21-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-09-2025

ਗੱਠਾਂ ਵਾਲੇ ਡੰਪ ਨੂੰ ਅੱਗ ਲਗਾਉਣ ਦੇ ਦੋਸ਼ ਹੇਠ 9 ਵਿਅਕਤੀਆਂ 'ਤੇ ਮਾਮਲਾ ਦਰਜ

ਅਜੀਤ ਡੈਸਕ 22-09-2025
ਸੀਂਗੋ ਮੰਡੀ, 21 ਸਤੰਬਰ (ਪੱਤਰ ਪ੍ਰੇਰਕ): ਪਿੰਡ ਨਥੇਹਾ ਦੇ ਪੈਟਰੋਲ ਪੰਪ ਕੋਲ ਪਈਆਂ ਚੌਲਾਂ ਦੀ ਪਰਾਲੀ ਦੀਆਂ ਗੱਠਾਂ ਵਾਲੇ ਡੰਪ ਨੂੰ ਅੱਗ ਲਗਾਉਣ ਦੇ ਦੋਸ਼ ਹੇਠ 9 ਵਿਅਕਤੀਆਂ 'ਤੇ ਮਾਮਲਾ ਦਰਜ ਕੀਤਾ ਗਿਆ ਹੈ | ਦਰਜ ਮਾਮਲੇ ਅਨੁਸਾਰ 26 ਅਪ੍ਰੈਲ 2025 ਨੂੰ ਪਿੰਡ ਨਥੇਹਾ ਦੇ ਪੈਟਰੋਲ ਪੰਪ ਕੋਲ ਪਰਾਲੀ ਦੀਆਂ ਗੱਠਾਂ ਜੋ ਕਿ ਇੱਕ ਪ੍ਰਾਈਵੇਟ ਕੰਪਨੀ ਵਿਚ ਵਰਤੀਆਂ ਜਾਂਦੀਆਂ ਹਨ, ਡੰਪ ਕਰਕੇ ਰੱਖੀਆਂ ਸਨ ਤੇ ਉਸੇ ਪਰਾਲੀ ਦੀਆਂ ਗੱਠਾਂ ਨੂੰ 26 ਅਪ੍ਰੈਲ ਨੂੰ ਨਾਮਾਲੂਮ ਕਾਰਨਾਂ ਕਰਕੇ ਅੱਗ ਲੱਗ ਗਈ ਸੀ, ਜਿਸ ਕਾਰਨ ਬਹੁਤ ਵੱਡੇ ਪੱਧਰ 'ਤੇ ਅੱਗ ਦਾ ਫੈਲਾਅ ਹੋ ਗਿਆ ਸੀ | ਜਿਸ 'ਤੇ ਪਿੰਡ ਨਥੇਹਾ ਦੀ ਗ੍ਰਾਮ ਪੰਚਾਇਤ ਅਤੇ ਪਿੰਡ ਵਾਸੀਆਂ ਨੇ ਉਕਤ ਮਾਮਲੇ ਸੰਬੰਧੀ ਪੁਲਿਸ ਨੂੰ ਰਿਪੋਰਟ ਲਿਖਵਾਈ ਸੀ, ਜਿਸ 'ਤੇ ਪਿਛਲੇ ਦਿਨੀਂ ਜਾਂਚ ਪੜਤਾਲ ਕਰਕੇ ਥਾਣਾ ਤਲਵੰਡੀ ਸਾਬੋ ਦੇ ਜਾਂਚ ਅਧਿਕਾਰੀ ਗਮਦੂਰ ਸਿੰਘ ਨੇ ਦਵਿੰਦਰ ਸਿੰਘ, ਕੁਲਵਿੰਦਰ ਸਿੰਘ ਸਾਬਕਾ ਸਰਪੰਚ, ਬਲਜੀਤ ਸਿੰਘ ਪੁੱਤਰ ਗੁਰਦੀਪ ਸਿੰਘ, ਬਲਜੀਤ ਸਿੰਘ ਪੁੱਤਰ ਅਵਤਾਰ ਸਿੰਘ, ਅਮਨਦੀਪ ਸਿੰਘ ਪੁੱਤਰ ਅਮਰੀਕ ਸਿੰਘ, ਦਵਿੰਦਰ ਸਿੰਘ ਪੁੱਤਰ ਗੁਰਦੀਪ ਸਿੰਘ, ਸੁਖਦੇਵ ਸਿੰਘ ਪੁੱਤਰ ਜੋਗਿੰਦਰ ਸਿੰਘ, ਮਨੀਸ਼ ਕੁਮਾਰ ਪੁੱਤਰ ਜੀਵਨ ਕੁਮਾਰ, ਸੁਖਦੀਪ ਸਿੰਘ ਪੁੱਤਰ ਭੋਲਾ ਸਿੰਘ ਵਾਸੀ ਲਹਿਰੀ 'ਤੇ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਕਰ ਦਿੱਤੀ ਹੈ, ਪਰ ਅਜੇ ਤੱਕ ਉਕਤ ਦੋਸ਼ੀ ਪੁਲਿਸ ਦੀ ਗਿ੍ਫ਼ਤ ਤੋਂ ਬਾਹਰ ਹਨ |
ਪਿਛਲੀ ਖ਼ਬਰ ਅਗਰਵਾਲ ਸਭਾ ਵਲੋਂ ਬੁਢਲਾਡਾ ਵਿਖੇ ਰਾਜ ਪੱਧਰੀ 'ਪਰਿਵਾਰ ਮਿਲਣ ਸਮਾਰੋਹ' 28 ਨੂੰ ਅਗਲੀ ਖ਼ਬਰ ਪ੍ਰਧਾਨ ਮੰਤਰੀ ਦੇ ਜਨਮ ਦਿਨ 'ਤੇ ਸੇਵਾ ਪੰਦ੍ਹਰਵਾੜਾ ਤਹਿਤ ਲਗਾਏ ਬੂਟੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।