01-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-06-2025

ਅਮਰਜੀਤ ਮਹਿਤਾ ਨੇ ਬਾਬਾ ਦੀਪ ਸਿੰਘ ਨਗਰ ਸਥਿਤ ਡਿਸਪੋਜ਼ਲ ਦਾ ਕੀਤਾ ਦੌਰਾ

ਅਜੀਤ ਡੈਸਕ 21-06-2025
ਬਠਿੰਡਾ, 20 ਜੂਨ (ਅੰਮਿ੍ਤਪਾਲ ਸਿੰਘ ਵਲ੍ਹਾਣ)-ਨਗਰ ਨਿਗਮ ਬਠਿੰਡਾ ਦੇ ਮੇਅਰ ਪਦਮਜੀਤ ਸਿੰਘ ਮਹਿਤਾ ਦੇ ਪਿਤਾ ਤੇ ਪੰਜਾਬ ਕ੍ਰਿਕਟ ਐਸੋਸੀਏਸ਼ਨ ਦੇ ਪ੍ਰਧਾਨ ਅਮਰਜੀਤ ਮਹਿਤਾ ਨੇ ਵਾਰਡ ਨੰਬਰ 18 'ਚ ਪੈਂਦੇ ਬਾਬਾ ਦੀਪ ਸਿੰਘ ਨਗਰ ਸਥਿਤ ਡਿਸਪੋਜਲ ਦਾ ਦੌਰਾ ਕੀਤਾ ਅਤੇ ਡਿਸਪੋਜਲ ਦੀ ਸਮੱਸਿਆ ਦਾ ਢੁਕਵਾਂ ਹੱਲ ਕਰਨ ਲਈ ਸੀਵਰੇਜ ਬੋਰਡ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ | ਇਸ ਮੌਕੇ ਉਨ੍ਹਾਂ ਨਾਲ ਕੌਂਸਲਰ ਵਿਕ੍ਰਮ ਕ੍ਰਾਂਤੀ, ਅਸ਼ਵਨੀ ਬੰਟੀ, ਸੀਵਰੇਜ ਬੋਰਡ ਦੇ ਐਸਡੀਓ ਸੁਰਿੰਦਰ ਸਿੰਘ ਅਤੇ ਜੇਈ ਕੁਲਦੀਪ ਸਿੰਘ ਵੀ ਮੌਜੂਦ ਸਨ | ਇਸ ਮੌਕੇ ਮਹਿਤਾ ਨੇ ਡਿਸਪੋਜਲ 'ਤੇ ਆ ਰਹੀ ਸਮੱਸਿਆ ਲਈ ਅਧਿਕਾਰੀਆਂ ਨੂੰ ਮੇਨ ਰਾਈਜਿੰਗ ਦੀ ਜਾਂਚ ਕਰਨ ਲਈ ਕਿਹਾ ਅਤੇ ਜਿਸ ਪਾਈਪ ਦੀ ਮੁਰੰਮਤ ਕਰਨ ਦੀ ਲੋੜ ਹੈ, ਉਸ ਦੀ ਮੁਰੰਮਤ ਕੀਤੀ ਜਾਵੇ ਤੇ ਜਿੱਥੇ ਨਵੀਆਂ ਪਾਈਪਾਂ ਵਿਛਾਈਆਂ ਜਾਣੀਆਂ ਹਨ, ਉੱਥੇ ਜਲਦੀ ਹੀ ਨਵੀਆਂ ਪਾਈਪਾਂ ਵਿਛਾਈਆਂ ਜਾਣ, ਤਾਂ ਜੋ ਉਕਤ ਇਲਾਕੇ ਦੇ ਵਸਨੀਕਾਂ ਨੂੰ ਲੰਬੇ ਸਮੇਂ ਤੋਂ ਚੱਲ ਰਹੀ ਇਸ ਵੱਡੀ ਸਮੱਸਿਆ ਤੋਂ ਛੁਟਕਾਰਾ ਮਿਲ ਸਕੇ | ਇਸ ਦੌਰਾਨ ਕੌਂਸਲਰ ਵਿਕ੍ਰਮ ਕ੍ਰਾਂਤੀ ਨੇ ਕਿਹਾ ਕਿ ਉਹ ਲਗਭਗ ਚਾਰ ਸਾਲਾਂ ਤੋਂ ਨਗਰ ਨਿਗਮ ਦੀ ਜਨਰਲ ਹਾਊਸ ਮੀਟਿੰਗ ਵਿਚ ਇਸ ਸਮੱਸਿਆ ਦੇ ਹੱਲ ਲਈ ਆਵਾਜ਼ ਚੁੱਕ ਰਹੇ ਹਨ, ਪਰ ਇਸ ਸਮੱਸਿਆ ਦਾ ਢੱੁਕਵਾਂ ਹੱਲ ਲੱਭਣ ਲਈ ਕੋਈ ਕਾਰਵਾਈ ਨਹੀਂ ਕੀਤੀ ਗਈ | ਹੁਣ ਉਨ੍ਹਾਂ ਨੂੰ ਉਮੀਦ ਹੈ ਕਿ ਮਹਿਤਾ ਦੇ ਯਤਨਾਂ ਨਾਲ ਇਸ ਇਲਾਕੇ ਦੀ ਸਭ ਤੋਂ ਵੱਡੀ ਸਮੱਸਿਆ ਜਲਦੀ ਹੀ ਹੱਲ ਹੋ ਜਾਵੇਗੀ | ਸੀਵਰੇਜ ਬੋਰਡ ਦੇ ਐੱਸ.ਡੀ.ਓ. ਸੁਰਿੰਦਰ ਸਿੰਘ ਨੇ ਕਿਹਾ ਕਿ ਅਗਲੇ ਤਿੰਨ ਦਿਨਾਂ ਵਿਚ ਮੇਨ ਰਾਈਜ਼ਿੰਗ ਦੀ ਜਾਂਚ ਕੀਤੀ ਜਾਵੇਗੀ ਅਤੇ ਉਸ ਤੋਂ ਬਾਅਦ ਲੋੜ ਮੁਤਾਬਿਕ ਨਵੀਆਂ ਪਾਈਪਾਂ ਅਤੇ ਪੁਰਾਣੀਆਂ ਪਾਈਪਾਂ ਦੀ ਮੁਰੰਮਤ ਕੀਤੀ ਜਾਵੇਗੀ |
ਪਿਛਲੀ ਖ਼ਬਰ ਮਗਨਰੇਗਾ ਮਜ਼ਦੂਰਾਂ ਦੀਆਂ ਭਖਦੀਆਂ ਮੰਗਾਂ ਨੂੰ ਲੈ ਕੇ ਡੀ.ਸੀ. ਦਫ਼ਤਰ ਸਾਹਮਣੇ ਰੋਸ ਪ੍ਰਦਰਸ਼ਨ ਅਗਲੀ ਖ਼ਬਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵਲੋਂ ਮੁੱਦਕੀ ਵਿਖੇ ਪਾਣੀ ਸਪਲਾਈ ਲਾਈਨ ਵਿਛਾਉਣ ਦਾ ਕੀਤਾ ਉਦਘਾਟਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।