11-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-12-2025

ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਮਰਪਿਤ ਦੁੱਧ ਦਾ ਲੰਗਰ ਲਗਾਇਆ <br/>

ਅਜੀਤ ਡੈਸਕ 25-12-2025
ਮਹਿਰਾਜ, 24 ਦਸੰਬਰ (ਸੁਖਪਾਲ ਮਹਿਰਾਜ)-ਨਗਰ ਮਹਿਰਾਜ ਦੇ ਕੋਠੇ ਗੁਰੂਸਰ ਦੀ ਸੰਗਤ ਵਲੋਂ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਮਰਪਿਤ ਦੁੱਧ ਦਾ ਲੰਗਰ ਲਗਾਇਆ ਗਿਆ | ਇਸ ਮੌਕੇ ਜਾਣਕਾਰੀ ਦਿੰਦਿਆਂ ਸਾਬਕਾ ਮੈਨੇਜਰ ਤੇ ਸਾਬਕਾ ਸਰਪੰਚ ਸੁਬੇਗ ਸਿੰਘ, ਸਾਬਕਾ ਸਰਪੰਚ ਬਲਵਿੰਦਰ ਸਿੰਘ, ਭਾਈ ਮੱਘਰ ਸਿੰਘ ਗ੍ਰੰਥੀ ਸਿੰਘ, ਸੋਮੀ ਸਿੰਘ, ਗੁਰਭਗਤ ਸਿੰਘ, ਰਣਧੀਰ ਸਿੰਘ, ਜਗਸੀਰ ਸਿੰਘ ਨੇ ਦੱਸਿਆ ਕਿ ਸਾਹਿਬਜ਼ਾਦਿਆਂ ਦੀ ਮਹਾਨ ਸ਼ਹਾਦਤ ਸਿੱਖ ਇਤਿਹਾਸ ਦਾ ਅਮੋਲਕ ਅਧਿਆਇ ਹੈ, ਜੋ ਸਾਨੂੰ ਸੱਚ, ਧਰਮ ਅਤੇ ਇਨਸਾਫ਼ ਦੇ ਰਾਹ 'ਤੇ ਡਟੇ ਰਹਿਣ ਦੀ ਪ੍ਰੇਰਣਾ ਦਿੰਦੀ ਹੈ | ਉਨ੍ਹਾਂ ਕਿਹਾ ਕਿ ਦੁੱਧ ਦਾ ਲੰਗਰ ਲਗਾਕੇ ਗੁਰੂ ਸਾਹਿਬਾਨ ਦੇ ਦਰਸਾਏ ਮਾਰਗ 'ਤੇ ਚੱਲਦਿਆਂ ਸੇਵਾ ਅਤੇ ਸਾਂਝ ਦਾ ਸੰਦੇਸ਼ ਦਿੱਤਾ ਗਿਆ | ਇਸ ਮੌਕੇ ਬੱਚਿਆਂ, ਬਜ਼ੁਰਗਾਂ ਸਮੇਤ ਵੱਡੀ ਗਿਣਤੀ ਵਿਚ ਸ਼ਰਧਾਲੂਆਂ ਨੇ ਲੰਗਰ ਛਕਿਆ ਅਤੇ ਸਾਹਿਬਜ਼ਾਦਿਆਂ ਦੀ ਯਾਦ ਵਿਚ ਸ਼ਰਧਾ ਨਾਲ ਨਮਨ ਕੀਤਾ |


ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਮਰਪਿਤ ਦੁੱਧ ਦਾ ਲਗਾਏ ਲੰਗਰ ਦਾ ਦਿ੍ਸ਼ | ਅਜੀਤ ਤਸਵੀਰ


ਪਿਛਲੀ ਖ਼ਬਰ ਚਾਓਬਾਸ ਜਖੇਪਲ 'ਚ ਗ੍ਰਾਮ ਸਭਾ ਦਾ ਇਜਲਾਸ ਸੰਪੰਨ <br/> ਅਗਲੀ ਖ਼ਬਰ ਪ੍ਰੀਤਮ ਸਿੰਘ ਕੋਟਭਾਈ ਨੇ ਦਰਬਾਰ ਲਗਾ ਕੇ ਜਿੱਤ ਹਾਰ ਦੀ ਕੀਤੀ ਸਮੀਖਿਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।