21-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-09-2025

ਤਨਖ਼ਾਹ ਨਾ ਮਿਲਣ ਕਰਕੇ ਆਦਰਸ਼ ਸਕੂਲ ਦੇ ਮੁਲਾਜ਼ਮ ਫਾਕੇ ਕੱਟਣ ਲਈ ਮਜਬੂਰ

ਅਜੀਤ ਡੈਸਕ 22-09-2025
ਮਾਨਸਾ, 21 ਸਤੰਬਰ (ਸੱਭਿ.ਪ੍ਰਤੀ)- ਪਬਲਿਕ ਪ੍ਰਾਈਵੇਟ ਪਾਰਟਨਰਸ਼ਿਪ ਯੋਜਨਾ ਤਹਿਤ ਸੂਬੇ ਅੰਦਰ ਖੁੱਲ•ੇ ਆਦਰਸ਼ ਸਕੂਲਾਂ ਦੇ ਕਰਮਚਾਰੀਆਂ ਨੂੰ ਅਗਸਤ ਮਹੀਨੇ ਦੀ ਤਨਖ਼ਾਹ ਨਾ ਮਿਲਣ ਕਰਕੇ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਜਦਕਿ ਸਤੰਬਰ ਮਹੀਨਾ ਵੀ ਪੂਰਾ ਹੋਣ ਵਾਲਾ ਹੈ | ਆਦਰਸ਼ ਸਕੂਲ ਮੁਲਾਜ਼ਮ ਯੂਨੀਅਨ ਦੇ ਸੂਬਾ ਪ੍ਰਧਾਨ ਮੱਖਣ ਸਿੰਘ ਬੀਰ ਅਤੇ ਸੂਬਾਈ ਆਗੂ ਸੁਰਿੰਦਰਪਾਲ ਕੌਰ ਨੇ ਦੋਸ਼ ਲਗਾਇਆ ਕਿ ਸਿੱਖਿਆ ਵਿਕਾਸ ਬੋਰਡ ਪੰਜਾਬ ਵਲੋਂ ਸਕੂਲ ਮੁਲਾਜ਼ਮਾਂ ਨੂੰ ਕਦੇ ਵੀ ਸਮੇਂ ਸਿਰ ਤਨਖ਼ਾਹ ਨਹੀਂ ਦਿੱਤੀ ਗਈ | ਉਨ•ਾਂ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਤਨਖ਼ਾਹਾਂ ਜਲਦ ਜਾਰੀ ਕੀਤੀਆਂ ਜਾਣ | ਉਨ•ਾਂ ਚਿਤਾਵਨੀ ਦਿੱਤੀ ਜੇਕਰ ਮਸਲਾ ਜਲਦ ਹੱਲ ਨਾ ਹੋਇਆ ਤਾਂ ਤਿੱਖਾ ਸੰਘਰਸ਼ ਵਿੱਢਿਆ ਜਾਵੇਗਾ |
ਪਿਛਲੀ ਖ਼ਬਰ ਕਲੇਰ ਸਕੂਲ ਦੇ ਵਿਦਿਆਰਥੀ ਦੀ ਪੰਜਾਬ ਕ੍ਰਿਕਟ ਐਸੋਸੀਏਸ਼ਨ ਵਿਚ ਅੰਡਰ-19 ਅਭਿਆਸ ਮੈਚਾਂ ਲਈ ਚੋਣ ਅਗਲੀ ਖ਼ਬਰ ਗੁਰਪ੍ਰੀਤ ਮਲੂਕਾ ਵਲੋਂ ਜ਼ਿਲ੍ਹਾ ਜਥੇਬੰਦੀ ਦਾ ਵਿਸਥਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।