03-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-10-2025

ਜ਼ਿਲੇ੍ਹ ਦੀਆਂ ਅਨਾਜ ਮੰਡੀਆਂ ਵਿਚ 78152 ਮੀਟਿ੍ਕ ਟਨ ਝੋਨੇ ਦੀ ਖ਼ਰੀਦ

ਅਜੀਤ ਡੈਸਕ 18-10-2025
ਬਠਿੰਡਾ, 17 ਅਕਤੂਬਰ (ਅੰਮਿ੍ਤਪਾਲ ਸਿੰਘ ਵਲ੍ਹਾਣ): ਜ਼ਿਲ੍ਹੇ ਭਰ ਦੀਆਂ ਅਨਾਜ ਮੰਡੀਆਂ ਵਿਚ ਝੋਨੇ ਦੀ ਖ਼ਰੀਦ ਨਿਰਵਿਘਨ ਜਾਰੀ ਹੈ ਅਤੇ ਹੁਣ ਤੱਕ 78152 ਮੀਟਿ੍ਕ ਟਨ ਝੋਨੇ ਦੀ ਖ਼ਰੀਦ ਹੋ ਚੁੱਕੀ ਹੈ | ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਰਾਜੇਸ਼ ਧੀਮਾਨ ਨੇ ਦੱਸਿਆ ਕਿ ਹੁਣ ਤੱਕ ਵੱਖ-ਵੱਖ ਏਜੰਸੀਆਂ ਦੁਆਰਾ 78152 ਮੀਟਿ੍ਕ ਟਨ ਝੋਨੇ ਦੀ ਖ਼ਰੀਦ ਕੀਤੀ ਜਾ ਚੁੱਕੀ ਹੈ ਜਿਸ ਵਿਚ ਪਨਗ੍ਰੇਨ ਵਲੋਂ 34,226 ਮੀਟਿ੍ਕ ਟਨ, ਮਾਰਕਫੈੱਡ ਨੇ 15,888, ਪਨਸਪ ਨੇ 18,025, ਵੇਅਰ ਹਾਊਸ ਨੇ 9,998 ਤੇ ਪ੍ਰਾਈਵੇਟ ਵਪਾਰੀਆਂ ਵਲੋਂ 15 ਮੀਟਿ੍ਕ ਟਨ ਝੋਨੇ ਦੀ ਖ਼ਰੀਦ ਕੀਤੀ ਗਈ ਹੈ¢ ਉਨ੍ਹਾਂ ਦੱਸਿਆ ਕਿ ਖ਼ਰੀਦ ਕੀਤੇ ਜਾ ਰਹੇ ਝੋਨੇ ਦੀ ਅਦਾਇਗੀ ਵੀ ਕਿਸਾਨਾਂ ਨੂੰ ਨਾਲੋ ਨਾਲ ਕੀਤੀ ਜਾ ਰਹੀ ਹੈ | ਡੀ.ਸੀ ਨੇ ਸਬੰਧਿਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਹੈ ਕਿ ਮੰਡੀਆਂ ਵਿਚ ਝੋਨਾ ਲੈ ਕੇ ਆਉਣ ਵਾਲੇ ਕਿਸਾਨਾਂ ਨੂੰ ਕਿਸੇ ਵੀ ਤਰ੍ਹਾਂ ਦੀ ਕੋਈ ਸਮੱਸਿਆ ਨਾ ਆਉਣ ਦਿੱਤੀ ਜਾਵੇ¢ ਉਹ ਕਿਸਾਨਾਂ ਨੂੰ ਵੱਧ ਤੋਂ ਵੱਧ ਪ੍ਰੇਰਿਤ ਕਰਨ ਕਿ ਉਹ ਸੁੱਕਾ ਝੋਨਾ ਹੀ ਮੰਡੀਆਂ ਵਿਚ ਲੈ ਕੇ ਆਉਣ ਤਾਂ ਜੋ ਉਨ੍ਹਾਂ ਖ਼ਰੀਦ ਸਮੇਂ ਕੋਈ ਸਮੱਸਿਆ ਦਰਪੇਸ਼ ਨਾ ਆਵੇ¢ ਇਸ ਮੌਕੇ ਡੀ.ਸੀ ਨੇ ਕਿਸਾਨਾਂ ਨੂੰ ਪੁਰਜ਼ੋਰ ਅਪੀਲ ਕਰਦਿਆਂ ਕਿਹਾ ਉਹ ਝੋਨੇ ਦੀ ਪਰਾਲੀ ਅਤੇ ਇਸ ਦੀ ਰਹਿੰਦ-ਖੂੰਹਦ ਨੂੰ ਅੱਗ ਨਾ ਲਗਾਉਣ, ਇਸ ਨਾਲ ਪੈਦਾ ਹੋਏ ਧੰੂਏਾ ਕਾਰਨ ਜਿੱਥੇ ਵਾਤਾਵਰਣ ਪ੍ਰਦੂਸ਼ਿਤ ਹੁੰਦਾ ਹੈ, ਉੱਥੇ ਇਹ ਧੂੰਆ ਕਈ ਵਾਰ ਸੜਕਾਂ 'ਤੇ ਹਾਦਸਿਆਂ ਦਾ ਕਾਰਨ ਵੀ ਬਣਦਾ ਹੈ¢
ਪਿਛਲੀ ਖ਼ਬਰ ਜਗਰੂਪ ਸਿੰਘ ਰੂਪੀ ਦੇ ਦਿਹਾਂਤ 'ਤੇ ਦੁੱਖ ਪ੍ਰਗਟ ਅਗਲੀ ਖ਼ਬਰ ਅਣਪਛਾਤੇ ਵਿਅਕਤੀਆਂ ਨੇ ਦੋ ਵਿਅਕਤੀਆਂ ਨੂੰ ਕੀਤਾ ਜ਼ਖਮੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।