21-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-09-2025

ਸ਼੍ਰੋਮਣੀ ਅਕਾਲੀ ਦਲ ਵਲੋਂ ਬਲਜਿੰਦਰ ਸਿੰਘ ਜੱਸੀ ਜ਼ਿਲ੍ਹਾ ਬਠਿੰਡਾ ਦੇ ਜਨਰਲ ਸਕੱਤਰ ਨਿਯੁਕਤ

ਅਜੀਤ ਡੈਸਕ 22-09-2025
ਸੰਗਤ ਮੰਡੀ, 21 ਸਤੰਬਰ (ਸੁਖਤੇਜ ਧਾਲੀਵਾਲ)- ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਟਕਸਾਲੀ ਅਤੇ ਵਫ਼ਾਦਾਰ ਸਿਪਾਹੀ ਬਲਜਿੰਦਰ ਸਿੰਘ ਜੱਸੀ ਨੂੰ ਪਾਰਟੀ ਵਲੋਂ ਵੱਡਾ ਸਨਮਾਨ ਦਿੰਦੇ ਹੋਏ ਜ਼ਿਲ੍ਹਾ ਬਠਿੰਡਾ ਦਾ ਜਨਰਲ ਸਕੱਤਰ ਨਿਯੁਕਤ ਕੀਤਾ ਗਿਆ ਹੈ¢ ਇਸ ਨਿਯੁਕਤੀ 'ਤੇ ਬਠਿੰਡਾ ਦਿਹਾਤੀ ਦੇ ਅਕਾਲੀ ਵਰਕਰਾਂ ਚ ਖ਼ੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ¢ ਇਸ ਮÏਕੇ ਬਠਿੰਡਾ ਦਿਹਾਤੀ ਸਰਕਲ ਸੰਗਤ ਦੇ ਪ੍ਰਧਾਨ ਠੇਕੇਦਾਰ ਮੈਂਬਰ ਸਿੰਘ ਮਛਾਣਾ, ਖੇਤਾ ਸਿੰਘ ਬੰਬੀਹਾ, ਜਥੇਦਾਰ ਜਗਸੀਰ ਸਿੰਘ ਬੱਲੂਆਣਾ, ਫਤਿਹ ਸਿੰਘ ਬਾਂਡੀ, ਜਥੇਦਾਰ ਰੇਸ਼ਮ ਸਿੰਘ ਸਿੱਧੂ, ਸੁਖਦੀਪ ਸਿੰਘ ਦੀਪਾ ਘੁੱਦਾ, ਵਾਈਸ ਪ੍ਰਧਾਨ ਰਛਪਾਲ ਸਿੰਘ ਮਾਨ, ਸੀਨੀਅਰ ਅਕਾਲੀ ਆਗੂ ਜਗਤਰਨ ਸਿੰਘ ਗਰੇਵਾਲ, ਜਗਸੀਰ ਸਿੰਘ ਪਥਰਾਲਾ, ਸਰਪੰਚ ਗੁਰਜੀਤ ਸਿੰਘ, ਬਲਕਰਨ ਸਿੰਘ ਕੋਟਗੁਰੂ, ਸਾਬਕਾ ਸਰਪੰਚ ਦੀਪਇੰਦਰ ਸਿੰਘ, ਨਾਜ਼ਮ ਸਿੰਘ ਢਿੱਲੋਂ, ਜਸਵਿੰਦਰ ਸਿੰਘ ਘੁੱਦਾ, ਹਰਜੀਤ ਸਿੰਘ ਕਾਲਝਰਾਣੀ, ਸੰਦੀਪ ਸਿੰਘ ਚੱਕ, ਰਣਜੋਧ ਸਿੰਘ ਘੁੱਦਾ, ਛਿੰਦਰ ਸਿੰਘ ਨੰਬਰਦਾਰ ਜੱਸੀ, ਗੁਰਵਿੰਦਰ ਸਿੰਘ ਮੁਹਾਲਾਂ ਆਦਿ ਅਕਾਲੀ ਆਗੂਆਂ ਨੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ, ਸਾਬਕਾ ਕੇਂਦਰੀ ਮੰਤਰੀ ਬੀਬਾ ਹਰਸਿਮਰਤ ਕÏਰ ਬਾਦਲ, ਬਠਿੰਡਾ ਦਿਹਾਤੀ ਦੇ ਇੰਚਾਰਜ ਗੁਰਚਰਨ ਸਿੰਘ, ਬਠਿੰਡਾ ਸ਼ਹਿਰੀ ਦੇ ਪ੍ਰਧਾਨ ਸੁਸ਼ੀਲ ਕੁਮਾਰ ਗੋਲਡੀ, ਬਠਿੰਡਾ ਦਿਹਾਤੀ ਦੇ ਪ੍ਰਧਾਨ ਜਗਸੀਰ ਸਿੰਘ ਕਲਿਆਣ, ਸੀਨੀਅਰ ਅਕਾਲੀ ਆਗੂ ਇਕਬਾਲ ਸਿੰਘ ਬਬਲੀ ਢਿੱਲੋਂ ਦਾ ਧੰਨਵਾਦ ਕਰਦਿਆਂ ਬਲਜਿੰਦਰ ਸਿੰਘ ਜੱਸੀ ਨੂੰ ਵਧਾਈ ਦਿੱਤੀ ਹੈ¢ ਇਸ ਮÏਕੇ 'ਤੇ ਨਵ ਨਿਯੁਕਤ ਜ਼ਿਲ੍ਹਾ ਜਨਰਲ ਸਕੱਤਰ ਬਲਜਿੰਦਰ ਸਿੰਘ ਜੱਸੀ ਨੇ ਕਿਹਾ ਕਿ ਪਾਰਟੀ ਨੇ ਜੋ ਵਿਸ਼ਵਾਸ ਉਨ੍ਹਾਂ 'ਤੇ ਪ੍ਰਗਟਾਇਆ ਹੈ ਉਹ ਉਸ 'ਤੇ ਖਰਾ ਉਤਰਨ ਲਈ ਦਿਨ ਰਾਤ ਇੱਕ ਕਰ ਦੇਣਗੇ¢ਉਹ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਦੂਰ ਅੰਦੇਸ਼ੀ ਅਤੇ ਮਿਹਨਤ ਦੇ ਕਾਇਲ ਹਨ ਜਿਨ੍ਹਾਂ ਨੇ ਹਮੇਸ਼ਾ ਪਾਰਟੀ ਦੇ ਟਕਸਾਲੀ ਅਤੇ ਮਿਹਨਤੀ ਵਰਕਰਾਂ ਨੂੰ ਬਣਦਾ ਮਾਣ ਸਤਿਕਾਰ ਦਿੱਤਾ ਹੈ¢ ਉਨ੍ਹਾਂ ਕਿਹਾ ਕਿ ਏਨਾਂ ਵੱਡਾ ਮਾਣ ਸਤਿਕਾਰ ਦੇਣ ਲਈ ਪਾਰਟੀ ਪ੍ਰਧਾਨ ਦਾ ਵਿਸ਼ੇਸ਼ ਤੌਰ 'ਤੇ ਧੰਨਵਾਦੀ ਹਾਂ ਜਿਨ੍ਹਾਂ ਨੇ ਉਨ੍ਹਾਂ ਨੂੰ ਇਸ ਵੱਡੀ ਜ਼ਿੰਮੇਵਾਰੀ ਦੇ ਯੋਗ ਸਮਝਿਆ¢ ਉਨ੍ਹਾਂ ਸਮੁੱਚੀ ਪਾਰਟੀ ਲੀਡਰਸ਼ਿਪ ਨੂੰ ਭਰੋਸਾ ਦਿਵਾਉਂਦੇ ਹੋਏ ਕਿਹਾ ਕਿ ਪਾਰਟੀ ਦੀ ਵਿਚਾਰਧਾਰਾ ਤੇ ਨੀਤੀਆਂ ਨੂੰ ਘਰ ਘਰ ਪਹੁੰਚਾਉਣ ਲਈ ਕੋਈ ਕਸਰ ਬਾਕੀ ਨਹੀਂ ਛੱਡਾਂਗੇ¢ ਅਤੇ ਸਾਡਾ ਮੁੱਖ ਟੀਚਾ ਪੰਜਾਬ ਦੇ ਲੋਕਾਂ ਦੇ ਹੱਕਾਂ ਲਈ ਆਵਾਜ਼ ਬੁਲੰਦ ਕਰਨਾ ਤੇ ਮੌਜੂਦਾ ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆਂ ਦਾ ਡੱਟ ਕੇ ਵਿਰੋਧ ਕਰਨਾ ਹੈ¢ ਉਨ੍ਹਾਂ ਕਿਹਾ ਕਿ ਪਾਰਟੀ ਵਲੋਂ ਸੌਂਪੀ ਇਸ ਜ਼ਿੰਮੇਵਾਰੀ ਨੂੰ ਉਹ ਪੂਰੀ ਤਨਦੇਹੀ ਇਮਾਨਦਾਰੀ ਅਤੇ ਲਗਨ ਨਾਲ ਨਿਭਾਉਣਗੇ¢
ਪਿਛਲੀ ਖ਼ਬਰ ਵਿਵੇਕ ਚੈਰੀਟੇਬਲ ਅੱਖਾਂ ਦਾ ਹਸਪਤਾਲ ਲੋਕਾਂ ਲਈ ਚਾਨਣ ਮੁਨਾਰਾ-ਸੰਤ ਸੀਚੇਵਾਲ ਅਗਲੀ ਖ਼ਬਰ ਗ੍ਰੇਟ ਡਿਸਕਵਰੀਅਨ ਨਿਸ਼ਾਨੇਬਾਜ਼ ਜਸਕੀਰਤ ਸਿੰਘ ਸਿੱਧੂ ਨੇ ਮੁੜ ਇਤਿਹਾਸ ਰਚਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।