22-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-09-2025

ਵਿਦਿਆਰਥੀ ਨੂੰ ਨਸ਼ੇ ਦੀ ਓਵਰਡੋਜ਼ ਦੇਣ ਦੇ ਮਾਮਲੇ 'ਚ ਦੋ ਖ਼ਿਲਾਫ਼ ਮੁਕੱਦਮਾ ਦਰਜ

ਅਜੀਤ ਡੈਸਕ 22-09-2025
ਬਠਿੰਡਾ, 21 ਸਤੰਬਰ (ਪ੍ਰੀਤਪਾਲ ਸਿੰਘ ਰੋਮਾਣਾ)-ਵਿਦਿਆਰਥੀ ਨੂੰ ਨਸ਼ੇ ਦੀ ਓਵਰਡੋਜ਼ ਦੇਣ ਦੇ ਮਾਮਲੇ ਵਿਚ ਥਾਣਾ ਸਿਵਲ ਲਾਇਨ ਦੀ ਪੁਲਿਸ ਨੇ ਦੋ ਮੁਲਜ਼ਮਾਂ ਖ਼ਿਲਾਫ਼ ਮੁਕੱਦਮਾ ਦਰਜ ਕਰਕੇ ਇਕ ਨੂੰ ਗਿ੍ਫ਼ਤਾਰ ਕੀਤਾ ਗਿਆ ਹੈ, ਜਦਕਿ ਦੂਸਰੇ ਦੀ ਗਿ੍ਫ਼ਤਾਰੀ ਅਜੇ ਬਾਕੀ ਹੈ | ਜ਼ਿਲ੍ਹਾ ਬਠਿੰਡਾ ਦੇ ਪਿੰਡ ਕੱਲੋ ਦੇ ਵਸਨੀਕ ਵਜ਼ੀਰ ਸਿੰਘ ਨੇ ਪੁਲਿਸ ਨੂੰ ਸ਼ਿਕਾਇਤ ਦਰਜ ਕਰਵਾਈ ਕਿ ਉਸ ਦਾ ਪੁੱਤਰ ਅਰਸ਼ਦੀਪ ਸਿੰਘ ਜਿਸ ਦੀ ਉਮਰ ਲਗਭਗ 19 ਸਾਲ ਹੈ | ਡੀਏਵੀ ਕਾਲਜ ਬਠਿੰਡਾ ਵਿਚ ਪੜ੍ਹਦਾ ਹੈ | ਉਸੇ ਕਾਲਜ 'ਚ ਉਸ ਦੇ ਦੋਸਤ ਜਗਵਿੰਦਰ ਸਿੰਘ ਅਤੇ ਗਗਨਦੀਪ ਸਿੰਘ ਹਨ | ਉਪਰੋਕਤ ਲੋਕਾਂ ਨੇ ਹਾਲ ਹੀ ਵਿਚ ਉਸ ਦੇ ਪੁੱਤਰ ਨੂੰ ਵਰਗ਼ਲਾ ਕੇ ਲੈ ਗਏ ਅਤੇ ਉਸ ਨੂੰ ਨਸ਼ੇ ਦੀ ਓਵਰਡੋਜ਼ ਦੇ ਕੇ ਮਾਰਨ ਦੀ ਕੋਸ਼ਿਸ਼ ਕੀਤੀ ਗਈ | ਪੁਲਿਸ ਨੇ ਦੋਵਾਂ ਮੁਲਜ਼ਮਾਂ ਦੇ ਖ਼ਿਲਾਫ਼ ਮੁਕੱਦਮਾ ਦਰਜ ਕਰਦੇ ਹੋਏ ਮੁਲਜ਼ਮ ਗਗਨਦੀਪ ਸਿੰਘ ਨੂੰ ਗਿ੍ਫ਼ਤਾਰ ਕਰ ਲਿਆ ਹੈ | ਜਦੋਂ ਕਿ ਦੂਜਾ ਮੁਲਜ਼ਮ ਅਜੇ ਫਰਾਰ ਹੈ |
ਪਿਛਲੀ ਖ਼ਬਰ ਸਿਵੀਆਂ ਪਿੰਡ ਦੇ ਨੌਜਵਾਨ ਨੇ ਕੀਤੀ ਖ਼ੁਦਕੁਸ਼ੀ ਅਗਲੀ ਖ਼ਬਰ ਭੇਦਭਰੀ ਹਾਲਤ 'ਚ ਨੌਜਵਾਨ ਦੀ ਮੌਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।