22-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-06-2025

ਪਿੰਡ ਰਾਮਸਰਾ ਵਿਖੇ ਗੁਰਮਤਿ ਸਿਖਲਾਈ ਕੈਂਪ ਲਗਾਇਆ <br/>

ਗੁਰਦੁਆਰਾ ਕਲਗ਼ੀਧਰ ਸਾਹਿਬ ਵਿਖੇ ਗੁਰਮਤਿ ਸਿਖਲਾਈ ਕੈਂਪ ਦੌਰਾਨ ਬੱਚਿਆਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕਰਦੇ ਹੋਏ | ਤਸਵੀਰ : ਗੁਰਪ੍ਰੀਤ ਸਿੰਘ ਅਰੋੜਾ <br/> 18-06-2025
ਰਾਮਾ ਮੰਡੀ, 17 ਜੂਨ (ਗੁਰਪ੍ਰੀਤ ਸਿੰਘ ਅਰੋੜਾ): ਨੇੜਲੇ ਪਿੰਡ ਰਾਮਸਰਾ ਦੇ ਗੁਰਦੁਆਰਾ ਕਲਗ਼ੀਧਰ ਸਾਹਿਬ ਵਿਖੇ ਦਸਤਾਰ ਸਿਖਲਾਈ, ਗੁਰਮਤਿ ਸਿਖਲਾਈ ਕੈਂਪ ਲਗਾਇਆ ਗਿਆ | ਗੁਰਦੁਆਰਾ ਸਾਹਿਬ ਦੇ ਹੈੱਡ ਗ੍ਰੰਥੀ ਭਾਈ ਮਲਕੀਤ ਸਿੰਘ ਖ਼ਾਲਸਾ ਅਤੇ ਭਾਈ ਜ਼ੋਰਾਵਰ ਸਿੰਘ ਪ੍ਰਚਾਰਕ ਵਲੋਂ ਬੱਚਿਆਂ ਨੂੰ ਗੁਰਬਾਣੀ ਨਾਲ ਜੋੜਨ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ | ਗੁਰਦੁਆਰਾ ਸਾਹਿਬ ਦੇ ਹੈੱਡ ਗ੍ਰੰਥੀ ਭਾਈ ਮਲਕੀਤ ਸਿੰਘ ਖ਼ਾਲਸਾ ਨੇ ਦੱਸਿਆ ਕਿ ਇਹ ਕੈਂਪ ਬੱਚਿਆਂ ਨੂੰ ਉਨ੍ਹਾਂ ਦੇ ਵਿਰਸੇ ਨਾਲ ਜੋੜਨ ਲਈ ਲਗਾਇਆ ਗਿਆ ਹੈ ਤਾਂ ਜੋ ਬੱਚੇ ਗੁਰਸਿੱਖੀ ਜੀਵਨ ਨਾਲ ਜੁੜਨ | ਇਸ ਕੈਂਪ ਦੌਰਾਨ ਬਲਪ੍ਰੀਤ ਸਿੰਘ ਨੇ ਪਹਿਲਾ, ਯੂਵੀ ਕੌਰ ਨੇ ਦੂਜਾ ਅਤੇ ਜੋਤੀ ਕੌਰ ਨੇ ਤੀਜਾ ਸਥਾਨ ਪ੍ਰਾਪਤ ਕੀਤਾ | ਗੁਰਦੁਆਰਾ ਕਲਗ਼ੀਧਰ ਸਾਹਿਬ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੁਰਤੇਜ ਸਿੰਘ ਅਤੇ ਗੁਰਦੁਆਰਾ ਸਾਹਿਬ ਦੇ ਹੈੱਡ ਗ੍ਰੰਥੀ ਭਾਈ ਮਲਕੀਤ ਸਿੰਘ ਖ਼ਾਲਸਾ ਨੇ ਬੱਚਿਆਂ ਨੂੰ ਸਿਰੋਪਾਉ ਦੇ ਕੇ ਸਨਮਾਨਿਤ ਕੀਤਾ ਅਤੇ ਪ੍ਰਚਾਰਕ ਭਾਈ ਜ਼ੋਰਾਵਰ ਸਿੰਘ ਦਾ ਇਸ ਉਪਰਾਲੇ ਦੀ ਸ਼ਲਾਘਾ ਕੀਤੀ ਅਤੇ ਸਨਮਾਨਿਤ ਕੀਤਾ |

ਪਿਛਲੀ ਖ਼ਬਰ ਗੁਰਫ਼ਤਹਿ ਸਿੰਘ ਗਿੱਲ ਨੇ ਆਦੇਸ਼ ਗਰੁੱਪ ਦੇ ਡਾਇਰੈਕਟਰ ਦਾ ਅਹੁਦਾ ਸੰਭਾਲਿਆ <br/> ਅਗਲੀ ਖ਼ਬਰ ਜ਼ਿਲ੍ਹੇ 'ਚ ਵੱਖ-ਵੱਖ ਪਾਬੰਦੀਆਂ ਲਾਗੂ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।