01-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-06-2025

ਹੈਰੋਇਨ ਸਮੇਤ ਦੋ ਜਣੇ ਗਿ੍ਫ਼ਤਾਰ

ਅਜੀਤ ਡੈਸਕ 21-06-2025
ਬਠਿੰਡਾ, 20 ਜੂਨ (ਪੱਤਰ ਪ੍ਰੇਰਕ)-ਜ਼ਿਲ੍ਹਾ ਪੁਲਿਸ ਵਲੋਂ ਨਸ਼ਿਆਂ ਖਿਲਾਫ ਵਿੱਢੀ ਗਈ ਮੁਹਿੰਮ ਦੇ ਤਹਿਤ ਥਾਣਾ ਸਿਵਲ ਲਾਈਨ ਦੀ ਪੁਲਿਸ ਵਲੋਂ ਦੋ ਵਿਅਕਤੀਆਂ ਨੂੰ ਹੈਰੋਇਨ ਸਮੇਤ ਗਿ੍ਫ਼ਤਾਰ ਕੀਤਾ ਗਿਆ ਹੈ, ਜਿਸ ਦੇ ਆਧਾਰ 'ਤੇ ਕਥਿਤ ਦੋਸ਼ੀਆਂ ਦੇ ਖਿਲਾਫ ਮੁਕੱਦਮਾ ਦਰਜ ਕੀਤਾ ਗਿਆ ਹੈ | ਥਾਣਾ ਸਿਵਲ ਲਾਈਨ ਦੇ ਮੁੱਖ ਅਧਿਕਾਰੀ ਨੇ ਦੱਸਿਆ ਕਿ ਜਦੋਂ ਸਹਾਇਕ ਥਾਣੇਦਾਰ ਜਗਸੀਰ ਸਿੰਘ ਦੀ ਅਗਵਾਈ ਵਾਲੀ ਪੁਲਿਸ ਪਾਰਟੀ ਵਲੋਂ ਸਥਾਨਕ ਮਾਡਲ ਟਾਊਨ ਖੇਤਰ ਵਿਚ ਗਸ਼ਤ ਕੀਤੀ ਜਾ ਰਹੀ ਸੀ ਤਾਂ ਸ਼ੱਕ ਦੇ ਆਧਾਰ 'ਤੇ ਦੋ ਵਿਅਕਤੀਆਂ ਨੂੰ ਰੋਕਿਆ ਗਿਆ ਤੇ ਜਦੋਂ ਉਨ੍ਹਾਂ ਦੀ ਤਲਾਸ਼ੀ ਲਈ ਤਾਂ ਉਨ੍ਹਾਂ ਕੋਲੋਂ 10.06 ਗ੍ਰਾਮ ਹੈਰੋਇਨ ਬਰਾਮਦ ਹੋਈ | ਉਨ੍ਹਾਂ ਦੱਸਿਆ ਕਿ ਕਥਿਤ ਦੋਸ਼ੀਆਂ ਦੀ ਪਹਿਚਾਣ ਯੁਵਰਾਜ ਵਰਮਾ ਵਾਸੀ ਗਨੇਸ਼ਾ ਬਸਤੀ ਅਤੇ ਕ੍ਰਿਸ਼ਨ ਸਿੰਘ ਵਾਸੀ ਮਾਡਲ ਟਾਊਨ ਬਠਿੰਡਾ ਵਜੋਂ ਹੋਈ ਹੈ, ਜਿਨ੍ਹਾਂ ਦੇ ਖਿਲਾਫ ਥਾਣਾ ਸਿਵਲ ਲਾਈਨ ਵਿਚ ਨਸ਼ਾ ਰੋਕੂ ਕਾਨੰੂਨ ਦੇ ਤਹਿਤ ਮੁਕੱਦਮਾ ਦਰਜ ਕੀਤਾ ਗਿਆ ਹੈ |
ਪਿਛਲੀ ਖ਼ਬਰ ਅੰਤਰਰਾਸ਼ਟਰੀ ਯੋਗਾ ਦਿਵਸ ਮੌਕੇ ਬਹੁਮੰਤਵੀ ਖੇਡ ਸਟੇਡੀਅਮ ਜਲਾਲਾਬਾਦ ਵਿਖੇ ਕਰਵਾਇਆ ਜਾਵੇਗਾ ਯੋਗਾ ਦਿਵਸ ਸਮਾਗਮ-ਐੱਸ.ਡੀ.... ਅਗਲੀ ਖ਼ਬਰ ਕਿਸਾਨ ਚਮਕੌਰ ਸਿੰਘ ਫੁੱਲਾਂ ਅਤੇ ਡਰੈਗਨ ਫਰੂਟ ਦੀ ਖੇਤੀ ਕਰਕੇ ਆਪਣੀ ਆਮਦਨ ਵਿਚ ਕਰ ਰਿਹਾ ਵਾਧਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।