01-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-06-2025

ਕਿਸਾਨ ਚਮਕੌਰ ਸਿੰਘ ਫੁੱਲਾਂ ਅਤੇ ਡਰੈਗਨ ਫਰੂਟ ਦੀ ਖੇਤੀ ਕਰਕੇ ਆਪਣੀ ਆਮਦਨ ਵਿਚ ਕਰ ਰਿਹਾ ਵਾਧਾ

ਅਜੀਤ ਡੈਸਕ 21-06-2025
ਬਠਿੰਡਾ, 20 ਜੂਨ (ਅੰਮਿ੍ਤਪਾਲ ਸਿੰਘ ਵਲ੍ਹਾਣ)-ਅਗਾਂਹ ਵਧੂ ਸੋਚ ਅਤੇ ਵਾਤਾਵਰਨ ਦੇ ਰਖਵਾਲੇ ਕਿਸਾਨਾਂ ਵਲੋਂ ਜਿੱਥੇ ਆਪਣੀ ਆਮਦਨ ਦੇ ਸਰੋਤਾਂ ਨੂੰ ਹੋਰ ਵਧਾਉਣ ਅਤੇ ਖੇਤੀਬਾੜੀ ਮਾਹਿਰਾਂ ਦੀ ਸਲਾਹ ਅਨੁਸਾਰ ਵੱਖ-ਵੱਖ ਆਧੁਨਿਕ ਤਰੀਕਿਆਂ ਦੇ ਨਾਲ ਖੇਤੀ ਕੀਤੀ ਜਾਂਦੀ ਹੈ ਉੱਥੇ ਹੀ ਜ਼ਿਲ੍ਹੇ ਦੇ ਪਿੰਡ ਪੂਹਲੀ ਦੇ ਕਿਸਾਨ ਚਮਕੌਰ ਸਿੰਘ ਵਲੋਂ ਲਗਭਗ 22 ਏਕੜ ਵਿਚ ਵੱਖ-ਵੱਖ ਫ਼ਸਲਾਂ ਦੀ ਖੇਤੀ ਕੀਤੀ ਜਾਂਦੀ ਹੈ ਜਿਸ ਤੋਂ ਉਹ ਕਾਫੀ ਮੁਨਾਫ਼ਾ ਕਮਾ ਰਿਹਾ ਹੈ | ਮੁੱਖ ਖੇਤੀਬਾੜੀ ਅਫ਼ਸਰ ਡਾ. ਜਗਦੀਸ਼ ਸਿੰਘ ਨੇ ਦੱਸਿਆ ਕਿ ਅਗਾਂਹ ਵਧੂ ਸੋਚ ਦੇ ਮਾਲਕ ਕਿਸਾਨ ਚਮਕੌਰ ਸਿੰਘ ਵਲੋਂ ਸਾਲ 2022 'ਚ ਇਕ ਕਨਾਲ ਵਿਚ ਡਰੈਗਨ ਫਰੂਟ ਦੀ ਖੇਤੀ ਸ਼ੁਰੂ ਕੀਤੀ ਸੀ, ਜੋ ਕਿ ਉਸ ਨੇ ਹੌਲੀ-ਹੌਲੀ ਵਧਾ ਕੇ ਸਾਲ 2025 ਤੱਕ ਤਿੰਨ ਏਕੜ ਦੇ ਲਗਭਗ ਕਰ ਲਈ ਹੈ ਜਿਸ ਨਾਲ ਉਸ ਨੂੰ ਕਾਫੀ ਜ਼ਿਆਦਾ ਲਾਭ ਹੋਇਆ ਹੈ | ਕਿਸਾਨ ਚਮਕੌਰ ਸਿੰਘ ਵਲੋਂ ਪਿਛਲੇ ਤਿੰਨ ਸਾਲਾਂ ਤੋਂ ਤਿੰਨ ਏਕੜ ਰਕਬੇ ਵਿਚ ਫੁੱਲਾਂ ਦੀ ਕਾਸ਼ਤ ਕੀਤੀ ਜਾ ਰਹੀ ਹੈ, ਜਿਸ ਦੀ ਆਮਦਨ ਲਗਭਗ 70 ਤੋਂ 75 ਹਜਾਰ ਪ੍ਰਤੀ ਏਕੜ ਹੋ ਜਾਂਦੀ ਹੈ | ਉਨ੍ਹਾਂ ਦੱਸਿਆ ਕਿ ਕਿਸਾਨ ਵਲੋਂ ਲਗਭਗ 20__1MP__20 ਫੁੱਟ ਦੇ ਦੋ ਪਲਾਟਾਂ ਵਿਚ ਗੰਡੋਆ ਦੀ ਖਾਦ ਵੀ ਤਿਆਰ ਕੀਤੀ ਜਾਂਦੀ ਹੈ ਜੋ ਕਿ ਉਸ ਵਲੋਂ ਆਪਣੇ ਖੇਤਾਂ ਵਿਚ ਹੀ ਵਰਤ ਲਈ ਜਾਂਦੀ ਹੈ, ਜਿਸ ਨਾਲ ਫ਼ਸਲ ਨੂੰ ਕਾਫੀ ਜ਼ਿਆਦਾ ਲਾਭ ਹੁੰਦਾ ਹੈ | ਕਿਸਾਨ ਚਮਕੌਰ ਸਿੰਘ ਵਲੋਂ ਪਿਛਲੇ ਪੰਜ ਸਾਲਾਂ ਤੋਂ ਝੋਨੇ ਦੀ ਪਰਾਲੀ ਨੂੰ ਬਿਨ੍ਹਾਂ ਅੱਗ ਲਗਾਏ ਕਣਕ ਦੀ ਬਿਜਾਈ ਕੀਤੀ ਜਾਂਦੀ ਹੈ | ਉਨ੍ਹਾਂ ਹੋਰਨਾਂ ਕਿਸਾਨਾਂ ਨੂੰ ਪੁਰਜ਼ੋਰ ਅਪੀਲ ਕਰਦਿਆਂ ਕਿਹਾ ਕਿ ਉਹ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਉਣ ਸਗੋਂ ਉਸ ਨੂੰ ਜ਼ਮੀਨ ਵਿਚ ਹੀ ਮਿਲਾਉਣ ਜਿਸ ਨਾਲ ਜ਼ਮੀਨ ਦੀ ਉਪਜਾਊ ਸ਼ਕਤੀ ਵੀ ਬਣੀ ਰਹੇਗੀ ਅਤੇ ਫ਼ਸਲ ਦੇ ਝਾੜ ਵਿਚ ਵੀ ਵਾਧਾ ਹੋਵੇਗਾ |
ਪਿਛਲੀ ਖ਼ਬਰ ਹੈਰੋਇਨ ਸਮੇਤ ਦੋ ਜਣੇ ਗਿ੍ਫ਼ਤਾਰ ਅਗਲੀ ਖ਼ਬਰ 'ਸੀਲ 15' ਆਪ੍ਰੇਸ਼ਨ ਤਹਿਤ ਪੁਲਿਸ ਨੇ ਹਰਿਆਣਾ ਹੱਦ 'ਤੇ 8 ਜਗ੍ਹਾ ਲਗਾਏ ਅੰਤਰਰਾਜੀ ਨਾਕੇ, ਵਾਹਨਾਂ ਦੀ ਤਲਾਸ਼ੀ ਆਰੰਭੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।