03-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-10-2025

ਮਨਰੇਗਾ ਕਰਮਚਾਰੀਆਂ ਨੂੰ ਪਿਛਲੇ ਚਾਰ ਮਹੀਨਿਆਂ ਤੋਂ ਤਨਖ਼ਾਹ ਨਾ ਮਿਲਣ ਕਰਕੇ ਹੋ ਰਹੀ ਹੈ ਪ੍ਰੇਸ਼ਾਨੀ

ਅਜੀਤ ਡੈਸਕ 18-10-2025
ਗੋਨਿਆਣਾ, 17 ਅਕਤੂਬਰ (ਗਰਗ)-ਨਵਪ੍ਰੀਤ ਸਿੰਘ ਬਲਾਕ ਪ੍ਰਧਾਨ ਮਨਰੇਗਾ ਕਰਮਚਾਰੀ ਯੂਨੀਅਨ ਬਲਾਕ ਗੋਨਿਆਣਾ ਨੇ ਪੈੱ੍ਰਸ ਨੂੰ ਬਿਆਨ ਜਾਰੀ ਕਰਦਿਆਂ ਕਿਹਾ ਕਿ ਪਿਛਲੇ ਚਾਰ ਮਹੀਨਿਆਂ ਤੋਂ ਮਨਰੇਗਾ ਕਰਮਚਾਰੀ ਕਰਮਚਾਰੀਆਂ ਨੂੰ ਤਨਖ਼ਾਹ ਨਾ ਮਿਲਣ ਕਰਕੇ ਆਪਣੇ ਪਰਿਵਾਰ ਦਾ ਪਾਲਣ ਪੋਸ਼ਣ ਕਰਨਾ ਬਹੁਤ ਜ਼ਿਆਦਾ ਮੁਸ਼ਕਲ ਹੋਇਆ ਪਿਆ ਹੈ | ਮਹਿੰਗਾਈ ਦੇ ਇਸ ਦੌਰ ਵਿੱਚ ਜਿੱਥੇ ਕਰਮਚਾਰੀਆਂ ਲਈ ਇੱਕ ਮਹੀਨੇ ਦੀ ਤਨਖ਼ਾਹ ਦੀ ਦੇਰੀ ਨੂੰ ਕੰਟਰੋਲ ਕਰਨਾ ਮੁਸ਼ਕਲ ਹੁੰਦਾ ਹੈ ਉੱਥੇ ਸਾਨੂੰ ਚਾਰ ਚਾਰ ਮਹੀਨਿਆਂ ਤੋਂ ਤਨਖ਼ਾਹ ਨਹੀਂ ਮਿਲੀ, ਜਿਸ ਕਾਰਨ ਸਾਨੂੰ ਵੱਡੇ ਵਿੱਤੀ ਸੰਕਟ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਮਨਰੇਗਾ ਕਰਮਚਾਰੀਆਂ ਵਲੋਂ ਪਿਛਲੇ ਜੂਨ ਮਹੀਨੇ ਤੋਂ ਤਨਖ਼ਾਹ ਨਾ ਮਿਲਣ ਕਾਰਨ, ਲਗਾਤਾਰ ਸੰਘਰਸ਼ ਕੀਤੇ ਜਾ ਰਹੇ ਹਨ ਪਰ ਸਰਕਾਰ ਵਲੋਂ ਸਾਡੇ ਸੰਘਰਸ਼ਾਂ ਨੂੰ ਅਣਗੌਲਿਆ ਕੀਤਾ ਜਾ ਰਿਹਾ ਹੈ | ਲੰਮੇ ਸਮੇਂ ਤੋਂ ਤਨਖ਼ਾਹ ਨਾ ਮਿਲਣ ਕਾਰਨ ਜਿੱਥੇ ਸਾਡੇ ਬੱਚਿਆਂ ਦੀਆਂ ਸਕੂਲੀ ਫੀਸਾਂ ਕਾਪੀਆਂ ਕਿਤਾਬਾਂ ਦਾ ਖ਼ਰਚ ਪੂਰਾ ਕਰਨਾ ਮੁਸ਼ਕਿਲ ਹੋਇਆ ਹੈ ਉੱਥੇ ਹੀ ਅੱਗੇ ਆ ਰਹੇ ਦੀਵਾਲੀ ਦਾ ਤਿਉਹਾਰ ਵੀ ਸਾਡੇ ਲਈ ਕੋਈ ਮਾਅਨੇ ਨਹੀਂ ਰੱਖਦਾ ਇਸ ਲਈ ਅਸੀਂ ਸਰਕਾਰ ਨੂੰ ਚੇਤਾਵਨੀ ਦਿੰਦੇ ਹਾਂ ਕਿ ਜੇਕਰ ਜਲਦੀ ਹੀ ਸਾਡੀ ਤਨਖ਼ਾਹ ਨਾ ਪਾਈ ਗਈ ਤਾਂ ਸਾਨੂੰ ਆਪਣੇ ਪਰਿਵਾਰਾਂ ਸਮੇਤ ਕਾਲੀ ਦੀਵਾਲੀ ਮਨਾਉਣ ਲਈ ਮਜਬੂਰ ਹੋਣਾ ਪਵੇਗਾ |
ਪਿਛਲੀ ਖ਼ਬਰ ਬੁਰਜ ਮਹਿਮਾ (ਬਠਿੰਡਾ) ਨਰਸਿੰਗ ਕਾਲਜ ਵਿਖੇ ਧਾਰਮਿਕ ਸਮਾਗਮ ਕਰਵਾਇਆ ਅਗਲੀ ਖ਼ਬਰ ਸਿਹਤ ਵਿਭਾਗ ਨੇ ਡੇਂਗੂ 'ਤੇ ਵਾਰ ਮੁਹਿੰਮ ਤਹਿਤ ਜਾਗਰੂਕ ਕੀਤਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।