06-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-10-2025

ਸਰਕਾਰੀ ਰਜਿੰਦਰਾ ਕਾਲਜ ਦੇ ਗੈਸਟ ਫੈਕਲਟੀ ਸਹਾਇਕ ਪ੍ਰੋਫੈਸਰ ਪਿਛਲੇ ਦਸ ਮਹੀਨਿਆਂ ਤੋਂ ਤਨਖ਼ਾਹਾਂ ਨੂੰ ਤਰਸੇ

ਅਜੀਤ ਡੈਸਕ 18-10-2025
ਬਠਿੰਡਾ, 17 ਅਕਤੂਬਰ (ਸਿਵੀਆਂ)-ਸਰਕਾਰੀ ਰਜਿੰਦਰਾ ਕਾਲਜ ਬਠਿੰਡਾ ਦੇ ਗੈੱਸਟ ਫੈਕਲਟੀ ਸਹਾਇਕ ਪ੍ਰੋਫੈਸਰ ਪਿਛਲੇ ਦਸ ਮਹੀਨਿਆਂ ਤੋਂ ਤਨਖ਼ਾਹਾਂ ਨੂੰ ਤਰਸ ਰਹੇ ਹਨ, ਜਿਸ ਦੇ ਚੱਲਦਿਆਂ ਅੱਜ ਇਸ ਅਮਲੇ ਵਲੋਂ ਆਪਣੇ ਮੋਢਿਆਂ ਉੱਪਰ ਕਾਲੇ ਬਿੱਲੇ ਲਗਾ ਕੇ ਕਾਲਜ ਅੰਦਰ ਰੋਸ ਪ੍ਰਦਰਸ਼ਨ ਕੀਤਾ ਗਿਆ | ਇਸ ਮੌਕੇ ਪ੍ਰੋਫੈਸਰ ਸਰਬਜੀਤ ਸਿੰਘ ਅਤੇ ਪ੍ਰੋਫੈਸਰ ਰਾਜਪਾਲ ਕੌਰ ਨੇ ਕਿਹਾ ਕਿ ਸਹਾਇਕ ਪ੍ਰੋਫੈਸਰਾਂ ਨੂੰ ਪਿਛਲੇ 10 ਮਹੀਨਿਆਂ ਤੋਂ ਤਨਖ਼ਾਹਾਂ ਨਹੀਂ ਮਿਲੀਆਂ ਹਨ, ਜਿਸ ਨੂੰ ਲੈ ਕੇ ਉਹ ਪਿਛਲੇ ਕਾਫੀ ਸਮੇਂ ਤੋਂ ਸੰਘਰਸ਼ ਕਰਦੇ ਆ ਰਹੇ ਹਨ ਅਤੇ ਇਸ ਸੰਬੰਧੀ ਪੰਜਾਬ ਸਰਕਾਰ ਅਤੇ ਵਿਭਾਗ ਨਾਲ ਕਈ ਵਾਰ ਮੀਟਿੰਗਾਂ ਵੀ ਚੁੱਕੀਆਂ ਹਨ, ਪਰ ਸਰਕਾਰ ਵਲੋਂ ਲਗਾਤਾਰ ਲਾਰਾ ਲੱਪਾ ਲਗਾਇਆ ਜਾ ਰਿਹਾ | ਉਨ੍ਹਾਂ ਕਿਹਾ ਕਿ ਪਿਛਲੇ ਦਸ ਮਹੀਨਿਆਂ ਤੋਂ ਆਪਣੇ ਬੋਝੇ ਖਾਲੀ ਹੋਣ ਕਰਕੇ ਇਨ੍ਹਾਂ ਪ੍ਰੋਫੈਸਰਾਂ ਦੇ ਪਰਿਵਾਰਾਂ ਨੂੰ ਦੀਵਾਲੀ ਦਾ ਤਿਉਹਾਰ ਫਿੱਕਾ ਲੱਗ ਰਿਹਾ ਹੈ ਤੇ ਉਹ ਕਾਲੀ ਦੀਵਾਲੀ ਮਨਾਉਣ ਲਈ ਮਜਬੂਰ ਹਨ | ਤਨਖ਼ਾਹਾਂ ਨਾ ਮਿਲਣ ਕਰਕੇ ਉਨ੍ਹਾਂ ਦੇ ਘਰਾਂ ਦੇ ਚੁੱਲੇ੍ਹ ਲੰਬੇ ਸਮੇਂ ਤੋਂ ਠੰਡੇ ਹੋ ਚੁੱਕੇ ਹਨ, ਉਹ ਤੇ ਉਨ੍ਹਾਂ ਦੇ ਪਰਿਵਾਰ ਭਾਰੀ ਆਰਥਿਕ ਅਤੇ ਮਾਨਸਿਕ ਪੇ੍ਰਸ਼ਾਨੀ ਵਿਚੋਂ ਲੰਘ ਰਹੇ ਹਨ ਅਤੇ ਉਨ੍ਹਾਂ ਦੀ ਹਾਲਤ ਤਰਸਯੋਗ ਬਣ ਚੁੱਕੀ ਹੈ | ਉਨ੍ਹਾਂ ਕਿਹਾ ਕਿ ਆਪਣੀ ਜ਼ਿੰਦਗੀ ਦੇ ਸੁਨਹਿਰੀ ਸਮੇਂ ਦੇ 15 ਤੋਂ 20 ਸਾਲ ਪੰਜਾਬ ਦੇ ਕਾਲਜਾਂ ਨੂੰ ਦੇਣ ਤੋਂ ਬਾਅਦ ਸਹਾਇਕ ਪ੍ਰੋਫੈਸਰਾਂ ਦੀ ਹਾਲਤ ਬਹੁਤ ਹੀ ਬੁਰੀ ਕਰ ਦਿੱਤੀ ਗਈ ਹੈ, ਪਰ ਸਰਕਾਰ ਉਨ੍ਹਾਂ ਦੀ ਕੋਈ ਸੁਣਵਾਈ ਨਹੀਂ ਕਰ ਰਹੀ ਹੈ | ਉਨ੍ਹਾਂ ਚੇਤਾਵਨੀ ਦਿੰਦੇ ਹੋਏ ਕਿਹਾ ਕਿ ਜੇਕਰ ਦੀਵਾਲੀ ਦੇ ਤਿਉਹਾਰ ਤੋਂ ਪਹਿਲਾਂ ਪਹਿਲਾਂ ਉਨ੍ਹਾਂ ਦੀਆਂ ਤਨਖ਼ਾਹਾਂ ਜਾਰੀ ਨਾ ਕੀਤੀਆਂ ਗਈਆਂ ਤਾਂ ਸੰਘਰਸ਼ ਨੂੰ ਹੋਰ ਤਿੱਖਾ ਕਰਨਗੇ | ਇਸ ਮੌਕੇ ਸਹਾਇਕ ਪ੍ਰੋਫੈਸਰਾਂ ਵਲੋਂ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਵੀ ਕੀਤੀ ਗਈ |
ਪਿਛਲੀ ਖ਼ਬਰ ਸਰਕਾਰੀ ਜ਼ਮੀਨਾਂ ਵੇਚਣ ਕਾਰਨ ਥਰਮਲ ਪਲਾਂਟ ਲਹਿਰਾ ਮੁਹੱਬਤ ਦੇ ਮੁੱਖ ਗੇਟ ਅੱਗੇ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਅਗਲੀ ਖ਼ਬਰ ਵਿਧਾਇਕ ਰਣਬੀਰ ਭੁੱਲਰ ਨੇ ਹੜ੍ਹ ਪ੍ਰਭਾਵਿਤ ਪਰਿਵਾਰਾਂ ਨੂੰ 36.94 ਲੱਖ ਰੁਪਏ ਮੁਆਵਜ਼ਾ ਰਾਸ਼ੀ ਦੇ ਪ੍ਰਵਾਨਗੀ ਪੱਤਰ ਸੌਂ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।