ਝੁਨੀਰ, 17 ਅਕਤੂਬਰ (ਸੰਜੀਵ ਸਿੰਗਲਾ)- ਸੀਨੀਅਰ ਸੈਕੰਡਰੀ ਸਮਾਰਟ ਸਕੂਲ ਫੱਤਾ ਮਾਲੋਕਾ ਵਿਖੇ ਅੰਗਰੇਜ਼ੀ ਅਤੇ ਸਮਾਜਿਕ ਵਿਗਿਆਨ ਦਾ ਮੇਲਾ ਲਗਾਇਆ ਗਿਆ, ਉਦਘਾਟਨ ਸਕੂਲ ਇੰਚਾਰਜ ਪਿ੍ੰਸੀਪਲ ਸੁਰਿੰਦਰ ਕੌਰ ਨੇ ਕੀਤਾ | ਇੰਚਾਰਜ ਪਿ੍ੰਸੀਪਲ ਸੁਰਿੰਦਰ ਕੌਰ, ਐੱਸ. ਐਮ. ਸੀ ਚੇਅਰਮੈਨ ਅਤੇ ਪਤਵੰਤਿਆਂ ਵਲੋਂ ਵਿਦਿਆਰਥੀਆਂ ਦੀਆਂ ਕਿਰਿਆਵਾਂ ਨੂੰ ਵੇਖਦੇ ਹੋਏ ਹੌਸਲਾ ਅਫਜਾਈ ਕੀਤੀ | ਇਸ ਮੌਕੇ ਸਮਾਜਿਕ ਵਿਗਿਆਨ ਅਧਿਆਪਕ ਰੇਸ਼ਮ ਸਿੰਘ, ਅੰਗਰੇਜ਼ੀ ਅਧਿਆਪਕ ਗੁਰਪ੍ਰੀਤ ਸਿੰਘ, ਮਨਦੀਪ ਕੌਰ ਅੰਗਰੇਜ਼ੀ ਅਧਿਆਪਕਾ, ਜਸਵੀਰ ਕੌਰ ਸਮਾਜਿਕ ਵਿਗਿਆਨ ਅਧਿਆਪਕਾ ਵਲੋਂ ਚਾਰਟ, ਮਾਡਲ ਅਤੇ ਪ੍ਰੋਜੈਕਟ ਬਣਾਉਣ ਲਈ ਉਤਸ਼ਾਹਿਤ ਕੀਤਾ | ਮੈਡਮ ਨੀਤਿਕਾ, ਰਿੰਕੂ ਰਾਣੀ, ਮਨਜੀਤ ਕੌਰ, ਜਸਪ੍ਰੀਤ ਕੌਰ, ਬਲਜਿੰਦਰ ਕੌਰ, ਦਰਸ਼ਨ ਕੁਮਾਰ, ਵਿਨੋਦ ਕੁਮਾਰ, ਗੁਰਸੇਵਕ ਸਿੰਘ, ਰਣਜੀਤ ਸਿੰਘ, ਬਲਵਿੰਦਰ ਸਿੰਘ, ਤੇਜ਼ ਰਾਮ, ਬਲਵਿੰਦਰ ਸਿੰਘ ਹਾਜ਼ਰ ਸਨ |