02-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-10-2025

ਡਿਪਟੀ ਕਮਿਸ਼ਨਰ ਵਲੋਂ ਅਧਿਕਾਰੀਆਂ ਨਾਲ ਇਕੱਤਰਤਾ

ਅਜੀਤ ਡੈਸਕ 18-10-2025
ਮਾਨਸਾ, 17 ਅਕਤੂਬਰ (ਸੱਭਿ. ਪ੍ਰਤੀ)- ਡਿਪਟੀ ਕਮਿਸ਼ਨਰ ਨਵਜੋਤ ਕੌਰ ਨੇ ਤਿਉਹਾਰਾਂ ਦੇ ਸੀਜ਼ਨ ਦੇ ਮੱਦੇਨਜ਼ਰ ਜ਼ਿਲ੍ਹੇ 'ਚ ਭੋਜਨ ਸੁਰੱਖਿਆ ਅਤੇ ਸਫ਼ਾਈ ਦੇ ਮਿਆਰਾਂ ਦੀ ਸਮੀਖਿਆ ਕਰਨ ਤੋਂ ਇਲਾਵਾ ਲੋਕਾਂ ਦੀ ਸੁਰੱਖਿਆ ਅਤੇ ਸਿਹਤਮੰਦੀ ਨੂੰ ਲੈ ਕੇ ਇਕੱਤਰਤਾ ਕੀਤੀ | ਉਨ੍ਹਾਂ ਫੂਡ ਸੇਫ਼ਟੀ ਟੀਮਾਂ ਨੂੰ ਨਾਗਰਿਕਾਂ ਲਈ ਸੁਰੱਖਿਅਤ ਅਤੇ ਉੱਚ ਗੁਣਵੱਤਾ ਵਾਲੀਆਂ ਖਾਣ-ਪੀਣ ਦੀਆਂ ਵਸਤਾਂ ਹੀ ਉਪਲਬਧ ਕਰਵਾਉਣ ਦੇ ਸਖ਼ਤ ਨਿਰਦੇਸ਼ ਜਾਰੀ ਕੀਤੇ | ਉਨ੍ਹਾਂ ਕਿਹਾ ਕਿ ਤਿਉਹਾਰ ਮੌਕੇ ਦੁੱਧ ਉਤਪਾਦਾਂ, ਘਿਉ, ਪਨੀਰ ਅਤੇ ਮਠਿਆਈਆਂ ਦੀ ਜ਼ਿਆਦਾ ਖਪਤ ਹੁੰਦੀ ਹੈ, ਇਸ ਲਈ ਇਨ੍ਹਾਂ ਵਸਤਾਂ ਵਿਚ ਮਿਲਾਵਟ ਵਿਰੁੱਧ 24 ਘੰਟੇ ਚੌਕਸੀ ਰੱਖੀ ਜਾਵੇ | ਇਸ ਮੌਕੇ ਸਹਾਇਕ ਸਿਵਲ ਸਰਜਨ ਡਾ. ਰਵਿੰਦਰ ਸਿੰਗਲਾ, ਐਸ. ਐਮ. ਓ. ਡਾ. ਜਗਜੀਤ ਸਿੰਘ, ਫੂਡ ਸੇਫ਼ਟੀ ਅਫ਼ਸਰ ਅਮਰਿੰਦਰ ਸਿੰਘ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਅੰਗਰੇਜ਼ੀ ਅਤੇ ਸਮਾਜਿਕ ਵਿਗਿਆਨ ਮੇਲਾ ਲਗਾਇਆ ਅਗਲੀ ਖ਼ਬਰ -ਮਾਮਲਾ ਤਨਖ਼ਾਹਾਂ ਜਾਰੀ ਨਾ ਹੋਣ ਦਾ- ਪੀ. ਆਰ. ਟੀ. ਸੀ. ਮੁਲਾਜ਼ਮਾਂ ਨੇ ਮੁੜ ਕੀਤੇ ਬੱਸਾਂ ਦੇ ਚੱਕੇ 'ਜਾਮ', ਸੂਬਾ ਸ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।