ਬਠਿੰਡਾ, 21 ਸਤੰਬਰ (ਅਵਤਾਰ ਸਿੰਘ ਕੈਂਥ)- ਸਥਾਨਕ ਅਜੀਤ ਰੋਡ 'ਤੇ ਸਥਿਤ ਇਕ ਮਕਾਨ ਦੇ ਬਾਥਰੂਮ ਵਿਚ ਇਕ ਨੌਜਵਾਨ ਦੀ ਲਾਸ਼ ਪਈ ਹੋਣ ਦੀ ਸੂਚਨਾ ਤਹਿਤ ਸਹਾਰਾ ਜਨ ਸੇਵਾ ਦੀ ਲਾਈਫ਼ ਸੇਵਿੰਗ ਬਿ੍ਗੇਡ ਟੀਮ ਮੈਂਬਰ ਰਾਜਿੰਦਰ ਕੁਮਾਰ ਐਂਬੂਲੈਂਸ ਸਮੇਤ ਘਟਨਾ ਸਥਾਨ ਮੌਕੇ 'ਤੇ ਪਹੁੰਚੇ¢ ਸਿਵਲ ਲਾਈਨਜ਼ ਥਾਣੇ ਦੀ ਪੁਲਿਸ ਟੀਮ ਵੀ ਮੌਕੇ 'ਤੇ ਮੌਜੂਦ ਸੀ, ਪੁਲਿਸ ਕਾਰਵਾਈ ਤੋਂ ਬਾਅਦ, ਸਹਾਰਾ ਟੀਮ ਨੇ ਨੌਜਵਾਨ ਦੀ ਲਾਸ਼ ਨੂੰ ਪੋਸਟ-ਮਾਰਟਮ ਲਈ ਸਿਵਲ ਹਸਪਤਾਲ ਦੇ ਮੁਰਦਾਘਰ ਵਿਚ ਪਹੁੰਚਾਇਆ¢ ਜਾਣਕਾਰੀ ਅਨੁਸਾਰ ਨੌਜਵਾਨ ਰੋਹਿਤ (27) ਵਾਸੀ ਅਰਜੁਨ ਨਗਰ ਦਾ ਰਹਿਣ ਵਾਲਾ ਸੀ¢