31-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-06-2025

ਗੁਰਦੁਆਰਾ ਹਾਜੀ ਰਤਨ ਸਾਹਿਬ ਵਿਖੇ 10ਵੀਂ ਪਾਤਿਸ਼ਾਹੀ ਦੇ ਬਠਿੰਡਾ ਆਗਮਨ 'ਤੇ ਕੀਰਤਨ ਸਮਾਗਮ

ਅਜੀਤ ਡੈਸਕ 21-06-2025
ਬਠਿੰਡਾ, 20 ਜੂਨ (ਅਵਤਾਰ ਸਿੰਘ ਕੈਂਥ)-ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਚਰਨ ਛੋਹ ਪ੍ਰਾਪਤ ਗੁਰਦੁਆਰਾ ਹਾਜੀ ਰਤਨ ਸਾਹਿਬ ਵਿਖੇ ਸਰਬੰਸਦਾਨੀ ਸਾਹਿਬ-ਏ-ਕਮਾਲ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਜੀ ਦੇ ਆਗਮਨ ਪੁਰਬ ਦੇ ਸਬੰਧ ਵਿਚ ਸਹਿਯੋਗ ਨਾਲ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪਾਤਸ਼ਾਹੀ 10ਵੀਂ ਗੁਰਦੁਆਰਾ ਹਾਜੀ ਰਤਨ ਸਾਹਿਬ, ਕਿਲ੍ਹਾ ਮੁਬਾਰਕ ਵਲੋਂ ਧਾਰਮਿਕ ਸਭਾ ਸੁਸਾਇਟੀਆਂ ਦੇ ਸਹਿਯੋਗ ਨਾਲ ਕੀਰਤਨ ਸਮਾਗਮ ਕਰਵਾਇਆ | ਸਵੇਰੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅਖੰਡ ਪਾਠ ਪ੍ਰਕਾਸ਼ ਗੁਰਦੁਆਰਾ ਕਿਲਾ ਮੁਬਾਰਕ ਸਾਹਿਬ ਵਿਖੇ ਕੀਤਾ ਗਿਆ | ਰਾਤ ਦੇ ਸਮੇਂ 7 ਵਜੇ ਤੋਂ 10 ਵਜੇ ਤੱਕ ਕੀਰਤਨ ਦਰਬਾਰ ਗੁਰਦੁਆਰਾ ਹਾਜੀ ਰਤਨ ਸਾਹਿਬ ਵਿਖੇ ਹੋਇਆ, ਜਿਸ ਵਿਚ ਸੱਚਖੰਡ ਸ੍ਰੀ ਦਰਬਾਰ ਸਾਹਿਬ ਜੀ ਤੋਂ ਹਜ਼ੂਰੀ ਰਾਗੀ ਭਾਈ ਸਿਮਰਨਜੀਤ ਸਿੰਘ ਨੇ ਸ਼ਬਦ ਕੀਰਤਨ ਰਾਹੀਂ ਸੰਗਤਾਂ ਨੂੰ ਕਲਗੀਧਰ ਪਾਤਿਸ਼ਾਹ ਜੀ ਦੇ ਗੁਣਗਾਨ ਗਾਇਨ ਨਾਲ ਸੰਗਤਾਂ ਨੂੰ ਜੋੜਿਆ | ਇਨ੍ਹਾਂ ਤੋਂ ਇਲਾਵਾ 21 ਜੂਨ ਦਿਨ ਸ਼ਨੀਵਾਰ ਨੂੰ ਰਾਤ ਦੇ ਸਮੇਂ ਸ਼ਬਦ ਚੌਕੀ ਭਾਈ ਘਨ੍ਹੱਈਆ ਜੀ ਸੇਵਕ ਦਲ ਵਲੋਂ ਮੈਨੇਜਰ ਗੁ: ਹਾਜੀਰਤਨ ਸਾਹਿਬ ਅਤੇ ਕਿਲ੍ਹਾ ਮੁਬਾਰਕ ਦੇ ਵਿਸ਼ੇਸ਼ ਸਹਿਯੋਗ ਨਾਲ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਚਰਨ ਛੋਹ ਪ੍ਰਾਪਤ ਅਸਥਾਨ ਗੁਰਦੁਆਰਾ ਸਾਹਿਬ ਕਿਲ੍ਹਾ ਮੁਬਾਰਕ ਪਾਤਸ਼ਾਹੀ ਦਸਵੀਂ ਵਿਖੇ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਨਿਰਭੈ ਸਿੰਘ ਅਤੇ ਭਾਈ ਸਿਮਰਨਜੀਤ ਸਿੰਘ ਟੋਹਾਣਾ ਵਾਲੇ ਸ਼ਬਦ ਕੀਰਤਨ ਰਾਹੀਂ ਸੰਗਤਾਂ ਨੂੰ ਜੋੜਨ ਗਏ |
ਪਿਛਲੀ ਖ਼ਬਰ ਗਰਮੀ ਦੀਆਂ ਛੁੱਟੀਆਂ ਦੌਰਾਨ ਵਿਦਿਆਰਥੀ ਸੇਵਾ ਕਰਕੇ ਕਰ ਰਹੇ ਸਫਲਤਾ ਹਾਸਿਲ ਅਗਲੀ ਖ਼ਬਰ ਮਾਲਵਾ ਕਾਲਜ ਦਾ ਬੀ.ਕਾਮ. ਭਾਗ ਤੀਜਾ ਸਮੈਸਟਰ ਪੰਜਵਾਂ ਦਾ ਨਤੀਜਾ ਰਿਹਾ ਸ਼ਾਨਦਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।