06-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-10-2025

ਮਾਤਾ ਸੁੰਦਰੀ ਗਰਲਜ਼ ਕਾਲਜ ਦੀਆਂ ਵਿਦਿਆਰਥਣਾਂ ਨੇ ਅੰਤਰ ਕਾਲਜ ਕੁਸ਼ਤੀ ਮੁਕਾਬਲੇ 'ਚ ਮਾਰੀਆਂ ਮੱਲਾਂ

ਅਜੀਤ ਡੈਸਕ 18-10-2025
ਬਠਿੰਡਾ, 17 ਅਕਤੂਬਰ (ਅੰਮਿ੍ਤਪਾਲ ਸਿੰਘ ਵਲ੍ਹਾਣ)-ਪੰਜਾਬੀ ਯੂਨੀਵਰਸਿਟੀ ਪਟਿਆਲਾ ਵਲੋਂ ਆਯੋਜਿਤ ਅੰਤਰ ਕਾਲਜ ਕੁਸ਼ਤੀ ਮੁਕਾਬਲਿਆਂ ਵਿਚ ਮਾਤਾ ਸੁੰਦਰੀ ਗਰਲਜ਼ ਕਾਲਜ ਦੀਆਂ ਵਿਦਿਆਰਥਣਾਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਕਈ ਮੈਡਲ ਆਪਣੇ ਨਾਮ ਕੀਤੇ ਹਨ¢ ਇਹ ਮੁਕਾਬਲੇ ਸਰਕਾਰੀ ਬਰਜਿੰਦਰਾ ਕਾਲਜ ਫ਼ਰੀਦਕੋਟ ਵਿਖੇ ਹੋਏ | ਕਾਲਜ ਦੇ ਚੇਅਰਮੈਨ ਕੁਲਵੰਤ ਸਿੰਘ ਸਿੱਧੂ ਅਤੇ ਐਮ.ਡੀ. ਗੁਰਬਿੰਦਰ ਸਿੰਘ ਬੱਲੀ ਨੇ ਵਿਦਿਆਰਥਣਾਂ ਨੂੰ ਮੁਬਾਰਕਬਾਦ ਦਿੰਦਿਆਂ ਕਿਹਾ ਕਿ“ ਮਾਤਾ ਸੁੰਦਰੀ ਗਰਲਜ਼ ਕਾਲਜ ਹਮੇਸ਼ਾ ਹੀ ਵਿਦਿਆਰਥਣਾਂ ਨੂੰ ਪੜ੍ਹਾਈ ਦੇ ਨਾਲ-ਨਾਲ ਖੇਡਾਂ ਵਿਚ ਵੀ ਅੱਗੇ ਵਧਣ ਲਈ ਪ੍ਰੇਰਿਤ ਕਰਦਾ ਹੈ¢ ਕੁਸ਼ਤੀ ਵਰਗੀਆਂ ਖੇਡਾਂ ਵਿਚ ਲੜਕੀਆਂ ਦਾ ਉੱਚਾ ਪ੍ਰਦਰਸ਼ਨ ਸਮਾਜ ਲਈ ਪ੍ਰੇਰਣਾ ਦਾ ਸਰੋਤ ਹੈ¢ ਸੰਸਥਾ ਦੇ ਡਾਇਰੈਕਟਰ ਐਡਮਿਸਟ੍ਰੇਸ਼ਨ ਪਰਮਿੰਦਰ ਸਿੰਘ ਸਿੱਧੂ ਨੇ ਕਿਹਾ ਕਿ“ ਇਹ ਜਿੱਤ ਕਾਲਜ ਦੀ ਖੇਡਾਂ ਪ੍ਰਤੀ ਵਚਨਬੱਧਤਾ ਅਤੇ ਵਿਦਿਆਰਥਣਾਂ ਦੀ ਮਿਹਨਤ ਦਾ ਨਤੀਜਾ ਹੈ¢ ਸੰਸਥਾ ਦੇ ਪਿ੍ੰਸੀਪਲ ਪ੍ਰੋ. ਰਾਜ ਸਿੰਘ ਬਾਘਾ ਨੇ ਖੇਡਾਂ ਦੀ ਮਹੱਤਤਾ ਬਾਰੇ ਗੱਲ ਕਰਦਿਆਂ ਕਿਹਾ ਕਿ“ ਖੇਡਾਂ ਸਿਰਫ਼ ਸਰੀਰਿਕ ਤੰਦਰੁਸਤੀ ਹੀ ਨਹੀਂ ਸਗੋਂ ਅਨੁਸ਼ਾਸਨ, ਟੀਮ ਵਰਕ ਅਤੇ ਅਗਵਾਈ ਦੀ ਭਾਵਨਾ ਵੀ ਪੈਦਾ ਕਰਦੀਆਂ ਹਨ¢ ਫਿਜ਼ੀਕਲ ਐਜੂਕੇਸ਼ਨ ਵਿਭਾਗ ਦੇ ਮੁਖੀ ਪ੍ਰੋ. ਜਸਵਿੰਦਰ ਸਿੰਘ ਨੇ ਦੱਸਿਆ ਕਿ ਹਰਮਨਪ੍ਰੀਤ ਕੌਰ (ਬੀ.ਏ ਭਾਗ-ਪਹਿਲਾ) ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਦੂਜੇ ਸਥਾਨ 'ਤੇ ਰਹਿ ਕੇ ਚਾਂਦੀ ਦਾ ਮੈਡਲ ਜਿੱਤਿਆ ਜਦਕਿ ਹਰਦੀਪ ਕੌਰ (ਬੀ.ਏ ਭਾਗ-ਪਹਿਲਾ) ਨੇ ਤੀਜੀ ਪੁਜ਼ੀਸ਼ਨ (ਕਾਂਸੀ ਦਾ ਮੈਡਲ) ਹਾਸਲ ਕੀਤੀ¢ ਉਨ੍ਹਾਂ ਕਿਹਾ ਕਿ ਇਸ ਜਿੱਤ ਦਾ ਸਿਹਰਾ ਪ੍ਰੋ. ਕਰਨਵੀਰ ਸਿੰਘ ਦੀ ਮਿਹਨਤ ਅਤੇ ਵਿਦਿਆਰਥਣਾਂ ਦੀ ਲਗਨ ਦਾ ਨਤੀਜਾ ਹੈ¢ ਇਸ ਤੋਂ ਇਲਾਵਾ ਨਵਦੀਪ ਕੌਰ, ਖੁਸ਼ਪ੍ਰੀਤ ਕੌਰ ਸਿੱਧੂ, ਰਮਨਪ੍ਰੀਤ ਕੌਰ, ਸੁਖਮਨਪ੍ਰੀਤ ਕੌਰ (ਬੀ.ਏ ਭਾਗ-ਪਹਿਲਾ) ਅਤੇ ਯਾਦਵੀਰ ਕੌਰ (ਬੀ.ਏ ਭਾਗ-ਤੀਜਾ) ਨੇ ਵੀ ਵਧੀਆ ਪ੍ਰਦਰਸ਼ਨ ਕਰਦਿਆਂ ਕਾਲਜ ਦਾ ਮਾਣ ਵਧਾਇਆ¢ ਸੰਸਥਾ ਦੇ ਡਾਇਰੈਕਟਰ ਸਿੰਬਲਜੀਤ ਕੌਰ ਅਤੇ ਖ਼ਜ਼ਾਨਚੀ ਪ੍ਰਸ਼ੋਤਮ ਕੌਰ ਨੇ ਵਿਦਿਆਰਥੀਆਂ ਨੂੰ ਇਨ੍ਹਾਂ ਦੇ ਸ਼ਾਨਦਾਰ ਪ੍ਰਦਰਸ਼ਨ ਲਈ ਮੁਬਾਰਕਬਾਦ ਦਿੱਤੀ ਹੈ¢
ਪਿਛਲੀ ਖ਼ਬਰ ਐਸ.ਸੀ./ਬੀ.ਸੀ. ਜਥੇਬੰਦੀਆਂ ਵਲੋਂ ਮਾਨਸਾ ਸ਼ਹਿਰ 'ਚ ਕੱਢਿਆ ਮੋਮਬੱਤੀ ਮਾਰਚ ਅਗਲੀ ਖ਼ਬਰ ਸਰਕਾਰੀ ਜ਼ਮੀਨਾਂ ਵੇਚਣ ਕਾਰਨ ਥਰਮਲ ਪਲਾਂਟ ਲਹਿਰਾ ਮੁਹੱਬਤ ਦੇ ਮੁੱਖ ਗੇਟ ਅੱਗੇ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।