22-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-06-2025

ਜ਼ਿਲ੍ਹੇ 'ਚ ਵੱਖ-ਵੱਖ ਪਾਬੰਦੀਆਂ ਲਾਗੂ <br/>

ਅਜੀਤ ਡੈਸਕ 18-06-2025
ਬਠਿੰਡਾ, 17 ਜੂਨ (ਅੰਮਿ੍ਤਪਾਲ ਸਿੰਘ ਵਲ੍ਹਾਣ)-ਜ਼ਿਲ੍ਹਾ ਮੈਜਿਸਟਰੇਟ ਸ਼ੌਕਤ ਅਹਿਮਦ ਪਰੇ ਨੇ ਧਾਰਾ 163 ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹੇ ਦੀ ਹਦੂਦ ਅੰਦਰ ਵੱਖ-ਵੱਖ ਪਾਬੰਦੀਆਂ ਸਬੰਧੀ ਹੁਕਮ ਜਾਰੀ ਕੀਤੇ ਹਨ | ਜ਼ਿਲ੍ਹਾ ਮੈਜਿਸਟਰੇਟ ਨੇ ਜ਼ਿਲ੍ਹੇ ਅੰਦਰ ਉਲਾਈਵ ਗਰੀਨ ਰੰਗ ਦੀ ਮਿਲਟਰੀ ਵਰਦੀ ਤੇ ਉਲਾਈਵ ਗਰੀਨ ਰੰਗ (ਮਿਲਟਰੀ ਰੰਗ) ਦੀਆਂ ਜੀਪਾਂ, ਮੋਟਰ ਸਾਈਕਲਾਂ, ਮੋਟਰ ਗੱਡੀਆਂ ਦੀ ਵਰਤੋਂ ਦੀ ਮਨਾਹੀ ਕੀਤੀ ਹੈ | ਜਾਰੀ ਹੁਕਮਾਂ ਅਨੁਸਾਰ ਸਿਵਲ ਏਅਰਪੋਰਟ ਵਿਰਕ ਕਲਾਂ, ਗੁਰੂ ਗੋਬਿੰਦ ਸਿੰਘ ਰਿਫ਼ਾਇਨਰੀ ਰਾਮਾਂ, ਨੈਸ਼ਨਲ ਫਰਟੀਲਾਈਜ਼ਰ ਲਿਮਟਿਡ ਬਠਿੰਡਾ, ਆਈ.ਓ.ਸੀ.ਐਲ, ਬੀ.ਪੀ.ਸੀ.ਐਲ., ਐਚ.ਪੀ.ਸੀ.ਐਲ., ਬਲਕ ਪੀ.ਓ.ਐਲ ਟਰਮੀਨਲ ਫੂਸ ਮੰਡੀ ਮਾਨਸਾ ਰੋਡ ਬਠਿੰਡਾ ਦੇ ਆਸ-ਪਾਸ ਦੇ ਏਰੀਏ ਵਿਚ ਡਰੋਨ ਕੈਮਰਾ ਚਲਾਉਣ/ਉਡਾਉਣ 'ਤੇ ਪਾਬੰਦੀ ਲਗਾਈ ਗਈ ਹੈ | ਅਗਲੇ ਹੁਕਮਾਂ ਅਨੁਸਾਰ ਏਅਰ ਫ਼ੋਰਸ, ਭਿਸੀਆਣਾ ਹਵਾਈ ਅੱਡੇ ਦੇ ਬਾਹਰ 100 ਗਜ਼ ਏਰੀਏ ਦੀ ਹਦੂਦ ਅੰਦਰ ਪੁਲਿਸ ਵੈਰੀਫਿਕੇਸ਼ਨ ਕਰਵਾਏ ਤੋਂ ਬਿਨ੍ਹਾਂ ਲੋਕਾਂ ਵਲੋਂ ਦੁਕਾਨਾਂ ਬਣਾਕੇ ਕਾਰੋਬਾਰ ਕਰਨ 'ਤੇ ਪਾਬੰਦੀ ਲਗਾਈ ਹੈ | ਜ਼ਿਲ੍ਹਾ ਮੈਜਿਸਟਰੇਟ ਨੇ ਜਾਰੀ ਹੁਕਮ ਮੁਤਾਬਿਕ ਪੁਰਾਣੀ ਤਹਿਸੀਲ ਕੰਪਲੈਕਸ ਬਠਿੰਡਾ ਵਿਖੇ ਸਰਕਾਰੀ ਜਗ੍ਹਾ 'ਤੇ ਗੈਰ ਕਾਨੂੰਨੀ ਢੰਗ ਨਾਲ ਬਣਾਏ ਜਾ ਰਹੇ ਦੁਕਾਨਾਂ/ਬੂਥ/ਚੈਂਬਰ ਆਦਿ ਦੀ ਉਸਾਰੀ ਕਰਨ 'ਤੇ ਰੋਕ ਲਗਾਈ ਗਈ ਹੈ | ਇਹ ਹੁਕਮ ਸਰਕਾਰੀ ਜਗ੍ਹਾਂ ਵਿਚ ਸਰਕਾਰੀ ਇਮਾਰਤ ਬਣਾਉਣ 'ਤੇ ਲਾਗੂ ਨਹੀਂ ਹੋਵੇਗਾ | ਜਾਰੀ ਹੁਕਮਾਂ ਅਨੁਸਾਰ ਜ਼ਿਲ੍ਹੇ ਦੇ ਮੌਜੂਦਾ ਹਾਲਾਤ ਨੂੰ ਮੁੱਖ ਰੱਖਦਿਆਂ ਜ਼ਿਲ੍ਹਾ ਬਠਿੰਡਾ ਦੀ ਹਦੂਦ ਅੰਦਰ ਜੋ ਟਰੈਕਟਰ-ਟਰਾਲੀ ਅਤੇ ਹੋਰ ਆਵਾਜਾਈ ਦੇ ਸਾਧਨ ਜਿਸ ਰਾਹੀਂ ਬਰੇਤੀ/ਮਿੱਟੀ ਆਦਿ ਦੀ ਢੋਆ-ਢੁਆਈ ਕੀਤੀ ਜਾਂਦੀ ਹੈ ਅਤੇ ਇਸ ਬਰੇਤੀ/ਮਿੱਟੀ ਆਦਿ ਦੀ ਟਰਾਲੀ ਨੂੰ ਬਿਨ੍ਹਾਂ ਕਵਰ ਕੀਤੇ ਇੱਧਰ-ਉੱਧਰ ਲੈ ਕੇ ਜਾਣ 'ਤੇ ਪੂਰਨ ਰੋਕ ਲਗਾਈ ਜਾਂਦੀ ਹੈ | ਇਸੇ ਤਰ੍ਹਾਂ ਜ਼ਿਲ੍ਹਾ ਮੈਜਿਸਟਰੇਟ ਨੇ ਜਾਰੀ ਹੋੁਰ ਹੁਕਮਾਂ ਮੁਤਾਬਿਕ ਜ਼ਿਲੇ 'ਚ ਅਮਨ ਤੇ ਕਾਨੂੰਨ ਦੀ ਕਾਇਮੀ ਲਈ ਵਿਆਹਾਂ, ਸ਼ਾਦੀਆਂ ਅਤੇ ਹੋਰ ਸਮਾਗਮਾਂ ਆਦਿ 'ਤੇ ਪਟਾਕੇ, ਆਤਿਸ਼ਬਾਜ਼ੀ ਚਲਾਉਣ ਤੇ ਆਰਮ ਫਾਇਰ ਦੀ ਵਰਤੋਂ ਕਰਨ ਉੱਪਰ ਮੁਕੰਮਲ ਪਾਬੰਦੀ ਲਗਾਈ ਗਈ ਹੈ | ਜਾਰੀ ਹੁਕਮਾਂ ਅਨੁਸਾਰ ਕਿਸੇ ਵੀ ਵਿਅਕਤੀ ਦੇ ਪਾਣੀ ਦੀਆਂ ਟੈਕੀਆਂ 'ਤੇ ਚੜ੍ਹਨ ਜਾਂ ਅਜਿਹੀਆਂ ਉਚੀਆਂ ਥਾਵਾਂ 'ਤੇ ਪਾਬੰਦੀ ਲਗਾਈ ਜਾਂਦੀ ਹੈ | ਹੁਕਮ 9 ਅਗਸਤ 2025 ਤੱਕ ਲਾਗੂ ਰਹਿਣਗੇ |

ਪਿਛਲੀ ਖ਼ਬਰ ਪਿੰਡ ਰਾਮਸਰਾ ਵਿਖੇ ਗੁਰਮਤਿ ਸਿਖਲਾਈ ਕੈਂਪ ਲਗਾਇਆ <br/> ਅਗਲੀ ਖ਼ਬਰ ਰਾਮਪੁਰਾ ਫੂਲ ਵਿਖੇ ਸਿਕੰਦਰ ਸਿੰਘ ਮਲੂਕਾ ਦਾ ਜ਼ੋਰਦਾਰ ਸਵਾਗਤ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।