23-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-06-2025

4.74 ਗਰਾਮ ਹੈਰੋਇਨ ਸਮੇਤ ਇਕ ਗਿ੍ਫ਼ਤਾਰ <br/>

ਧੰਨ ਸਿੰਘ ਖਾਨਾ ਤੋਂ ਫੜਿਆ ਗਿਆ ਨਸ਼ਾ ਤਸਕਰ ਕੋਟਫੱਤਾ ਪੁਲਿਸ ਪਾਰਟੀ ਨਾਲ | ਤਸਵੀਰ : ਰਣਜੀਤ ਸਿੰਘ ਬੁੱਟਰ <br/> 18-06-2025
ਕੋਟਫੱਤਾ, 17 ਜੂਨ (ਰਣਜੀਤ ਸਿੰਘ ਬੁੱਟਰ)-ਥਾਣਾ ਕੋਟਫੱਤਾ ਦੀ ਪੁਲਿਸ ਪਾਰਟੀ ਵਲੋਂ ਬੀਤੇ ਦਿਨੀਂ ਇਕ ਵਿਅਕਤੀ ਨੂੰ ਹੈਰੋਇਨ ਸਮੇਤ ਕਾਬੂ ਕੀਤਾ ਗਿਆ | ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਥਾਣਾ ਮੁਖੀ ਜਸਵਿੰਦਰ ਕੌਰ ਨੇ ਦੱਸਿਆ ਕਿ ਨਸ਼ਿਆਂ ਵਿਰੁੱਧ ਮੁਹਿੰਮ ਦੇ ਚੱਲਦਿਆਂ ਕੋਟ ਫੱਤਾ ਪੁਲਿਸ ਪੂਰੀ ਤਰ੍ਹਾਂ ਸਰਗਰਮ ਹੈ | ਇਸੇ ਤਹਿਤ ਐੱਸ ਆਈ ਬੇਅੰਤ ਸਿੰਘ ਦੀ ਅਗਵਾਈ ਵਿਚ ਟੀ-ਪੁਆਇੰਟ ਧੰਨ ਸਿੰਘ ਖਾਨਾ ਵਿਖੇ ਮੁਖਬਰੀ ਮਿਲਣ 'ਤੇ ਨਾਕਾਬੰਦੀ ਕੀਤੀ ਗਈ ਸੀ ਕਿ ਇਕ ਵਿਅਕਤੀ ਬਿਨ੍ਹਾਂ ਨੰਬਰ ਮੋਟਰ ਸਾਈਕਲ 'ਤੇ ਸਵਾਰ ਹੋ ਕੇ ਆ ਰਿਹਾ ਸੀ, ਜਿਸ ਨੂੰ ਰੋਕ ਕੇ ਤਲਾਸ਼ੀ ਲਈ ਗਈ ਤਾਂ ਉਸ ਕੋਲੋਂ 4.74 ਗ੍ਰਾਮ ਹੈਰੋਇਨ ਬਰਾਮਦ ਹੋਈ | ਪੁੱਛਗਿੱਛ ਦੌਰਾਨ ਉਸ ਨੇ ਆਪਣਾ ਨਾਮ ਨਰਿੰਦਰਜੀਤ ਸਿੰਘ ਵਾਸੀ ਹਰਕਿਸ਼ਨਪੁਰਾ ਜ਼ਿਲ੍ਹਾ ਬਠਿੰਡਾ ਦੱਸਿਆ | ਐਸ ਆਈ ਬੇਅੰਤ ਸਿੰਘ ਕਥਿਤ ਨਸ਼ਾ ਤਸਕਰ ਖਿਲਾਫ਼ ਐੱਨ ਡੀ ਪੀ ਐੱਸ ਐਕਟ ਤਹਿਤ ਮਾਮਲਾ ਦਰਜ ਕਰ ਲਿਆ, ਜਿਸ ਨੂੰ ਗਿ੍ਫ਼ਤਾਰ ਕਰਕੇ ਹਵਾਲਾਤ ਬੰਦ ਕਰ ਦਿੱਤਾ ਗਿਆ |

ਪਿਛਲੀ ਖ਼ਬਰ ਰਜਿੰਦਰ ਦੀਪਾ ਦੇ ਕਾਂਗਰਸ ਪਾਰਟੀ ਵਿਚ ਸ਼ਾਮਿਲ ਹੋਣ 'ਤੇ ਲੱਡੂ ਵੰਡੇ <br/> ਅਗਲੀ ਖ਼ਬਰ ਜਸਪ੍ਰੀਤ ਸਿੰਘ ਨੇ ਫੌਜ 'ਚ ਲੈਫ਼ਟੀਨੈਂਟ ਬਣ ਕੇ ਆਪਣੇ ਮਾਪਿਆਂ ਦਾ ਨਾਂਅ ਕੀਤਾ ਰੌਸ਼ਨ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।