ਭਗਤਾ ਭਾਈਕਾ, 21 ਸਤੰਬਰ (ਸੁਖਪਾਲ ਸਿੰਘ ਸੋਨੀ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਸਕੱਤਰ ਵਿੱਦਿਆ ਸੁਖਮਿੰਦਰ ਸਿੰਘ ਅਤੇ ਸਿਕੰਦਰ ਸਿੰਘ ਮਲੂਕਾ (ਸਾਬਕਾ ਕੈਬਨਿਟ ਮੰਤਰੀ ਪੰਜਾਬ ਅਤੇ ਆਨਰੇਰੀ ਸਕੱਤਰ ਕਾਲਜ) ਦੀ ਰਹਿਨੁਮਾਈ ਅਤੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਇਲਾਕੇ ਦੀ ਨਾਮਵਰ ਸੰਸਥਾ ਗੁਰੂ ਗੋਬਿੰਦ ਸਿੰਘ ਖ਼ਾਲਸਾ ਕਾਲਜ ਭਗਤਾ ਭਾਈਕਾ ਵਲੋਂ ਕਾਲਜ ਪਿ੍ੰਸੀਪਲ ਡਾ. ਸਤਿੰਦਰ ਕÏਰ ਮਾਨ ਦੀ ਸੁਯੋਗ ਅਗਵਾਈ ਹੇਠ ਸਾਇੰਸ ਵਿਭਾਗ ਅਤੇ ਐਨ.ਐਸ.ਐਸ ਯੂਨਿਟ ਵਲੋਂ ਓਜੋਨ ਡੇ ਮਨਾਉਂਦਿਆਂ ਪੋਸਟਰ ਮੇਕਿੰਗ ਮੁਕਾਬਲੇ ਕਰਵਾਏ ਗਏ¢ ਮੁਕਾਬਲਿਆਂ ਵਿਚ ਵਿਦਿਆਰਥੀਆਂ ਨੇ ਵੱਧ-ਚੜ੍ਹ ਕੇ ਹਿੱਸਾ ਲਿਆ ਅਤੇ ਪੁਜ਼ੀਸ਼ਨਾਂ ਹਾਸਲ ਕੀਤੀਆਂ¢ ਕਾਲਜ ਪਿ੍ੰਸੀਪਲ ਡਾ. ਸਤਿੰਦਰ ਕÏਰ ਮਾਨ ਨੇ ਪੁਜ਼ੀਸ਼ਨਾਂ ਹਾਸਲ ਕਰਨ ਵਾਲੇ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਸ ਤਰ੍ਹਾਂ ਦੇ ਦਿਨ ਮਨਾਉਣ ਦਾ ਮੁੱਖ ਮੰਤਵ ਵਿਦਿਆਰਥੀਆਂ ਦੇ ਮਨ ਵਿਚ ਵਿਦਿਆ ਪ੍ਰਤੀ ਰੁਚੀ ਪੈਦਾ ਕਰਨੀ ਅਤੇ ਉਨ੍ਹਾਂ ਨੂੰ ਵਿਅਕਤੀਤਵ ਦੇ ਵਿਕਾਸ ਲਈ ਪ੍ਰੇਰਿਤ ਕਰਨਾ ਹੈ¢ ਸਾਇੰਸ ਵਿਭਾਗ ਦੇ ਮੁੱਖ ਇੰਚਾਰਜ ਡਾ. ਹਰਪਿੰਦਰ ਕÏਰ ਅਤੇ ਐਨਐਸਐਸਯੂਨਿਟ ਦੇ ਇੰਚਾਰਜ ਪ੍ਰੋਫੈਸਰ ਰਮਨਦੀਪ ਕੌਰ ਨੇ ਵਿਦਿਆਰਥੀਆਂ ਨੰੂ ਕਿਹਾ ਕਿ ਇਸ ਤਰ੍ਹਾਂ ਦੇ ਮੁਕਾਬਲੇ ਵਿਦਿਆਰਥੀਆਂ ਵਿੱਚ ਮੁਕਾਬਲੇ ਦੀ ਭਾਵਨਾ ਪੈਦਾ ਕਰਦੇ ਹਨ ਤਾਂ ਜੋ ਵਿਦਿਆਰਥੀਆਂ ਨੂੰ ਵੱਖ-ਵੱਖ ਖੇਤਰਾਂ ਬਾਰੇ ਜਾਗਰੂਕ ਕੀਤਾ ਜਾ ਸਕੇ¢ ਇਸ ਮੌਕੇ ਪੋ੍ਰ. ਹਰਦੀਪ ਕੌਰ, ਪ੍ਰੋ. ਮਨਦੀਪ ਕÏਰ , ਪ੍ਰੋ. ਅਮਨਦੀਪ ਕÏਰ, ਪ੍ਰੋ. ਰਾਜਵੀਰ ਕÏਰ ਅਤੇ ਪ੍ਰੋ. ਸੰਦੀਪ ਕੌਰ ਹਾਜ਼ਰ ਸਨ¢