21-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-09-2025

ਗ੍ਰੇਟ ਡਿਸਕਵਰੀਅਨ ਨਿਸ਼ਾਨੇਬਾਜ਼ ਜਸਕੀਰਤ ਸਿੰਘ ਸਿੱਧੂ ਨੇ ਮੁੜ ਇਤਿਹਾਸ ਰਚਿਆ

ਅਜੀਤ ਡੈਸਕ 22-09-2025
ਲਹਿਰਾ ਮੁਹੱਬਤ, 21 ਸਤੰਬਰ (ਸੁਖਪਾਲ ਸਿੰਘ ਸੁੱਖੀ)- ਸਰਾਫ ਐਜੂਬੀਕਨ ਗਲੋਬਲ ਡਿਸਕਵਰੀ ਸਕੂਲ ਲਹਿਰਾ ਧੂਰਕੋਟ ਦੇ ਸੱਤਵੀਂ ਜਮਾਤ ਦੇ ਵਿਦਿਆਰਥੀ ਜਸਕੀਰਤ ਸਿੰਘ ਸਿੱਧੂ ਨੇ ਏਅਰ ਪਿਸਟਲ ਸ਼ੂਟਿੰਗ ਮੁਕਾਬਲਿਆਂ ਵਿਚ ਸ਼ਾਨਦਾਰ ਪ੍ਰਦਰਸ਼ਨ ਕੀਤਾ | ਉਸ ਨੇ ਏਸ਼ੀਆ ਬੁੱਕ ਆਫ਼ ਰਿਕਾਰਡਜ਼ ਅਤੇ ਇੰਡੀਆ ਬੁੱਕ ਆਫ਼ ਰਿਕਾਰਡਜ਼ 2025 ਵਿੱਚ ਆਪਣਾ ਨਾਮ ਦਰਜ਼ ਕਰਵਾ ਕੇ ਇੱਕ ਨਵਾਂ ਰਿਕਾਰਡ ਕਾਇਮ ਕੀਤਾ ਹੈ | ਜਸਕੀਰਤ ਸਿੰਘ ਸਿੱਧੂ ਨੇ 5 ਮਿੰਟਾਂ ਵਿਚ 50 ਰਾਊਾਡ ਗੋਲੀਬਾਰੀ ਕਰਕੇ ਏਸ਼ੀਆ ਬੁੱਕ ਆਫ਼ ਰਿਕਾਰਡਜ਼ ਅਤੇ 5 ਮਿੰਟਾਂ ਵਿਚ ਸਭ ਤੋਂ ਵੱਧ ਏਅਰ ਪਿਸਟਲ ਸ਼ਾਟ ਮਾਰ ਕੇ ਇੰਡੀਆ ਬੁੱਕ ਆਫ਼ ਰਿਕਾਰਡਜ਼ 2025 ਵਿੱਚ ਪ੍ਰਵੇਸ਼ ਕੀਤਾ | ਇਨ੍ਹਾਂ ਵਿਸ਼ੇਸ਼ ਪ੍ਰਾਪਤੀਆਂ ਲਈ ਜਸਕੀਰਤ ਸਿੰਘ ਸਿੱਧੂ ਨੂੰ ਸੋਨੇ ਦਾ ਤਗਮਾ ਅਤੇ ਸਰਟੀਫਿਕੇਟ ਨਾਲ ਸਨਮਾਨਿਤ ਕੀਤਾ | ਸਕੂਲ ਦੇ ਚੇਅਰਮੈਨ ਇੰਜ. ਕਮਲੇਸ਼ ਸਰਾਫ਼ ਨੇ ਜਸਕੀਰਤ ਸਿੰਘ ਸਿੱਧੂ ਤੇ ਉਨ੍ਹਾਂ ਦੇ ਪਿਤਾ ਮਨਜਿੰਦਰ ਸਿੰਘ ਸਿੱਧੂ, ਮਾਤਾ ਸਿਮਰਨਜੀਤ ਕੌਰ ਸਿੱਧੂ ਨੂੰ ਵਧਾਈ ਦਿੱਤੀ | ਉਨ੍ਹਾਂ ਕਿਹਾ ਕਿ ਬੱਚੇ ਦੀ ਇਹ ਸਫਲਤਾ ਨਾ ਸਿਰਫ਼ ਉਨ੍ਹਾਂ ਦੀ ਮਿਹਨਤ ਅਤੇ ਲਗਨ ਦਾ ਨਤੀਜਾ ਹੈ, ਸਗੋਂ ਇਹ ਵੀ ਦਰਸਾਉਂਦੀ ਹੈ ਕਿ ਜੇ ਸਹੀ ਮਾਰਗਦਰਸ਼ਨ ਅਤੇ ਮੌਕਾ ਦਿੱਤਾ ਜਾਵੇ, ਤਾਂ ਸਾਡੇ ਵਿਦਿਆਰਥੀ ਕਿਸੇ ਵੀ ਖੇਤਰ ਵਿਚ ਉਤਮਤਾ ਪ੍ਰਾਪਤ ਕਰ ਸਕਦੇ ਹਨ |
ਪਿਛਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ ਵਲੋਂ ਬਲਜਿੰਦਰ ਸਿੰਘ ਜੱਸੀ ਜ਼ਿਲ੍ਹਾ ਬਠਿੰਡਾ ਦੇ ਜਨਰਲ ਸਕੱਤਰ ਨਿਯੁਕਤ ਅਗਲੀ ਖ਼ਬਰ 'ਡੀ.ਏ.ਵੀ. ਬਠਿੰਡਾ ਕਬੱਡੀ ਲੀਗ' ਦਾ ਦੂਸਰਾ ਸੀਜ਼ਨ ਸ਼ਾਨੋ ਸ਼ੌਕਤ ਨਾਲ ਸੰਪੰਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।