22-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-06-2025

ਮਾਤਾ ਸਾਹਿਬ ਕੌਰ ਗਰਲਜ਼ ਕਾਲਜ ਦਾ ਬੀ.ਕਾਮ ਭਾਗ ਪਹਿਲਾ ਦਾ ਨਤੀਜਾ ਰਿਹਾ ਸ਼ਾਨਦਾਰ <br/>

ਬੀ.ਕਾਮ ਦੇ ਨਤੀਜਿਆਂ 'ਚ ਮੱਲਾਂ ਮਾਰਨ ਵਾਲੀਆਂ ਵਿਦਿਆਰਥਣਾਂ ਦੀਆਂ ਫਾਈਲ ਤਸਵੀਰਾਂ | <br/> 18-06-2025
ਤਲਵੰਡੀ ਸਾਬੋ, 17 ਜੂਨ (ਰਣਜੀਤ ਸਿੰਘ ਰਾਜੂ): ਪੰਜਾਬੀ ਯੂਨੀਵਰਸਿਟੀ ਪਟਿਆਲਾ ਵਲੋਂ ਐਲਾਨੇ ਗਏ ਬੀ.ਕਾਮ ਭਾਗ ਪਹਿਲਾ ਸਮੈਸਟਰ ਪਹਿਲਾ ਦੇ ਨਤੀਜਿਆਂ ਮੁਤਾਬਿਕ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮਿ੍ਤਸਰ ਸਾਹਿਬ ਦੇ ਪ੍ਰਬੰਧ ਅਧੀਨ ਚੱਲ ਰਹੀ ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਮਾਤਾ ਸਾਹਿਬ ਕੌਰ ਗਰਲਜ਼ ਕਾਲਜ, ਤਲਵੰਡੀ ਸਾਬੋ ਦੀਆਂ ਵਿਦਿਆਰਥਣਾਂ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ | ਕਾਲਜ ਰਜਿਸਟਰਾਰ ਪ੍ਰੋ. ਸ਼ਾਲਿਨੀ ਸਹਿਗਲ ਅਤੇ ਵਿਭਾਗ ਮੁਖੀ ਪ੍ਰੋ. ਰਾਜਨਦੀਪ ਕੌਰ ਨੇ ਐਲਾਨੇ ਹੋਏ ਨਤੀਜਿਆਂ ਬਾਰੇ ਦੱਸਦਿਆਂ ਕਿਹਾ ਕਿ ਵਿਦਿਆਰਥਣ ਮਨਜਿੰਦਰ ਕੌਰ ਨੇ 82.9 ਫ਼ੀਸਦੀ ਅੰਕ ਹਾਸਲ ਕਰਕੇ ਪਹਿਲਾ ਸਥਾਨ, ਦਿਲਪ੍ਰੀਤ ਕੌਰ ਨੇ 81 ਫ਼ੀਸਦੀ ਅੰਕ ਲੈਕੇ ਦੂਜਾ ਸਥਾਨ ਅਤੇ ਅਰਸ਼ਦੀਪ ਕੌਰ ਨੇ 80.6 ਫ਼ੀਸਦੀ ਅੰਕ ਹਾਸਲ ਕਰਕੇ ਤੀਜਾ ਸਥਾਨ ਹਾਸਲ ਕੀਤਾ ਹੈ | ਪਿ੍ੰਸੀਪਲ ਡਾ. ਕਮਲਪ੍ਰੀਤ ਕੌਰ ਨੇ ਵਿਦਿਆਰਥਣਾਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਵਧਾਈ ਦਿੱਤੀ ਅਤੇ ਇਸ ਪ੍ਰਾਪਤੀ ਦਾ ਸਿਹਰਾ ਕਾਲਜ ਦੇ ਮਿਹਨਤੀ ਸਟਾਫ਼ ਮੈਂਬਰਜ਼ ਨੂੰ ਦਿੰਦਿਆਂ ਵਿਦਿਆਰਥੀਆਂ ਨੂੰ ਹੋਰ ਮਿਹਨਤ ਕਰ ਆਪਣੇ ਵੱਡੇ ਨਿਸ਼ਾਨਿਆਂ ਨੂੰ ਪੂਰਾ ਕਰਨ ਲਈ ਪ੍ਰੇਰਿਤ ਕੀਤਾ | ਇਸ ਮੌਕੇ ਪ੍ਰੋ. ਕੁਲਵੀਰ ਕੌਰ, ਪ੍ਰੋ. ਹਰਿੰਦਰਪਾਲ ਕੌਰ ਅਤੇ ਪ੍ਰੋ. ਹਰਮਨਜੀਤ ਕੌਰ ਨੇ ਵੀ ਵਿਦਿਆਰਥਣਾਂ ਨੂੰ ਸ਼ੁੱਭ ਇੱਛਾਵਾਂ ਦਿੱਤੀਆਂ | ਉਧਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਅਤੇ ਸਕੱਤਰ ਵਿੱਦਿਆ ਇੰਜੀ: ਸੁਖਮਿੰਦਰ ਸਿੰਘ ਨੇ ਨਤੀਜਿਆਂ 'ਚ ਮੱਲ੍ਹਾਂ ਮਾਰਨ ਵਾਲੀਆਂ ਵਿਦਿਆਰਥਣਾਂ ਨੂੰ ਮੁਬਾਰਕਬਾਦ ਦਿੰਦਿਆਂ ਹੋਇਆ ਸੰਸਥਾ ਦੀ ਇਸ ਅਕਾਦਮਿਕ ਪ੍ਰਾਪਤੀ ਲਈ ਕਾਲਜ ਪਿ੍ੰਸੀਪਲ ਡਾ. ਕਮਲਪ੍ਰੀਤ ਕੌਰ ਅਤੇ ਸਮੂਹ ਸਟਾਫ਼ ਦੀ ਸ਼ਲਾਘਾ ਕੀਤੀ |

ਪਿਛਲੀ ਖ਼ਬਰ ਨਕਲੀ ਗਾਹਕ ਭੇਜ ਕੇ ਪੁਲਿਸ ਨੇ ਮੈਡੀਕਲ ਸਟੋਰ ਤੋਂ 1455 ਨਸ਼ੀਲੇ ਕੈਪਸੂਲ ਬਰਾਮਦ ਕੀਤੇ <br/> ਅਗਲੀ ਖ਼ਬਰ ਫੱਤਾ ਮਾਲੋਕਾ ਵਿਖੇ ਬਰਸੀ ਸਮਾਗਮ ਉਤਸ਼ਾਹ ਨਾਲ ਸ਼ੁਰੂ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।