30-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-06-2025

ਬਠਿੰਡਾ ਜੇਲ੍ਹ 'ਚ ਹਵਾਲਾਤੀਆਂ ਨੇ ਲੋਹੇ ਦੀਆਂ ਪੱਤੀਆਂ ਨਾਲ ਕੁੱਟਮਾਰ ਕਰਕੇ ਇਕ ਹਵਾਲਾਤੀ ਦੇ ਮਾਰੀਆਂ ਸੱਟਾਂ

ਅਜੀਤ ਡੈਸਕ 21-06-2025
ਬਠਿੰਡਾ, 20 ਜੂਨ (ਸੱਤਪਾਲ ਸਿੰਘ ਸਿਵੀਆਂ)-ਕੇਂਦਰੀ ਜੇਲ੍ਹ ਬਠਿੰਡਾ 'ਚ ਬੰਦ ਅੱਧੀ ਦਰਜਨ ਦੇ ਕਰੀਬ ਹਵਾਲਾਤੀਆਂ ਵਲੋਂ ਲੋਹੇ ਦੀਆਂ ਪੱਤੀਆਂ ਨਾਲ ਇਕ ਹਵਾਲਾਤੀ ਦੀ ਕੁੱਟਮਾਰ ਕਰਦਿਆਂ ਉਸ ਦੇ ਸੱਟਾਂ ਮਾਰਨ ਮਾਮਲਾ ਸਾਹਮਣੇ ਆਇਆ ਹੈ, ਜਿਸ ਦੇ ਆਧਾਰ 'ਤੇ ਪੀੜਤ ਹਵਾਲਾਤੀ ਦੇ ਬਿਆਨਾਂ ਉੱਪਰ ਥਾਣਾ ਕੈਂਟ ਦੀ ਪੁਲਿਸ ਵਲੋਂ ਕਥਿਤ ਦੋਸ਼ੀ ਹਵਾਲਾਤੀਆਂ ਦੇ ਖਿਲਾਫ ਮੁਕੱਦਮਾ ਦਰਜ ਕੀਤਾ ਗਿਆ ਹੈ | ਥਾਣਾ ਕੈਂਟ ਦੇ ਮੁੱਖ ਅਧਿਕਾਰੀ ਨੇ ਦੱਸਿਆ ਕਿ ਉਨ੍ਹਾਂ ਕੋਲ ਦਰਜ ਕਰਵਾਏ ਬਿਆਨ 'ਚ ਕੇਂਦਰੀ ਜੇਲ੍ਹ ਬਠਿੰਡਾ 'ਚ ਬੰਦ ਹਵਾਲਾਤੀ ਲਵਪ੍ਰੀਤ ਸਿੰਘ ਵਾਸੀ ਪਿੰਡ ਕੋਟਲੀ ਕਲਾਂ (ਬਠਿੰਡਾ) ਨੇ ਦੱਸਿਆ ਕਿ ਬੀਤੀ 18 ਜੂਨ ਨੂੰ ਜਦੋਂ ਉਹ ਜੇਲ੍ਹ ਅੰਦਰ ਬਣੇ ਗ਼ੁਸਲਖ਼ਾਨੇ (ਬਾਥਰੂਮ) ਵਿਚ ਮੌਜੂਦ ਸੀ ਤਾਂ ਉੱਥੇ ਆਏ ਅੱਧੀ ਦਰਜਨ ਦੇ ਕਰੀਬ ਹਵਾਲਾਤੀਆਂ ਨੇ ਉਸ 'ਤੇ ਲੋਹੇ ਦੀ ਪੱਤੀਆਂ ਨਾਲ ਧਾਵਾ ਬੋਲ ਦਿੱਤਾ ਤੇ ਕੁੱਟਮਾਰ ਕਰਦਿਆਂ ਉਸ ਦੇ ਸੱਟਾਂ ਮਾਰੀਆਂ | ਥਾਣਾ ਮੁਖੀ ਨੇ ਦੱਸਿਆ ਕਿ ਪੀੜਤ ਲਵਪ੍ਰੀਤ ਸਿੰਘ ਦੇ ਬਿਆਨ ਦੇ ਆਧਾਰ 'ਤੇ ਕਥਿਤ ਦੋਸ਼ੀ ਹਵਾਲਾਤੀ ਲਵਪ੍ਰੀਤ ਸਿੰਘ ਵਾਸੀ ਪਿੰਡ ਤਿਉਣਾ, ਸੰਨੀ ਵਾਸੀ ਪਿੰਡ ਮਾਹੀਨੰਗਲ, ਜਸਪ੍ਰੀਤ ਸਿੰਘ ਵਾਸੀ ਪਿੰਡ ਚਨਾਰਥਲ ਅਤੇ 2-3 ਅਣਪਛਾਤੇ ਵਿਅਕਤੀਆਂ ਦੇ ਖਿਲਾਫ਼ ਵੱਖ-ਵੱਖ ਧਾਰਾਵਾਂ ਤਹਿਤ ਮੁਕੱਦਮਾ ਦਰਜ ਕਰਦਿਆਂ ਅਗਲੀ ਜਾਂਚ-ਪੜਤਾਲ ਸ਼ੁਰੂ ਕਰ ਦਿੱਤੀ ਹੈ |
ਪਿਛਲੀ ਖ਼ਬਰ 10 ਸਾਲ ਦੇ ਬੱਚੇ ਦੀ ਨਹਿਰ 'ਚ ਡੁੱਬਣ ਨਾਲ ਮੌਤ, ਮੁਹੱਲੇ ਵਿਚ ਸੋਗ ਦੀ ਲਹਿਰ ਅਗਲੀ ਖ਼ਬਰ ਅੱਗ ਲੱਗਣ ਨਾਲ ਕਬਾੜ ਸਟੋਰ 'ਚ ਪਿਆ ਲੱਖਾਂ ਰੁਪਏ ਦਾ ਕਬਾੜ ਸੜ ਕੇ ਹੋਇਆ ਸੁਆਹ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।