22-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-06-2025

ਖੁਸ਼ਪ੍ਰੀਤ ਕੌਰ, ਸੁਖਦੀਪ ਕੌਰ ਤੇ ਗੁਰਸੇਵਕ ਸਿੰਘ ਰਹੇ ਟੌਪਰ <br/>

ਕਾਲਜ 'ਚੋਂ ਪਹਿਲੀਆਂ ਪੁਜ਼ੀਸ਼ਨਾਂ ਹਾਸਲ ਕਰਨ ਵਾਲੇ ਵਿਦਿਆਰਥੀ | <br/> 18-06-2025
ਲਹਿਰਾ ਮੁਹੱਬਤ, 17 ਜੂਨ (ਚਰਨਜੀਤ ਸਿੰਘ)-ਪੰਜਾਬੀ ਯੂਨੀਵਰਸਿਟੀ ਵਲੋਂ ਐਲਾਨੇ ਗਏ ਬੀਏ (ਸੈੱਮ-5), ਐੱਮਐੱਸਸੀ-ਆਈਟੀ (ਸੈੱਮ-3) ਪੀਜੀਡੀਸੀਏ (ਸੈੱਮ-1) ਦੇ ਨਤੀਜੇ 'ਚ ਬਾਬਾ ਮੋਨੀ ਜੀ ਡਿਗਰੀ ਕਾਲਜ ਲਹਿਰਾ ਮੁਹੱਬਤ ਦਾ ਨਤੀਜਾ ਸਰਵੋਤਮ ਰਿਹਾ | ਕਾਲਜ ਡਾਇਰੈਕਟਰ ਕੇਸਰ ਸਿੰਘ ਧਲੇਵਾਂ, ਮੈਨੇਜਿੰਗ ਡਾਇਰੈਕਟਰ ਲਖਵੀਰ ਸਿੰਘ ਸਿੱਧੂ ਅਤੇ ਐਡਮਿਨ ਕੁਲਵੀਰ ਸਿੰਘ ਨੇ ਵਿਦਿਆਰਥੀਆਂ ਅਤੇ ਸਮੂਹ ਸਟਾਫ਼ ਨੂੰ ਵਧਾਈ ਦਿੱਤੀ | ਡਿਗਰੀ ਕਾਲਜ ਦੇ ਪਿ੍ੰਸੀਪਲ ਰਵੀ ਕਾਂਤ ਨੇ ਦੱਸਿਆਂ ਕਿ ਬੀ.ਏ ਦੀਆਂ ਵਿਦਿਆਰਥਣਾਂ ਖੁਸ਼ਪ੍ਰੀਤ ਕੌਰ (86.4 ਫ਼ੀਸਦੀ) ਪੁੱਤਰੀ ਜਗਸੀਰ ਸਿੰਘ ਵਾਸੀ ਫੂਲ ਨੇ ਪਹਿਲਾ, ਲਖਵੀਰ ਕੌਰ (82.6 ਫ਼ੀਸਦੀ) ਪੁੱਤਰੀ ਮੱਖਣ ਸਿੰਘ ਵਾਸੀ ਲਹਿਰਾ ਖਾਨਾ ਨੇ ਦੂਜਾ, ਸੁਮਨਪ੍ਰੀਤ ਕੌਰ (77.9 ਫ਼ੀਸਦੀ) ਪੁੱਤਰੀ ਜੱਗਾ ਸਿੰਘ ਵਾਸੀ ਗੰਗਾ ਨੇ ਤੀਸਰਾ ਸਥਾਨ ਹਾਸਲ ਕੀਤਾ | ਐੱਮਐੱਸਸੀ-ਆਈਟੀ ਦੇ ਵਿਦਿਆਰਥੀਆਂ ਸੁਖਦੀਪ ਕੌਰ (88.2 ਫ਼ੀਸਦੀ) ਪੁੱਤਰੀ ਵਕੀਲ ਸਿੰਘ ਵਾਸੀ ਗਿੱਦੜ ਨੇ ਪਹਿਲਾ, ਸਰਬਜੀਤ ਕੌਰ (87.2 ਫ਼ੀਸਦੀ) ਪੁੱਤਰੀ ਜਗਸੀਰ ਸਿੰਘ ਵਾਸੀ ਪੂਹਲਾ ਨੇ ਦੂਜਾ, ਜਸਪ੍ਰੀਤ ਕੌਰ (86.8 ਫ਼ੀਸਦੀ) ਪੁੱਤਰੀ ਜਸਬੀਰ ਸਿੰਘ ਵਾਸੀ ਲਹਿਰਾ ਮੁਹੱਬਤ ਨੇ ਤੀਸਰਾ ਸਥਾਨ ਕੀਤਾ | ਪੀਜੀਡੀਸੀਏ ਦੇ ਵਿਦਿਆਰਥੀ ਗੁਰਸੇਵਕ ਸਿੰਘ (76.2 ਫ਼ੀਸਦੀ) ਪੁੱਤਰ ਗੁਰਬਖ਼ਸ਼ ਸਿੰਘ ਵਾਸੀ ਮੱਲਣ ਨੇ ਪਹਿਲਾ, ਰਵਿੰਦਰ ਸਿੰਘ (74.8 ਫ਼ੀਸਦੀ) ਪੁੱਤਰ ਜਗਸੀਰ ਸਿੰਘ ਵਾਸੀ ਮੰਡੀ ਕਲਾਂ ਨੇ ਦੂਜਾ ਸਥਾਨ ਹਾਸਲ ਕੀਤਾ | ਵਿਦਿਆਰਥੀਆਂ ਨੇ ਪਹਿਲੇ ਦਰਜੇ 'ਚ ਪ੍ਰੀਖਿਆ ਪਾਸ ਕਰਕੇ ਕਾਲਜ ਤੇ ਮਾਪਿਆਂ ਦਾ ਨਾਮ ਰੌਸ਼ਨ ਕੀਤਾ ਤੇ ਨਤੀਜਾ ਸੌ ਫ਼ੀਸਦੀ ਰਿਹਾ | ਪ੍ਰੋ. ਅਮਨਿੰਦਰ ਕੌਰ, ਪ੍ਰੋ. ਕੁਲਦੀਪ ਸਿੰਘ, ਪ੍ਰੋ. ਮੋਨਿਕਾ ਗਰਗ, ਪ੍ਰੋ. ਰਮਨਦੀਪ ਕੌਰ, ਪ੍ਰੋ. ਅਵਨੀਤ ਕੌਰ, ਪ੍ਰੋ. ਸੁਖਦੀਪ ਕੌਰ (ਪੰਜਾਬੀ), ਪ੍ਰੋ. ਸੁਖਦੀਪ ਕੌਰ, ਪ੍ਰੋ. ਦਲਜੀਤ ਕੌਰ, ਪ੍ਰੋ. ਲਵਪ੍ਰੀਤ ਕੌਰ , ਪ੍ਰੋ. ਰੁਚੀਕਾ, ਪ੍ਰੋ. ਨਵਦੀਪ ਸ਼ਰਮਾ, ਪ੍ਰੋ. ਜਗਪ੍ਰੀਤ ਕੌਰ ਅਤੇ ਪ੍ਰੋ. ਗੁਰਪ੍ਰੀਤ ਸਿੰਘ ਤੇ ਕਾਲਜ ਦੇ ਸਟਾਫ਼ ਮੈਂਬਰਾਂ ਨੇ ਵਿਦਿਆਰਥੀਆਂ ਨੂੰ ਸਖ਼ਤ ਮਿਹਨਤ ਕਰਕੇ ਤਰੱਕੀਆਂ ਹਾਸਲ ਕਰਨ ਦੀ ਪ੍ਰੇਰਨਾ ਦਿੱਤੀ |

ਪਿਛਲੀ ਖ਼ਬਰ ਰਾਮਪੁਰਾ ਫੂਲ ਵਿਖੇ ਸਿਕੰਦਰ ਸਿੰਘ ਮਲੂਕਾ ਦਾ ਜ਼ੋਰਦਾਰ ਸਵਾਗਤ <br/> ਅਗਲੀ ਖ਼ਬਰ ਸਰਕਾਰੀ ਆਈ.ਟੀ.ਆਈ ਵਿਖੇ ਯੁਵਾ ਕੈਂਪ ਲਗਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।