21-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-09-2025

ਲਾਇਨਜ਼ ਕਲੱਬ ਮੇਨ ਵਲੋਂ ਅੱਖਾਂ ਦਾ ਮੁਫ਼ਤ ਜਾਂਚ ਕੈਂਪ ਲਗਾਇਆ 475 ਵਿਦਿਆਰਥੀਆਂ ਦੀਆਂ ਅੱਖਾਂ ਦੀ ਕੀਤੀ ਜਾਂਚ

ਅਜੀਤ ਡੈਸਕ 22-09-2025
ਗੋਨਿਆਣਾ, 21 ਸਤੰਬਰ (ਲਛਮਣ ਦਾਸ ਗਰਗ)-ਸਥਾਨਕ ਲਾਇਨਜ਼ ਕਲੱਬ ਮੇਨ ਵਲੋਂ ਅੱਜ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਗੋਨਿਆਣਾ ਮੰਡੀ ਵਿਖੇ ਅੱਖਾਂ ਦਾ ਮੁਫ਼ਤ ਜਾਂਚ ਕੈਂਪ ਲਗਾਇਆ ਗਿਆ | ਕੈਂਪ ਵਿਚ 475 ਦੇ ਕਰੀਬ ਵਿਦਿਆਰਥੀਆਂ ਦੀਆਂ ਅੱਖਾਂ ਦੀ ਜਾਂਚ ਕੀਤੀ ਅਤੇ ਜ਼ਰੂਰਤਮੰਦ ਵਿਦਿਆਰਥੀਆਂ ਨੂੰ ਕਲੱਬ ਵਲੋਂ ਐਨਕਾਂ ਵੀ ਉਪਲੱਬਧ ਕਰਵਾਈਆਂ ਜਾਣਗੀਆਂ | ਇਸ ਮੌਕੇ ਲਾਇਨਜ਼ ਹਸਪਤਾਲ ਜੈਤੋ ਦੀ ਆਈ ਹੋਈ ਟੀਮ ਨੇ 36 ਵਿਦਿਆਰਥੀਆਂ ਦੀ ਨਜ਼ਰ ਕਮਜ਼ੋਰ ਹੋਣ ਕਾਰਨ ਐਨਕਾਂ ਲਗਵਾਉਣ ਲਈ ਲੋੜਵੰਦ ਪਾਏ ਗਏ | ਅੱਜ ਦੇ ਕੈਂਪ ਵਿਚ ਪਹੁੰਚੇ ਮੁੱਖ ਮਹਿਮਾਨ ਗੋਰਾ ਲਾਲ ਗਰਗ ਸਮਾਜ ਸੇਵੀ ਨੇ ਕਿਹਾ ਕਿ ਲਾਇਨਜ਼ ਕਲੱਬ ਗੋਨਿਆਣਾ ਮੇਨ ਵਲੋਂ ਜੋ ਸਮਾਜ ਭਲਾਈ ਦੇ ਲਈ ਵੱਖ ਵੱਖ ਕੈਂਪ ਲਗਾਏ ਜਾਂਦੇ ਹਨ | ਪ੍ਰੋਜੈਕਟ ਚੇਅਰਮੈਨ ਰਜਨੀਸ਼ ਕੁਮਾਰ ਰਾਜੂ ਨੇ ਕਿਹਾ ਕਿ ਇਹ ਕੈਂਪ ਵਿਦਿਆਰਥੀਆਂ ਲਈ ਬਹੁਤ ਲਾਭਕਾਰੀ ਸਿੱਧ ਹੋਵੇਗਾ | ਇਸ ਮੌਕੇ ਕਲੱਬ ਪ੍ਰਧਾਨ ਨਰੇਸ਼ ਕੁਮਾਰ, ਸੈਕਟਰੀ ਸੁਖਪਾਲ ਬੁੱਟਰ, ਹਰਦੀਪ ਸਿੰਘ ਗੋਨੀ ਸਰਾਂ ਅਤੇ ਸਕੂਲ ਪਿ੍ੰਸੀਪਲ ਅਤੇ ਸਮੂਹ ਸਟਾਫ਼ ਮੌਜੂਦ ਸੀ |
ਪਿਛਲੀ ਖ਼ਬਰ ਗੁਰਪ੍ਰੀਤ ਮਲੂਕਾ ਵਲੋਂ ਜ਼ਿਲ੍ਹਾ ਜਥੇਬੰਦੀ ਦਾ ਵਿਸਥਾਰ ਅਗਲੀ ਖ਼ਬਰ ਪਾਲਤੂ ਕੱੁਤੇ ਵਲੋਂ ਔਰਤ ਨੂੰ ਵੱਢਣ ਦੇ ਮਾਮਲੇ 'ਚ ਮੁਕੱਦਮਾ ਦਰਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।