ਬਠਿੰਡਾ, 21 ਸਤੰਬਰ (ਅੰਮਿ੍ਤਪਾਲ ਸਿੰਘ ਵਲ੍ਹਾਣ)- ਜ਼ਿਲ੍ਹੇ ਅੰਦਰ ਝੋਨੇ ਦੀ ਸਟੋਰੇਜ ਲਈ 506 ਰਾਈਸ ਮਿਲਾਂ ਵਿਚੋਂ 480 ਰਾਈਸ ਮਿਲਾਂ ਦੀ ਖ਼ਰੀਦ ਏਜੰਸੀਆਂ ਨੂੰ ਅਲਾਟਮੈਂਟ ਕੀਤੀ ਜਾ ਚੁੱਕੀ ਹੈ¢ ਇਹ ਜਾਣਕਾਰੀ ਡੀ ਸੀ ਰਾਜੇਸ਼ ਧੀਮਾਨ ਨੇ ਸਾਂਝੀ ਕੀਤੀ¢ ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਡੀ ਸੀ ਰਾਜੇਸ਼ ਧੀਮਾਨ ਨੇ ਕਿਹਾ ਕਿ ਜ਼ਿਲ੍ਹੇ ਅੰਦਰ ਝੋਨੇ ਦੀ ਖ਼ਰੀਦ ਸਬੰਧੀ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ¢ ਉਨ੍ਹਾਂ ਕਿਹਾ ਕਿ ਭਾਵੇਂ ਸੂਬੇ ਅੰਦਰ 16 ਸਤੰਬਰ ਤੋਂ ਝੋਨੇ ਦੀ ਸਰਕਾਰੀ ਖ਼ਰੀਦ ਸ਼ੁਰੂ ਹੋ ਚੁੱਕੀ ਹੈ ਪਰ ਹਾਲੇ ਤੱਕ ਜ਼ਿਲ੍ਹੇ ਦੀਆਂ ਮੰਡੀਆਂ ਵਿਚ ਝੋਨੇ ਦੀ ਆਮਦ ਨਹੀਂ ਹੋਈ, ਉਨ੍ਹਾਂ ਦੱਸਿਆ ਕਿ ਅਕਤੂਬਰ ਦੇ ਪਹਿਲੇ ਹਫ਼ਤੇ ਮੰਡੀਆਂ ਵਿਚ ਝੋਨੇ ਦੀ ਆਮਦ ਹੋਣ ਦੀ ਸੰਭਾਵਨਾ ਹੈ¢ ਡੀ ਸੀ ਰਾਜੇਸ਼ ਧੀਮਾਨ ਨੇ ਇਹ ਵੀ ਦੱਸਿਆ ਕਿ ਝੋਨੇ ਦੀ ਖ਼ਰੀਦ ਦੇ ਮੱਦੇਨਜ਼ਰ ਕੰਬਾਇਨ ਮਾਲਕਾਂ, ਆੜ੍ਹਤੀਏ, ਬੇਲਰ ਮਾਲਕਾਂ ਤੇ ਚਾਲਕਾਂ ਤੋਂ ਇਲਾਵਾ ਸਬੰਧਿਤ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗਾਂ ਕੀਤੀਆਂ ਜਾ ਚੁੱਕੀਆਂ ਹਨ¢ ਜਿਨ੍ਹਾਂ ਵਿਚੋਂ ਉਨ੍ਹਾਂ ਨੂੰ ਝੋਨੇ ਦੇ ਸੀਜ਼ਨ ਨੂੰ ਸਫਲਤਾ ਪੂਰਵਕ ਢੰਗ ਨਾਲ ਨੇਪਰੇ ਚੜ੍ਹਾਉਣ ਲਈ ਹਦਾਇਤਾਂ ਜਾਰੀ ਕੀਤੀਆਂ ਹਨ¢ਇਸ ਮੌਕੇ ਡੀ. ਸੀ. ਨੇ ਜ਼ਿਲ੍ਹੇ ਦੇ ਕਿਸਾਨਾਂ ਨੂੰ ਪੁਰਜ਼ੋਰ ਅਪੀਲ ਕਰਦਿਆਂ ਕਿਹਾ ਕਿ ਉਹ ਮੰਡੀਆਂ ਵਿਚ ਸੁੱਕਾ ਝੋਨਾ ਹੀ ਲੈ ਕੇ ਆਉਣ ਤਾਂ ਜੋ ਉਨ੍ਹਾਂ ਨੂੰ ਕਿਸੇ ਵੀ ਤਰ੍ਹਾਂ ਦੀ ਕੋਈ ਸਮੱਸਿਆ ਦਰਪੇਸ਼ ਨਾ ਆਵੇ¢ ਉਨ੍ਹਾਂ ਇਹ ਵੀ ਕਿਹਾ ਕਿ 17 ਫ਼ੀਸਦੀ ਤੋਂ ਵੱਧ ਨਮੀ ਵਾਲੇ ਝੋਨੇ ਦੀ ਮੰਡੀਆਂ ਵਿਚ ਲੁਹਾਈ ਨਹੀਂ ਕਰਵਾਈ ਜਾਵੇਗੀ¢ ਇਸ ਦੌਰਾਨ ਡੀ.ਸੀ. ਨੇ ਕਿਸਾਨਾਂ ਨੂੰ ਇਹ ਵੀ ਕਿਹਾ ਕਿ ਪਰਾਲੀ ਨੂੰ ਅੱਗ ਨਾ ਲਗਾਈ ਜਾਵੇ ਸਗੋਂ ਆਧੁਨਿਕ ਮਸ਼ੀਨਰੀ ਰਾਹੀਂ ਇਸ ਦਾ ਨਿਪਟਾਰਾ ਕਰਨ ਨੂੰ ਤਰਜ਼ੀਹ ਦਿੱਤੀ ਜਾਵੇ¢ ਉਨ੍ਹਾਂ ਕਿਸਾਨਾਂ ਇਹ ਵੀ ਕਿਹਾ ਕਿ ਪਰਾਲੀ ਨੂੰ ਅੱਗ ਨਾ ਲਗਾਉਣ ਨਾਲ ਜਿਥੇ ਜ਼ਮੀਨ ਦੀ ਉਪਜਾਊ ਸ਼ਕਤੀ ਵਿਚ ਵਾਧਾ ਹੁੰਦਾ ਹੈ ਉਥੇ ਹੀ ਜ਼ਮੀਨ ਬੰਜਰ ਹੋਣ ਤੋਂ ਬਚਦੀ ਹੈ |
ਝੋਨੇ ਦੀ ਸਟੋਰੇਜ ਲਈ 480 ਰਾਈਸ ਮਿੱਲਾਂ ਦੀ ਖ਼ਰੀਦ ਏਜੰਸੀਆਂ ਨੂੰ ਅਲਾਟਮੈਂਟ ਕੀਤੀ ਗਈ- ਡੀ. ਸੀ.
ਅਜੀਤ ਡੈਸਕ
22-09-2025