈਡਮ ਪੂਨਮ ਸਿੰਘ ਨੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੰਦਿਆਂ ਕਿਹਾ ਕਿ ਪਿੰਡਾਂ ਵਿਚ ਵੱਧ ਤੋਂ ਵੱਧ ਕੈਂਪ ਲਗਾਏ ਜਾਣ ਤਾਂ ਜੋ ਲੋਕਾਂ ਨੂੰ ਉਨ੍ਹਾਂ ਦੇ ਦਰਾਂ ਤੇ ਮਿਲਣ ਵਾਲੀਆਂ ਸਹੂਲਤਾਂ ਦਾ ਲਾਹਾ ਵੀ ਮਿਲ ਸਕੇ | ਇਸ ਮÏਕੇ ਗੁੱਡ ਗਵਰਨੈਂਸ ਵਿਜ਼ਨ 2047 ਡਾਕੂਮੈਂਟ ਤੇ ਵੀ ਚਰਚਾ ਕੀਤੀ ਗਈ¢ ਵਧੀਕ ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੰਦਿਆਂ ਕਿਹਾ ਕਿ ਪੀਜੀਆਰਐਸ ਤੇ ਆਮ ਲੋਕਾਂ ਵੱਲੋਂ ਭੇਜੀਆਂ ਜਾਂਦੀਆਂ ਸ਼ਿਕਾਇਤਾਂ ਦਾ ਨਿਪਟਾਰਾ ਵੀ ਸਮੇਂ-ਸਿਰ ਕਰਨ ਨੂੰ ਯਕੀਨੀ ਬਣਾਇਆ ਜਾਵੇ ਤਾਂ ਜੋ ਪੈਡੈਂਸੀ ਨਾ ਰਹਿ ਸਕੇ¢ ਇਸ ਮੌਕੇ ਮੁੱਖ ਮੰਤਰੀ ਖੇਤਰੀ ਅਫ਼ਸਰ ਰਮਨਜੀਤ ਪੀ.ਸੀ.ਐਸ. ਵਲੋਂ ਦੱਸਿਆ ਗਿਆ ਕਿ ਜ਼ਿਲ੍ਹੇ ਦੇ ਸੇਵਾ ਕੇਂਦਰਾਂ ਵਿਚ ਆਮ ਲੋਕਾਂ ਨੂੰ ਮੁਹੱਈਆ ਕਰਵਾਈਆਂ ਜਾਣ ਵਾਲੀਆਂ ਵੱਖ-ਵੱਖ ਤਰ੍ਹਾਂ ਦੀਆਂ ਸੇਵਾਵਾਂ 'ਚ ਅਰਜ਼ੀਆਂ ਦੇ ਨਿਪਟਾਰੇ ਵਿਚ ਪੰਜਾਬ ਭਰ 'ਚੋਂ ਬਹੁਤ ਹੀ ਘੱਟ 0.8 ਫ਼ੀਸਦੀ ਪੈਂਡੈਂਸੀ ਹੋਣ ਕਰਕੇ ਜ਼ਿਲ੍ਹਾ ਬਠਿੰਡਾ ਮੋਹਰੀ ਚੱਲ ਰਿਹਾ ਹੈ¢ ਇਸ ਮੌਕੇ ਜ਼ਿਲ੍ਹਾ ਤਕਨੀਕੀ ਕੁਆਰਡੀਨੇਟਰ ਅਮਰ ਸਿੰਘ ਵਲੋਂ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਲੋਕਾਂ ਨੂੰ ਆਨਲਾਈਨ ਮੁਹੱਈਆ ਕਰਵਾਈਆਂ ਜਾ ਰਹੀਆਂ ਵੱਖ-ਵੱਖ ਸੇਵਾਵਾਂ ਬਾਰੇ ਪੀਪੀਟੀ ਰਾਹੀਂ ਵਿਸਥਾਰ ਪੂਰਵਕ ਦਿਖਾਇਆ ਗਿਆ¢ ਇਸ ਮੌਕੇ ਡੀ.ਡੀ.ਐਫ. ਮੈਡਮ ਮਾਇਤਰੀ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਉਨ੍ਹਾਂ ਦੇ ਨੁਮਾਇੰਦੇ ਆਦਿ ਹਾਜ਼ਰ ਸਨ¢

ਪਿਛਲੀ ਖ਼ਬਰ ਅਣਪਛਾਤੇ ਵਿਅਕਤੀਆਂ ਨੇ ਰਾਮਪੁਰਾ ਫੂਲ ਦਾ ਇੱਕ ਪ੍ਰੋਫੈਸਰ ਕੀਤਾ ਅਗਵਾ <br/> ਅਗਲੀ ਖ਼ਬਰ ਸਰਕਾਰੀ ਹਾਈ ਸਕੂਲ, ਚੁੱਘੇ ਖ਼ੁਰਦ ਵਿਖੇ 'ਮਿਸ਼ਨ ਲਾਈਫ਼ ਥੀਮ' ਅਧੀਨ ਸੈਮੀਨਾਰ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।