21-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-09-2025

ਸੰਤ ਮਹੇਸ਼ ਮੁਨੀ ਬੋਰੇ ਵਾਲਿਆਂ ਦੀ ਬਰਸੀ 'ਤੇ ਖੂਨਦਾਨ ਕੈਂਪ ਲਗਾਇਆ

ਅਜੀਤ ਡੈਸਕ 22-09-2025
ਭਗਤਾ ਭਾਈਕਾ, 21 ਸਤੰਬਰ (ਸੁਖਪਾਲ ਸਿੰਘ ਸੋਨੀ)- ਸੰਤ ਮਹੇਸ ਮੁਨੀ ਬੋਰੇ ਵਾਲਿਆਂ ਦੀ ਬਰਸੀ ਮੌਕੇ ਸਥਾਨਕ ਗਊਸ਼ਾਲਾ ਵਿਖੇ ਗੁਰੂ ਨਾਨਕ ਦੇਵ ਚੈਰੀਟੇਬਲ ਹਸਪਤਾਲ ਵਲੋਂ ਅੱਜ ਖ਼ੂਨਦਾਨ ਕੈਂਪ ਲਗਾਇਆ ਗਿਆ¢ ਕੈਂਪ ਦੌਰਾਨ ਫ਼ਿਰੋਜ਼ਪੁਰ ਤੋਂ ਐਸ.ਐਸ.ਪੀ. ਭੁਪਿੰਦਰ ਸਿੰਘ ਸਿੱਧੂ ਵਲੋਂ ਬਤੌਰ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ¢ਭਗਤਾ ਭਾਈਕਾ ਦੇ ਜੰਮਪਲ ਐਸ.ਐਸ.ਪੀ. ਭੁਪਿੰਦਰ ਸਿੰਘ ਸਿੱਧੂ ਨੇ ਬਲੱਡ ਕੈਂਪ ਦੀ ਸਰਾਹਨਾਂ ਕਰਦਿਆਂ ਕਿਹਾ ਕਿ ਖ਼ੂਨਦਾਨ ਇਕ ਮਹਾਨਦਾਨ ਹੈ, ਜੋ ਲੋੜਵੰਦਾਂ ਦੀ ਜ਼ਿੰਦਗੀ ਬਚਾਉਣ ਲਈ ਸਭ ਤੋਂ ਵੱਡੀ ਸੇਵਾ ਹੈ¢ ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਹਰ ਕਿਸੇ ਨੂੰ ਡਾਕਟਰੀ ਸਲਾਹ ਅਨੁਸਾਰ ਸਮੇਂ-ਸਮੇਂ 'ਤੇ ਖੂਨ ਦਾਨ ਕਰਨਾ ਚਾਹੀਦਾ ਹੈ¢ ਡਾ. ਅਜੀਤ ਸਿੰਘ ਨੇ ਦੱਸਿਆ ਕਿ ਕੈਂਪ ਦੌਰਾਨ 60 ਡੋਨਰਾਂ ਨੇ ਖੂਨ ਦਾਨ ਕੀਤਾ¢ ਉਨ੍ਹਾਂ ਕਿਹਾ ਕਿ ਹਰ ਤਿੰਨ ਮਹੀਨੇ ਬਾਅਦ ਖੂਨ ਦਾਨ ਕਰਨਾ ਸਿਹਤ ਲਈ ਵੀ ਲਾਭਦਾਇਕ ਹੁੰਦਾ ਹੈ¢ ਗਊਸ਼ਾਲਾ ਕਮੇਟੀ ਵਲੋਂ ਐਸ.ਐਸ.ਪੀ. ਭੁਪਿੰਦਰ ਸਿੰਘ ਸਿੱਧੂ ਦਾ ਵਿਸ਼ੇਸ਼ ਮਾਣ ਸਨਮਾਨ ਕਰਦੇ ਹੋਏ ਧੰਨਵਾਦ ਕੀਤਾ ਗਿਆ¢ਇਸ ਮੌਕੇ ਜਗਮੋਹਨ ਲਾਲ ਗਰਗ ਐਮ.ਸੀ, ਗਗਨਦੀਪ ਗਰੇਵਾਲ, ਪਰਮਿੰਦਰ ਕੁਮਾਰ ਟੀਨਾ, ਪ੍ਰਧਾਨ ਬਲਜੀਤ ਸਿੰਘ, ਸੁਖਜਿੰਦਰ ਸਿੰਘ ਖ਼ਾਨਦਾਨ, ਕੁਲਦੀਪ ਸਿੰਘ, ਬੂਟਾ ਸਿੰਘ ਆੜ੍ਹਤੀਆ, ਜਰਨੈਲ ਸਿੰਘ ਮਸ਼ੀਨਾਂ ਵਾਲੇ, ਰਾਜਪਾਲ ਸਿੰਘ ਪਾਲੀ, ਸੁਖਦੇਵ ਸਿੰਘ ਸੁੱਖਾ, ਸਿਕੰਦਰ ਸਿੰਘ, ਕੁਲਦੀਪ ਸਿੰਘ ਦੀਪਾ, ਲਖਵਿੰਦਰ ਸਿੰਘ ਲੱਕੀ, ਹਰਜਿੰਦਰ ਸਿੰਘ ਬਾਬੇ ਕੇ, ਚਮਕੌਰ ਸਿੰਘ, ਹਰਦੇਵ ਸਿੰਘ ਗੋਗੀ ਬਰਾੜ, ਡਾ. ਬਲਜੀਤਾ ਸਿੰਘ ਸਮੇਤ ਕਈ ਪਤਵੰਤੇ ਸੱਜਣ ਹਾਜ਼ਰ ਸਨ¢
ਪਿਛਲੀ ਖ਼ਬਰ ਖ਼ਾਲਸਾ ਕਾਲਜ ਵਿਖੇ ਵਿਦਿਆਰਥੀਆਂ ਲਈ 'ਦੋ ਰੋਜ਼ਾ ਵਰਕਸ਼ਾਪ' ਲਗਾਈ ਅਗਲੀ ਖ਼ਬਰ ਗੁਰੂ ਕਾਸ਼ੀ ਪਬਲਿਕ ਸਕੂਲ ਭਗਤਾ 'ਚ ਭਲਕੇ ਵਿਸ਼ਵ ਪੰਜਾਬੀ ਦਿਵਸ ਮਨਾਇਆ ਜਾਵੇਗਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।