01-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-06-2025

ਸਾਬਕਾ ਵਿਧਾਇਕ ਮਰਹੂਮ ਕਾਮਰੇਡ ਮੱਖਣ ਸਿੰਘ ਦੀ ਯਾਦ 'ਚ ਲਗਾਇਆ ਖ਼ੂਨਦਾਨ ਕੈਂਪ

ਅਜੀਤ ਡੈਸਕ 21-06-2025
ਬਠਿੰਡਾ, 20 ਜੂਨ (ਸੱਤਪਾਲ ਸਿੰਘ ਸਿਵੀਆਂ)- ਵਿਧਾਨ ਸਭਾ ਹਲਕਾ ਬਠਿੰਡਾ ਦਿਹਾਤੀ (ਪਹਿਲਾਂ ਪੱਕਾ ਕਲਾਂ) ਦੇ ਸਾਬਕਾ ਵਿਧਾਇਕ ਮਰਹੂਮ ਕਾਮਰੇਡ ਮੱਖਣ ਸਿੰਘ ਦੀ ਯਾਦ ਵਿਚ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਅਤੇ ਆਸ ਸੋਸ਼ਲ ਵੈੱਲਫੇਅਰ ਸੁਸਾਇਟੀ ਵਲੋਂ ਸਥਾਨਕ ਸਿਵਲ ਹਸਪਤਾਲ ਦੀ ਬਲੱਡ ਬੈਂਕ ਵਿਖੇ ਖ਼ੂਨਦਾਨ ਕੈਂਪ ਲਗਾਇਆ ਗਿਆ, ਜਿਸ ਦੀ ਅਗਵਾਈ ਮੱਖਣ ਸਿੰਘ ਦੀ ਨੂੰ ਹ ਤੇ ਆਸ ਵੈੱਲਫੇਅਰ ਸੁਸਾਇਟੀ ਦੀ ਪ੍ਰਧਾਨ ਰੀਤੂ ਸਵੇਰਾ ਨੇ ਕੀਤੀ | ਇਸ ਮੌਕੇ ਹਲਕਾ ਭੁੱਚੋ ਮੰਡੀ ਦੇ ਵਿਧਾਇਕ ਮਾ. ਜਗਸੀਰ ਸਿੰਘ ਨੇ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ | ਇਸ ਮੌਕੇ ਖ਼ੂਨਦਾਨੀਆਂ ਵਲੋਂ ਸਵੈ-ਇੱਛਾ ਨਾਲ 18 ਯੂਨਿਟ ਖ਼ੂਨਦਾਨ ਕੀਤਾ ਗਿਆ, ਜਿਨ੍ਹਾਂ ਨੂੰ ਸੁਸਾਇਟੀ ਵਲੋਂ ਸਨਮਾਨਿਤ ਕੀਤਾ ਗਿਆ | ਸੁਸਾਇਟੀ ਪ੍ਰਧਾਨ ਰੀਤੂ ਸਵੇਰਾ ਨੇ ਕਿਹਾ ਕਿ ਉਨ੍ਹਾਂ ਦੇ ਸਹੁਰਾ ਮੱਖਣ ਸਿੰਘ ਦਰਵੇਸ ਸਿਆਸਤਦਾਨ ਵਜੋਂ ਜਾਣੇ ਜਾਂਦੇ ਸਨ, ਜਿਨ੍ਹਾਂ ਦਾ ਅੱਜ ਵੀ ਲੋਕਾਂ 'ਚ ਮਾਣ-ਸਨਮਾਨ ਬਰਕਰਾਰ ਹੈ ਤੇ ਉਨ੍ਹਾਂ ਦੀ ਯਾਦ ਨੂੰ ਤਾਜ਼ਾ ਕਰਦਿਆਂ ਅੱਜ ਖ਼ੂਨਦਾਨ ਕੈਂਪ ਲਗਾਇਆ, ਜਿਸ ਵਿਚ ਸਵੈ-ਇੱਛਾ ਨਾਲ ਲੋਕਾਂ ਨੇ ਖ਼ੂਨਦਾਨ ਕੀਤਾ | ਇਸ ਮੌਕੇ ਬਲੱਡ ਬੈਂਕ ਦੇ ਇੰਚਾਰਜ ਡਾ. ਰੀਤਿਕਾ ਗਰਗ, ਅਮਨਦੀਪ ਸਿੰਘ, ਕਿਰਨਦੀਪ ਕੌਰ, ਪ੍ਰਭਜੋਤ ਸਿੰਘ, ਸਿਮਰਜੀਤ ਕੌਰ, ਪਿੰ੍ਰਸੀਪਲ ਸ਼ਾਰਧਾ ਚੋਪੜਾ, ਮਨਪ੍ਰੀਤ ਕੌਰ ਸਿੱਧੂ, ਅਮਨਦੀਪ ਕੌਰ ਮਾਨ, ਮੁਸਲਿਮ ਵੈੱਲਫੇਅਰ ਸੁਸਾਇਟੀ ਦੇ ਪ੍ਰਧਾਨ ਸਲੀਮ ਖਾਨ, ਸੱਤਪਾਲ ਮਾਨ, ਅਮਨਦੀਪ ਸਿੰਘ ਸਿਵੀਆਂ, ਗੁਰਨਾਮ ਸਿੰਘ ਬਾਹੋ ਅਤੇ ਅਜੀਤ ਮਹਿਤਾ ਆਦਿ ਮੌਜੂਦ ਸਨ |
ਪਿਛਲੀ ਖ਼ਬਰ ਪੰਜਾਬ 'ਚ ਅਕਾਲੀ ਦਲ ਦੀ ਮਜ਼ਬੂਤੀ ਲਈ ਲਹਿਰ ਸ਼ੁਰੂ-ਮਲੂਕਾ ਅਗਲੀ ਖ਼ਬਰ ਐੱਸ.ਐੱਸ.ਪੀ. ਬਠਿੰਡਾ ਵਲੋਂ ਸੁਖਜਿੰਦਰ ਖੋਸਾ ਏ.ਐੱਸ.ਆਈ. ਦਾ ਵਿਸ਼ੇਸ਼ ਸਨਮਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।