ਬਠਿੰਡਾ, 20 ਜੂਨ (ਅੰਮਿ੍ਤਪਾਲ ਸਿੰਘ ਵਲ੍ਹਾਣ)-ਸਥਾਨਕ ਮਾਲਵਾ ਕਾਲਜ ਦਾ ਪੰਜਾਬੀ ਯੂਨੀਵਰਸਿਟੀ, ਪਟਿਆਲਾ ਵਲੋਂ ਐਲਾਨਿਆ ਬੀ.ਕਾਮ. ਭਾਗ ਤੀਜਾ ਸਮੈਸਟਰ ਪੰਜਵਾਂ ਦਾ ਨਤੀਜਾ ਸ਼ਾਨਦਾਰ ਰਿਹਾ | ਇਸ ਨਤੀਜੇ ਵਿਚ ਵਿਦਿਆਰਥਣ ਤਨੀਸ਼ਾ ਡਿਮਰੀ ਨੇ 76 ਪ੍ਰਤੀਸ਼ਤ ਨੰਬਰ ਪ੍ਰਾਪਤ ਕਰਕੇ ਕਾਲਜ 'ਚੋਂ ਪਹਿਲਾ, ਕਸ਼ਿਸ਼ ਨੇ 75 ਪ੍ਰਤੀਸ਼ਤ ਨੰਬਰ ਲੈ ਕੇ ਕਾਲਜ 'ਚੋਂ ਦੂਜਾ ਅਤੇ ਸਿਮਰਨ ਨੇ 74 ਪ੍ਰਤੀਸ਼ਤ ਨੰਬਰ ਲੈ ਕੇ ਕਾਲਜ 'ਚੋਂ ਤੀਜਾ ਸਥਾਨ ਪ੍ਰਾਪਤ ਕੀਤਾ | ਕਾਲਜ ਪਿ੍ੰਸੀਪਲ ਡਾ. ਮਨਜੀਤ ਸਿੰਘ ਨੇ ਵਿਦਿਆਰਥੀਆਂ ਦੀ ਇਸ ਸ਼ਾਨਦਾਰ ਪ੍ਰਾਪਤੀ ਤੇ ਵਿਭਾਗ ਮੁਖੀ ਸ਼ਿਵਾਨੀ ਅਤੇ ਸਟਾਫ਼ ਨੂੰ ਵਧਾਈ ਦਿੱਤੀ | ਡਾ. ਮਨਜੀਤ ਸਿੰਘ ਨੇ ਕਾਲਜ ਦੇ ਦੂਜੇ ਵਿਦਿਆਰਥੀਆਂ ਨੂੰ ਕਿਹਾ ਕਿ ਉਹ ਵੀ ਇਨ੍ਹਾਂ ਵਿਦਿਆਰਥੀਆਂ ਤੋਂ ਪ੍ਰੇਰਣਾ ਲੈ ਕੇ ਆਪਣੇ ਜੀਵਨ ਵਿਚ ਅਜਿਹੀਆਂ ਉਪਲੱਬਧੀਆਂ ਹਾਸਲ ਕਰਨ ਦੇ ਨਾਲ ਹੀ ਸਟਾਫ਼ ਨੂੰ ਹਦਾਇਤ ਕੀਤੀ ਕਿ ਉਹ ਵੀ ਭਵਿੱਖ ਵਿਚ ਹੋਰ ਜ਼ਿਆਦਾ ਮਿਹਨਤ ਦੇ ਲਗਨ ਨਾਲ ਪੜ੍ਹਾਉਣ ਤਾਂ ਜੋ ਵਿਦਿਆਰਥੀ ਅੱਜ ਦੇ ਆਧੁਨਿਕ ਸਮੇਂ ਦੇ ਹਾਣੀ ਬਣ ਸਕਣ | ਕਾਲਜ ਮੈਨੇਜਮੈਂਟ ਨੇ ਪੜ੍ਹਾਈ ਵਿਚ ਮੱਲਾਂ ਮਾਰਨ ਵਾਲੇ ਇਨ੍ਹਾਂ ਵਿਦਿਆਰਥੀਆਂ ਨੂੰ ਕਾਲਜ ਦੇ ਸਾਲਾਨਾ ਸਮਾਰੋਹ ਵਿਚ ਸਨਮਾਨਿਤ ਕਰਨ ਦਾ ਐਲਾਨ ਕੀਤਾ |