24-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-06-2025

ਨਸ਼ਾ ਤਸਕਰਾਂ ਨੂੰ ਕਿਸੇ ਵੀ ਕੀਮਤ 'ਤੇ ਬਖਸ਼ਿਆ ਨਹੀਂ ਜਾਵੇਗਾ-ਐੱਸ.ਐੱਚ.ਓ. <br/>

ਅਜੀਤ ਡੈਸਕ 18-06-2025
ਬੁਢਲਾਡਾ, 17 ਜੂਨ (ਸੁਨੀਲ ਮਨਚੰਦਾ)-'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਤਹਿਤ ਬੁਢਲਾਡਾ ਪੁਲਿਸ ਵਲੋਂ ਸ਼ਹਿਰ ਦੀਆਂ ਵੱਖ-ਵੱਖ ਸ਼ੱਕੀ ਥਾਵਾਂ 'ਤੇ ਤਲਾਸ਼ੀ ਅਭਿਆਨ ਸ਼ੁਰੂ ਕੀਤਾ ਗਿਆ | ਥਾਣਾ ਸ਼ਹਿਰੀ ਬੁਢਲਾਡਾ ਦੇ ਐੱਸ.ਐੱਚ.ਓ. ਸੰਦੀਪ ਸਿੰਘ ਨੇ ਦੱਸਿਆ ਕਿ ਜ਼ਿਲ੍ਹਾ ਪੁਲਿਸ ਮੁਖੀ ਭਾਗੀਰਥ ਸਿੰਘ ਮੀਨਾ ਦੀ ਅਗਵਾਈ ਹੇਠ ਨਸ਼ਿਆਂ ਖ਼ਿਲਾਫ਼ ਵਿਸ਼ੇਸ਼ ਮੁਹਿੰਮ ਚਲਾਈ ਹੋਈ ਹੈ | ਉਨ੍ਹਾਂ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਣਕਾਰੀ ਦਿੰਦਿਆਂ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਖੇਡਾਂ ਵੱਲ ਉਤਸ਼ਾਹਿਤ ਹੋਣ | ਨਸ਼ਾ ਤਸਕਰਾਂ ਨੂੰ ਤਾੜਨਾ ਕਰਦਿਆਂ ਕਿਹਾ ਕਿ ਨਸ਼ੇ ਵੇਚਣ ਵਾਲਿਆਂ ਨੂੰ ਕਿਸੇ ਵੀ ਕੀਮਤ 'ਤੇ ਬਖ਼ਸ਼ਿਆ ਨਹੀਂ ਜਾਵੇਗਾ | ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਨਸ਼ਾ ਵੇਚਣ ਵਾਲਿਆਂ ਦੀ ਇਤਲਾਹ ਤੁਰੰਤ ਪੁਲਿਸ ਨੂੰ ਦੇਣ | ਇਸ ਮੌਕੇ ਐਡੀਸ਼ਨਲ ਐੱਸ.ਐੱਚ.ਓ. ਕੌਰ ਸਿੰਘ ਵੀ ਹਾਜ਼ਰ ਸਨ |

ਪਿਛਲੀ ਖ਼ਬਰ ਭਾਖੜਾ ਨਹਿਰ ਦੇ ਗੋਲੇਵਾਲਾ ਹੈੱਡ ਤੋਂ ਇੱਕ ਵਿਅਕਤੀ ਦੀ ਲਾਸ਼ ਬਰਾਮਦ ਹੋਣ ਨਾਲ ਫੈਲੀ ਸਨਸਨੀ <br/> ਅਗਲੀ ਖ਼ਬਰ ਦੋ ਘੰਟੇ ਦੀ ਬਾਰਿਸ਼ ਨੇ ਮੰਡੀ ਨੂੰ ਛੱਪੜ ਦੇ ਰੂਪ ਵਿਚ ਕੀਤਾ ਤਬਦੀਲ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।