10-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-12-2025

ਵੈਟਰਨਰੀ ਡਾਕਟਰਾਂ ਵਲੋਂ ਧਰਨਾ, ਲਗਾਤਾਰ ਦੂਸਰੇ ਦਿਨ ਵੀ ਠੱਪ ਰਹੀਆਂ ਵੈਟਰਨਰੀ ਸੇਵਾਵਾਂ <br/>

ਅਜੀਤ ਡੈਸਕ 25-12-2025
ਬਠਿੰਡਾ, 24 ਦਸੰਬਰ (ਅੰਮਿ੍ਤਪਾਲ ਸਿੰਘ ਵਲ੍ਹਾਣ)-ਜੁਆਇੰਟ ਐਕਸ਼ਨ ਕਮੇਟੀ ਆਫ਼ ਵੈਟਸ ਫ਼ਾਰ ਪੇਅ ਪੈਰਿਟੀ ਦੇ ਸੱਦੇ 'ਤੇ ਜ਼ਿਲ੍ਹਾ ਬਠਿੰਡਾ ਦੇ ਸਮੂਹ ਵੈਟਰਨਰੀ ਡਾਕਟਰਾਂ ਵਲੋਂ ਅੱਜ ਲਗਾਤਾਰ ਦੂਸਰੇ ਦਿਨ ਵੀ ਧਰਨਾ ਦੇ ਕੇ ਨਾਅਰੇਬਾਜ਼ੀ ਕੀਤੀ ਗਈ | ਜਿਸ ਦੇ ਚੱਲਦਿਆਂ ਜ਼ਿਲੇ੍ਹ ਵਿਚ ਪਸ਼ੂ ਪਾਲਣ ਵਿਭਾਗ ਦੀਆਂ ਸਾਰੀਆਂ ਵੈਟਰਨਰੀ ਸੇਵਾਵਾਂ ਜਿਵੇਂ ਕਿ ਓ.ਪੀ.ਡੀ. ਸਮੇਤ, ਮੈਡੀਸਨ, ਸਰਜਰੀ, ਗਾਇਨੀ ਅਤੇ ਓਬਟੇਟਿ੍ਕਸ, ਲੈਬਾਰਟ੍ਰੀਜ਼ ਟੈੱਸਟ ਆਦਿ ਵੈਟਰਨਰੀ ਸੇਵਾਵਾਂ ਠੱਪ ਰਹੀਆਂ ਅਤੇ ਪਸ਼ੂ ਪਾਲਕਾਂ ਨੂੰ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ ਹੈ¢ ਦੱਸਣਯੋਗ ਹੈ ਕਿ ਵੈਟਰਨਰੀ ਡਾਕਟਰਾਂ ਦੀ ਪੇਅ ਪੈਰਿਟੀ ਮੈਡੀਕਲ ਡਾਕਟਰਾਂ ਨਾਲ 1977 ਤੋਂ ਲੈ ਕੇ 42 ਸਾਲ ਤੱਕ ਚੱਲੀ, ਇਸ ਦੇ ਨਾਲ ਹੀ ਡੀ.ਏ.ਸੀ.ਪੀ. (ਡਾਇਨਾਮਿਕ ਅਸ਼ੋਰਡ ਕੈਰੀਅਰ ਪ੍ਰੋਗਰੈਸ਼ਨ) 4-9-14 ਸਕੀਮ ਵੈਟਰਨਰੀ ਡਾਕਟਰਾਂ ਨੂੰ ਮੈਡੀਕਲ ਡਾਕਟਰਾਂ ਦੀ ਤਰ੍ਹਾਂ ਹੀ ਲਗਾਤਾਰ ਮਿਲਦੀ ਰਹੀ ਪਰ 2021 ਵਿਚ ਸਰਕਾਰ ਨੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਅਤੇ ਸੁਪਰੀਮ ਕੋਰਟ ਆਫ਼ ਇੰਡੀਆ ਦੇ ਹੁਕਮਾਂ ਦੀ ਉਲੰਘਣਾ ਕਰਕੇ ਭੰਗ ਕਰ ਦਿੱਤੀ¢ ਇਸ ਮੌਕੇ ਬੁਲਾਰਿਆਂ ਨੇ ਕਿਹਾ ਕਿ ਵੈਟਰਨਰੀ ਡਾਕਟਰ, ਮੈਡੀਕਲ ਡਾਕਟਰ, ਆਯੁਰਵੈਦਿਕ ਅਤੇ ਹੋਮਿਓਪੈਥਿਕ ਡਾਕਟਰਾਂ ਨੂੰ ਐਨ.ਪੀ.ਏ. ਦੇਣ ਲਈ ਸਰਕਾਰ ਨੇ ਸਾਂਝਾ ਨੋਟੀਫ਼ਿਕੇਸ਼ਨ ਜਾਰੀ ਕੀਤਾ ਹੋਇਆ ਹੈ, ਪਰ ਵੈਟਰਨਰੀ ਡਾਕਟਰਾਂ ਨੂੰ ਐੱਚ.ਆਰ.ਏ. ਆਨ ਐਨ.ਪੀ.ਏ. ਨਹੀਂ ਦਿੱਤਾ ਜਾ ਰਿਹਾ, ਜੋ ਕਿ ਸਰਾਸਰ ਮਤਰੇਈ ਮਾਂ ਵਾਲਾ ਸਲੂਕ ਹੈ¢ਇਸ ਮੌਕੇ ਡਾਕਟਰਾਂ ਨੇ ਅਪੀਲ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਨੂੰ ਉਨ੍ਹਾਂ ਦੀਆਂ ਮੰਗਾਂ ਵੱਲ ਨਿੱਜੀ ਪੱਧਰ 'ਤੇ ਦਖ਼ਲ ਦੇ ਕੇ ਪਹਿਲ ਦੇ ਆਧਾਰ 'ਤੇ ਪਿਛਲੀ ਸਰਕਾਰ ਵਲੋਂ ਵੈਟਰਨਰੀ ਡਾਕਟਰਾਂ ਨਾਲ ਕੀਤੀਆਂ ਵਧੀਕੀਆਂ ਨੂੰ ਤੁਰੰਤ ਦਰੁਸਤ ਕਰਨਾ ਚਾਹੀਦਾ ਅਤੇ ਪੇਅ ਪੈਰਿਟੀ ਨੂੰ ਤੁਰੰਤ ਬਹਾਲ ਕਰਕੇ ਵੈਟਰਨਰੀ ਡਾਕਟਰਾਂ ਦੀਆਂ ਸਾਰੀਆਂ ਮੰਗਾਂ ਨੂੰ ਲਾਗੂ ਕਰਵਾਉਣ ਲਈ ਤੁਰੰਤ ਨੋਟੀਫ਼ਿਕੇਸ਼ਨ ਜਾਰੀ ਕਰਨ ਲਈ ਪਸ਼ੂ ਪਾਲਣ ਵਿਭਾਗ ਨੂੰ ਹੁਕਮ ਜਾਰੀ ਕਰਨੇ ਚਾਹੀਦੇ ਹਨ¢

ਪਿਛਲੀ ਖ਼ਬਰ ਸਿਲਵਰ ਓਕਸ ਸਕੂਲ, ਸੁਸ਼ਾਂਤ ਸਿਟੀ-2 ਵਿਖੇ 'ਜੂਨੀਅਰ ਸਪੋਰਟਸ ਫਿਏਸਟਾ' ਦਾ ਸਫਲ ਆਯੋਜਨ <br/> ਅਗਲੀ ਖ਼ਬਰ ਅਧਿਕਾਰ ਸੰਘਰਸ਼ ਪਾਰਟੀ ਨੇ ਸਿਆਸੀ ਸਰਗਰਮੀਆਂ ਤੇਜ ਕਰਦੇ ਹੋਏ ਨਵੇਂ ਅਹੁਦੇਦਾਰ ਕੀਤੇ ਨਿਯੁਕਤ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।