21-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-09-2025

ਪਾਲਤੂ ਕੱੁਤੇ ਵਲੋਂ ਔਰਤ ਨੂੰ ਵੱਢਣ ਦੇ ਮਾਮਲੇ 'ਚ ਮੁਕੱਦਮਾ ਦਰਜ

ਅਜੀਤ ਡੈਸਕ 22-09-2025
ਬਠਿੰਡਾ, 21 ਸਤੰਬਰ (ਪੱਤਰ ਪ੍ਰੇਰਕ)-ਭਾਈਕਾ ਮੁਹੱਲਾ 'ਚ ਇਕ ਔਰਤ ਨੂੰ ਪਾਲਤੂ ਕੁੱਤੇ ਵਲੋਂ ਵੱਢਣ ਨੂੰ ਲੈ ਕੇ ਕਾਣਾ ਕੋਤਵਾਲੀ ਪੁਲਿਸ ਨੇ ਕੁੱਤੇ ਦੀ ਮਾਲਕਣ ਇਕ ਔਰਤ ਖ਼ਿਲਾਫ਼ ਮੁਕੱਦਮਾ ਦਰਜ ਕੀਤਾ ਗਿਆ ਹੈ ਜਿਸ ਦੀ ਗਿ੍ਫ਼ਤਾਰੀ ਅਜੇ ਬਾਕੀ ਹੈ | ਥਾਣਾ ਕੋਤਵਾਲੀ ਪੁਲਿਸ ਨੂੰ ਸ਼ਿਕਾਇਤ ਦਰਜ ਕਰਵਾਉਂਦੇ ਹੋਏ ਬਬੀਤਾ ਰਾਣੀ ਵਾਸੀ ਭਾਈਕਾ ਮੁਹੱਲਾ ਨੇ ਦੱਸਿਆ ਕਿ ਬਠਿੰਡਾ ਦੇ ਭਾਈਕਾ ਮੁਹੱਲਾ ਦੀ ਰਹਿਣ ਵਾਲੀ ਨੀਰੂ ਬਾਲਾ ਦੇ ਕੁੱਤੇ ਨੇ ਉਸ ਦੀ ਲੱਤ 'ਤੇ ਵੱਢ ਕੇ ਜ਼ਖ਼ਮੀ ਕਰ ਦਿੱਤਾ ਹੈ | ਇਸ ਮਾਮਲੇ ਵਿਚ ਪੁਲਿਸ ਨੇ ਨੀਰੂ ਬਾਲਾ ਖ਼ਿਲਾਫ਼ ਮੁਕੱਦਮਾ ਦਰਜ ਕਰਦੇ ਹੋਏ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਜਿਸ ਦੀ ਗਿ੍ਫ਼ਤਾਰੀ ਅਜੇ ਬਾਕੀ ਹੈ |
ਪਿਛਲੀ ਖ਼ਬਰ ਲਾਇਨਜ਼ ਕਲੱਬ ਮੇਨ ਵਲੋਂ ਅੱਖਾਂ ਦਾ ਮੁਫ਼ਤ ਜਾਂਚ ਕੈਂਪ ਲਗਾਇਆ 475 ਵਿਦਿਆਰਥੀਆਂ ਦੀਆਂ ਅੱਖਾਂ ਦੀ ਕੀਤੀ ਜਾਂਚ ਅਗਲੀ ਖ਼ਬਰ ਵਿਵੇਕ ਚੈਰੀਟੇਬਲ ਅੱਖਾਂ ਦਾ ਹਸਪਤਾਲ ਲੋਕਾਂ ਲਈ ਚਾਨਣ ਮੁਨਾਰਾ-ਸੰਤ ਸੀਚੇਵਾਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।